Odisha train accident: ਸਲਮਾਨ ਖ਼ਾਨ ਤੋਂ ਜੂਨੀਅਰ ਆਰਟੀਆਰ ਸਣੇ ਕਈ ਬਾਲੀਵੁੱਡ ਸੈਲਬਸ ਨੇ ਜਤਾਇਆ ਦੁੱਖ, ਬਲੱਡ ਡੋਨੇਸ਼ਨ ਤੋਂ ਲੈ ਕੇ ਸੰਭਵ ਮੱਦਦ ਦੀ ਕੀਤੀ ਅਪੀਲ

ਓਡੀਸ਼ਾ 'ਚ ਸ਼ੁਕਰਵਾਰ ਸ਼ਾਮ ਨੂੰ ਵਾਪਰੇ ਭਿਆਨਕ ਰੇਲ ਹਾਦਸੇ ਨੇ ਦੇਸ਼ਵਾਸੀਆਂ ਦੇ ਦਿਲਾਂ ਨੂੰ ਵਲੁੰਧਰ ਕੇ ਰੱਖ ਦਿੱਤਾ ਹੈ। ਬਾਲੀਵੁੱਡ ਤੋਂ ਲੈ ਕੇ ਸਾਊਥ ਫ਼ਿਲਮ ਇੰਡਸਟਰੀ ਦੇ ਸਟਾਰਸ ਨੇ ਇਸ ਹਾਸਦੇ 'ਤੇ ਅਫਸੋਸ ਪ੍ਰਗਟ ਕੀਤਾ ਹੈ ਤੇ ਇਸ ਦੇ ਨਾਲ-ਨਾਲ ਉਨ੍ਹਾਂ ਨੇ ਆਮ ਜਨਤਾ ਸਣੇ ਹੋਰਨਾਂ ਕਲਾਕਾਰਾਂ ਨੂੰ ਪੀੜਤ ਪਰਿਵਾਰਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।

Reported by: PTC Punjabi Desk | Edited by: Pushp Raj  |  June 03rd 2023 04:35 PM |  Updated: June 03rd 2023 04:35 PM

Odisha train accident: ਸਲਮਾਨ ਖ਼ਾਨ ਤੋਂ ਜੂਨੀਅਰ ਆਰਟੀਆਰ ਸਣੇ ਕਈ ਬਾਲੀਵੁੱਡ ਸੈਲਬਸ ਨੇ ਜਤਾਇਆ ਦੁੱਖ, ਬਲੱਡ ਡੋਨੇਸ਼ਨ ਤੋਂ ਲੈ ਕੇ ਸੰਭਵ ਮੱਦਦ ਦੀ ਕੀਤੀ ਅਪੀਲ

Bollywood celebs on Odisha train accident: ਓਡੀਸ਼ਾ 'ਚ ਸ਼ੁਕਰਵਾਰ ਸ਼ਾਮ ਨੂੰ ਵਾਪਰੇ ਭਿਆਨਕ ਰੇਲ ਹਾਦਸੇ ਦੀ ਦਰਦਨਾਕ ਖ਼ਬਰ ਸਾਹਮਣੇ ਆਈ। ਬਾਲਾਸੋਰ ਜ਼ਿਲ੍ਹੇ ਵਿੱਚ ਕੋਰੋਮੰਡਲ ਐਕਸਪ੍ਰੈਸ ਅਤੇ ਮਾਲ ਗੱਡੀ ਆਪਸ ਵਿੱਚ ਟਕਰਾ ਗਈ। ਦਰਦਨਾਕ ਹਾਦਸੇ ਵਿੱਚ 280 ਲੋਕਾਂ ਦੀ ਮੌਤ ਹੋ ਚੁੱਕੀ ਹੈ। ਇਸ ਦੇ ਨਾਲ ਹੀ 900 ਲੋਕ ਬੁਰੀ ਤਰ੍ਹਾਂ ਜ਼ਖਮੀ ਹੋਏ ਹਨ।

 ਇਸ ਦਿਲ ਦਹਿਲਾ ਦੇਣ ਵਾਲੀ ਘਟਨਾ ਨੇ ਸਭ ਦੇ ਦਿਲਾਂ ਨੂੰ ਵਲੁੰਧਰ ਦਿੱਤਾ ਹੈ। ਇਸ ਦੁੱਖ ਦੀ ਘੜੀ ਵਿੱਚ ਕਈ ਮਸ਼ਹੂਰ ਬਾਲੀਵੁੱਡ ਤੇ ਫ਼ਿਲਮੀ ਜਗਤ ਦੀਆਂ ਹਸਤੀਆਂ ਨੇ ਪੀੜਤਾਂ ਪ੍ਰਤੀ ਆਪਣਾ ਦੁੱਖ ਪ੍ਰਗਟ ਕੀਤਾ ਅਤੇ ਉਨ੍ਹਾਂ ਲਈ ਅਰਦਾਸ ਕੀਤੀ।

ਉੜੀਸਾ ਹਾਦਸੇ ‘ਤੇ ਮਸ਼ਹੂਰ ਹਸਤੀਆਂ ਨੇ ਜਤਾਇਆ ਦੁੱਖ

ਓਡੀਸ਼ਾ ਰੇਲ ਹਾਦਸੇ ਨੇ ਹਰ ਕਿਸੇ ਦੀਆਂ ਅੱਖਾਂ ਨਮ ਕਰ ਦਿੱਤੀਆਂ ਹਨ। ਘਟਨਾ ਸਥਾਨ ‘ਤੇ ਹਰ ਪਾਸੇ ਤਬਾਹੀ ਦਾ ਨਜ਼ਾਰਾ ਦੇਖਣ ਨੂੰ ਮਿਲ ਰਿਹਾ ਹੈ। ਰੇਲ ਹਾਦਸੇ ਵਿੱਚ ਕਈ ਬੇਕਸੂਰ ਲੋਕਾਂ ਦੀ ਜਾਨ ਚਲੀ ਗਈ। ਪਤਾ ਨਹੀਂ ਕਿੰਨੇ ਲੋਕ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਔਖੀ ਘੜੀ ਵਿੱਚ ਹਰ ਕੋਈ ਪੀੜਤ ਪਰਿਵਾਰਾਂ ਨਾਲ ਖੜ੍ਹਾ ਨਜ਼ਰ ਆ ਰਿਹਾ ਹੈ। ਇਸ ਘਟਨਾ ‘ਤੇ ਕਈ ਮਸ਼ਹੂਰ ਹਸਤੀਆਂ ਨੇ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ।

ਸਲਮਾਨ ਖ਼ਾਨ

ਸਲਮਾਨ ਖ਼ਾਨ ਨੇ ਟਵੀਟ ਕਰਦੇ ਹੋਏ ਲਿਖਿਆ, ‘ਹਾਦਸੇ ਬਾਰੇ ਜਾਣ ਕੇ ਬਹੁਤ ਦੁੱਖ ਹੋਇਆ। ਪ੍ਰਮਾਤਮਾ ਜ਼ਖਮੀਆਂ ਅਤੇ ਪੀੜਤ ਪਰਿਵਾਰ ਨੂੰ ਇਸ ਦੁੱਖ ਦੀ ਘੜੀ ਵਿੱਚੋਂ ਬਾਹਰ ਨਿਕਲਣ ਦਾ ਬਲ ਬਖਸ਼ੇ।

ਸੰਨੀ ਦਿਓਲ 

ਸੰਨੀ ਦਿਓਲ ਨੇ ਲਿਖਿਆ, ‘ਓਡੀਸ਼ਾ ਦੇ ਬਾਲਾਸੋਰ ‘ਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਰੇਲ ਹਾਦਸੇ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਲਈ ਪ੍ਰਮਾਤਮਾ ਅੱਗੇ ਅਰਦਾਸ ਕਰਦਾ ਹਾਂ।

ਸੋਨੂੰ ਸੂਦ ਨੇ ਵੀ ਇਸ ਘਟਨਾ 'ਤੇ ਟਵੀਟ ਕੀਤਾ ਹੈ। 

ਜੂਨੀਅਰ ਐਨਟੀਆਰ 

ਪੋਸਟ ਕਰਦੇ ਹੋਏ, ਜੂਨੀਅਰ ਐਨਟੀਆਰ ਨੇ ਲਿਖਿਆ, ’ਮੈਂ ਤੇ ਤੁਸੀਂ  ਆਓ ਮਿਲ ਕੇ ਰੇਲ ਹਾਦਸੇ ਤੋਂ ਪ੍ਰਭਾਵਿਤ ਪਰਿਵਾਰਾਂ ਅਤੇ ਉਨ੍ਹਾਂ ਦੇ ਪਿਆਰਿਆਂ ਲਈ ਦਿਲ ਤੋਂ ਪ੍ਰਾਰਥਨਾ ਕਰੀਏ। ਮੇਰੀਆਂ ਪ੍ਰਾਰਥਨਾਵਾਂ ਉਨ੍ਹਾਂ ਸਾਰੇ ਲੋਕਾਂ ਦੇ ਨਾਲ ਹਨ ਜੋ ਇਸ ਘਟਨਾ ਵਿੱਚ ਪ੍ਰਭਾਵਿਤ ਹੋਏ ਹਨ। ਮੈਂ ਪ੍ਰਾਰਥਨਾ ਕਰਦਾ ਹਾਂ ਕਿ ਉਹ ਔਖੇ ਸਮੇਂ ਨਾਲ ਲੜਨ ਦੀ ਹਿੰਮਤ ਰੱਖਣ। ਮਿਰਜ਼ਾਪੁਰ ਫੇਮ ਦਿਵਯੇਂਦੂ ਨੇ ਟਵੀਟ ਕੀਤਾ, ‘ਭਿਆਨਕ ਰੇਲ ਹਾਦਸੇ ਬਾਰੇ ਜਾਣ ਕੇ ਦੁਖੀ ਹਾਂ। ਮੈਂ ਸਾਰਿਆਂ ਲਈ ਪ੍ਰਾਰਥਨਾ ਕਰਦਾ ਹਾਂ।

ਹੋਰ ਪੜ੍ਹੋ: ਅਦਾਲਤ ਨੇ ਰੱਦ ਕੀਤੀ ਮਿਸ ਪੂਜਾ 'ਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਦਰਜ ਹੋਈ FIR

ਸਾਊਥ ਸੁਪਰਸਟਾਰ ਚਿਰੰਜੀਵੀ

ਮਸ਼ਹੂਰ ਗੀਤਕਾਰ ਵਰੁਣ ਨੇ ਵੀ ਓਡੀਸ਼ਾ ਰੇਲ ਹਾਦਸੇ ‘ਚ ਜ਼ਖਮੀ ਹੋਏ ਲੋਕਾਂ ਲਈ ਅਰਦਾਸ ਕੀਤੀ ਹੈ। ਇਸ ਤੋਂ ਇਲਾਵਾ ਸਾਊਥ ਸੁਪਰਸਟਾਰ ਚਿਰੰਜੀਵੀ ਨੇ ਵੀ ਟਵੀਟ ਕਰਕੇ ਦੁੱਖ ਪ੍ਰਗਟ ਕੀਤਾ ਹੈ। ਅਦਾਕਾਰਾ ਸੰਸਦ ਮੈਂਬਰ ਕਿਰਨ ਖੇਰ ਨੇ ਘਟਨਾ ਦਾ ਵੀਡੀਓ ਸਾਂਝਾ ਕੀਤਾ ਹੈ ਅਤੇ ਜ਼ਖਮੀਆਂ ਦੇ ਠੀਕ ਹੋਣ ਦੀ ਕਾਮਨਾ ਕੀਤੀ ਹੈ।

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network