ਬੰਟੀ ਬੈਂਸ ਦੇ ਵਿਆਹ ਦੀ ਅੱਜ ਹੈ ਵੈਡਿੰਗ ਐਨੀਵਰਸਰੀ, ਬੰਟੀ ਬੈਂਸ ਨੇ ਤਸਵੀਰਾਂ ਸ਼ੇਅਰ ਕਰ ਦਿੱਤੀ ਪਤਨੀ ਅਮਨਪ੍ਰੀਤ ਨੂੰ ਵਧਾਈ
ਬੰਟੀ ਬੈਂਸ (Bunty Bains) ਤੇ ਅਮਨਪ੍ਰੀਤ ਦੀ ਅੱਜ ਵੈਡਿੰਗ ਐਨੀਵਰਸਰੀ (Wedding Anniversary) ਹੈ । ਇਸ ਮੌਕੇ ‘ਤੇ ਬੰਟੀ ਬੈਂਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਕੁਝ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਬੰਟੀ ਬੈਂਸ ਨੇ ਆਪਣੀ ਪਤਨੀ ਅਮਨਪ੍ਰੀਤ ਨੂੰ ਵੈਡਿੰਗ ਐਨੀਵਰਸਰੀ ਦੀ ਵਧਾਈ ਦਿੱਤੀ ਹੈ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਣ ਪਹੁੰਚਿਆ ਨਾਈਜੀਰੀਅਨ ਰੈਪਰ ਟੀਓਨ ਵੇਨ, ਗਾਇਕ ਦੇ ਪਿਤਾ ਨਾਲ ਟ੍ਰੈਕਟਰ ਦੀ ਕੀਤੀ ਸਵਾਰੀ
ਪ੍ਰਸ਼ੰਸਕਾਂ ਨੇ ਨਾਲ-ਨਾਲ ਸੈਲੀਬ੍ਰੇਟੀਜ਼ ਨੇ ਵੀ ਦਿੱਤੀ ਵਧਾਈ
ਬੰਟੀ ਬੈਂਸ ਨੂੰ ਇਸ ਖ਼ਾਸ ਮੌਕੇ ‘ਤੇ ਪ੍ਰਸ਼ੰਸਕਾਂ ਦੇ ਨਾਲ-ਨਾਲ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ ਨੇ ਵਧਾਈ ਦਿੱਤੀ ਹੈ । ਗਾਇਕਾ ਮਿਸ ਪੂਜਾ, ਜੌਰਡਨ ਸੰਧੂ ਅਤੇ ਨੀਰੂ ਬਾਜਵਾ ਸਣੇ ਕਈ ਹਸਤੀਆਂ ਨੇ ਵਧਾਈ ਦਿੱਤੀ ਹੈ । ਬੰਟੀ ਬੈਂਸ ਪੰਜਾਬੀ ਇੰਡਸਟਰੀ ਦੇ ਮਸ਼ਹੂਰ ਲਿਰੀਸਿਸਟ ਹਨ ।
ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ । ਉਹ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ । ਬੰਟੀ ਬੈਂਸ ਦੇ ਲਿਖੇ ਗੀਤ ਕਈ ਵੱਡੇ ਗਾਇਕਾਂ ਨੇ ਗਾਏ ਹਨ ।
ਬੰਟੀ ਬੈਂਸ ਦੇ ਹਿੱਟ ਗੀਤ
ਬੰਟੀ ਬੈਂਸ ਨੇ ਕਈ ਹਿੱਟ ਗੀਤ ਲਿਖੇ ਹਨ । ਜਿਸ ‘ਚ ਬੇਵਫ਼ਾ ਕੋਕਾ, ਸਨੋਫਾਲ, ਤੀਜੇ ਵੀਕ, ਇੰਪ੍ਰੈੱਸ, ਬੂ ਭਾਬੀਏ ਸਣੇ ਕਈ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ ।
ਬੰਟੀ ਬੈਂਸ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਹ ਸਮਾਣਾ ਦੇ ਨਜ਼ਦੀਕ ਪਿੰਡ ਧਨੇਠਾ ਦੇ ਰਹਿਣ ਵਾਲੇ ਹਨ । ਸੋਸ਼ਲ ਮੀਡੀਆ ‘ਤੇ ਉਹ ਐਕਟਿਵ ਰਹਿੰਦੇ ਹਨ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰੋਜੈਕਟਸ ਦੇ ਬਾਰੇ ਜਾਣਕਾਰੀ ਸਾਂਝੀ ਕਰਦੇ ਰਹਿੰਦੇ ਹਨ ।
- PTC PUNJABI