ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮੁੱਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਗੜੀ ਸਿਹਤ, ਮੈਡੀਕਲ ਕਾਲਜ ਹਸਪਤਾਲ ਫਰੀਦਕੋਟ 'ਚ ਦਾਖਲ
Gangster Lawrence Bishnoi Admit in Hospital: ਸਿੱਧੂ ਮੂਸੇਵਾਲਾ ਦੇ ਕਤਲ ਕਾਂਡ ਦਾ ਮੁਖ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਪੁਲਿਸ ਹਿਰਾਸਤ 'ਚ ਹੈ। ਹਾਲ ਹੀ 'ਚ ਲਾਰੈਂਸ ਬਿਸ਼ਨੋਈ ਬਾਰੇ ਵੱਡੀ ਖ਼ਬਰ ਸਾਹਮਣੇ ਆਈ ਹੈ। ਲਾਰੈਂਸ ਬਿਸ਼ਨੋਈ ਦੀ ਸਿਹਤ ਵਿਗੜਨ ਕਾਰਨ ਉਸ ਫਰੀਦਕੋਟ ਦੇ ਮੈਡੀਕਲ ਕਾਲਜ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।
ਮੀਡੀਆ ਰਿਪੋਰਟਸ ਦੇ ਮੁਤਾਬਕ ਗੈਂਗਸਟਰ ਲਾਰੇਂਸ ਬਿਸ਼ਨੋਈ ਦੇ ਜੇਲ੍ਹ ਅੰਦਰ ਦੇਰ ਰਾਤ ਨੂੰ ਸਿਹਤ ਵਿਗੜ ਗਈ। ਇਸ ਦੇ ਚੱਲਦੇ ਲਾਰੈਂਸ ਨੂੰ ਫ਼ਰੀਦਕੋਟ ਦੇ ਸਰਕਾਰੀ ਮੈਡੀਕਲ ਕਾਲਜ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ। ਇਸ ਮੌਕੇ ਹਸਪਤਾਲ ਅੰਦਰ ਤੇ ਬਾਹਰ ਭਾਰੀ ਸੁਰੱਖਿਆ ਤੈਨਾਤ ਕੀਤੀ ਗਈ ਹੈ। ਹਸਪਤਾਲ ਦੇ ਅੰਦਰ ਵੀ ਚੁਣੇ ਹੋਏ ਡਾਕਟਰ ਹੀ ਲਾਰੈਂਸ ਕੋਲ ਮੌਜੂਦ ਰਹੇ ਤੇ ਉਸ ਦਾ ਇਲਾਜ ਕੀਤਾ।
ਲਾਰੈਂਸ ਨੂੰ ਲੈ ਕੇ ਪੁਲਿਸ ਹੋਈ ਚੌਕਸ
ਜਾਣਕਾਰੀ ਮੁਤਾਬਕ, ਦੇਰ ਰਾਤ ਲਾਰੈਂਸ ਦੀ ਸਿਹਤ ਵਿਗੜ ਗਈ ਜਿਸ ਤੋਂ ਬਾਅਦ ਜੇਲ੍ਹ ਹਸਪਤਾਲ ਫ਼ਰੀਦਕੋਟ ਦਾਖਲ ਕਰਾਇਆ ਗਿਆ, ਪਰ ਉੱਥੋਂ ਲਾਰੈਂਸ ਨੂੰ ਮੈਡੀਕਲ ਕਾਲਜ ਹਸਪਤਾਲ ਰੈਫਰ ਕਰ ਦਿੱਤਾ ਗਿਆ। ਲਾਰੈਂਸ ਦੇ ਆਲੇ-ਦੁਆਲੇ ਸੁਰੱਖਿਆ ਸਖ਼ਤ ਕਰ ਦਿੱਤੀ ਗਈ ਹੈ। ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਿਰਫ਼ ਚੁਣੇ ਹੋਏ ਲੋਕਾਂ ਨੂੰ ਹੀ ਉਸ ਦੇ ਨੇੜੇ ਆਉਣ ਦੀ ਇਜਾਜ਼ਤ ਹੈ।
ਦਿੱਲੀ ਜੇਲ੍ਹ ਤੋਂ ਪੰਜਾਬ ਕੀਤਾ ਗਿਆ ਸੀ ਸ਼ਿਫਟ
ਲਾਰੈਂਸ ਨੂੰ ਪਿਛਲੇ ਮਹੀਨੇ ਹੀ ਦਿੱਲੀ ਤੋਂ ਬਠਿੰਡਾ ਜੇਲ੍ਹ ਵਿੱਚ ਲਿਆਂਦਾ ਗਿਆ ਹੈ। ਐਨਆਈਏ ਅਤੇ ਫਿਰ ਗੁਜਰਾਤ ਪੁਲਿਸ ਉਸ ਨੂੰ ਪੁੱਛਗਿੱਛ ਲਈ ਆਪਣੇ ਨਾਲ ਲੈ ਗਈ ਸੀ। ਦਿੱਲੀ ਵਿੱਚ ਰਹਿੰਦਿਆਂ ਹੀ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ। ਇਸ ਤੋਂ ਬਾਅਦ ਦਿੱਲੀ ਜੇਲ੍ਹ ਪ੍ਰਸ਼ਾਸਨ ਨੇ ਉਸ ਨੂੰ ਮੁੜ ਪੰਜਾਬ ਦੀ ਬਠਿੰਡਾ ਜੇਲ੍ਹ ਭੇਜਣ ਲਈ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ। ਰਿਮਾਂਡ ਖ਼ਤਮ ਹੋਣ ਤੋਂ ਬਾਅਦ ਲਾਰੈਂਸ ਨੂੰ ਪਿਛਲੇ ਮਹੀਨੇ ਬਠਿੰਡਾ ਜੇਲ੍ਹ ਭੇਜ ਦਿੱਤਾ ਗਿਆ ਸੀ।
ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਦੋਸ਼ੀ
ਲਾਰੈਂਸ ਬਿਸ਼ਨੋਈ ਪੰਜਾਬ ਦੇ ਗਾਇਕ ਮਸ਼ਹੂਰ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਮੁਲਜ਼ਮ ਹੈ। ਸਿੱਧੂ ਮੂਸੇਵਾਲਾ ਦੇ ਕਤਲ ਦਾ ਪੂਰਾ ਪਲਾਨ ਲਾਰੈਂਸ ਬਿਸ਼ਨੋਈ ਦੇ ਇਸ਼ਾਰੇ 'ਤੇ ਹੀ ਤੈਅ ਹੋਇਆ ਸੀ। ਇਸ ਵਿੱਚ ਵਿਦੇਸ਼ ਬੈਠੇ ਗੋਲਡੀ ਬਰਾੜ ਅਤੇ ਜੇਲ੍ਹ ਵਿੱਚ ਬੰਦ ਜੱਗੂ ਭਗਵਾਨਪੁਰੀਆ ਨੇ ਵੀ ਉਨ੍ਹਾਂ ਦਾ ਸਾਥ ਦਿੱਤਾ।
- PTC PUNJABI