Baisakhi Celebrations 2024:ਪਾਕਿਸਤਾਨ ਸਰਕਾਰ ਨੇ ਵਿਸਾਖੀ ਸਮਾਗਮਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਕੀਤੇ ਜਾਰੀ

ਹਰ ਸਾਲ ਵਾਂਗ ਇਸ ਸਾਲ ਵੀ ਬਹੁਤ ਹੀ ਧੂਮਧਾਮ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਚੱਲਦੇ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਜਾਰੀ ਕੀਤੇ ਹਨ ਤਾਂ ਜੋ ਉਹ ਪਾਕਿਸਤਾਨ ਵਿਖੇ ਹੋਣ ਵਾਲੇ ਵਿਸਾਖੀ ਦੇ ਸਮਾਗਮਾਂ ਵਿੱਚ ਹਿੱਸਾ ਲੈ ਸਕਣ।

Reported by: PTC Punjabi Desk | Edited by: Pushp Raj  |  April 10th 2024 01:49 PM |  Updated: April 10th 2024 01:49 PM

Baisakhi Celebrations 2024:ਪਾਕਿਸਤਾਨ ਸਰਕਾਰ ਨੇ ਵਿਸਾਖੀ ਸਮਾਗਮਾਂ ਲਈ ਭਾਰਤੀ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਕੀਤੇ ਜਾਰੀ

Pakistan High Commission issue visas to Indian Sikh pilgrims: ਹਰ ਸਾਲ ਵਾਂਗ ਇਸ ਸਾਲ ਵੀ ਬਹੁਤ ਹੀ ਧੂਮਧਾਮ ਨਾਲ ਵਿਸਾਖੀ ਦਾ ਤਿਉਹਾਰ ਮਨਾਇਆ ਜਾਵੇਗਾ। ਇਸ ਦੇ ਚੱਲਦੇ ਪਾਕਿਸਤਾਨ ਨੇ ਭਾਰਤ ਦੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਜਾਰੀ ਕੀਤੇ ਹਨ ਤਾਂ ਜੋ ਉਹ ਪਾਕਿਸਤਾਨ ਵਿਖੇ ਹੋਣ ਵਾਲੇ ਵਿਸਾਖੀ ਦੇ ਸਮਾਗਮਾਂ ਵਿੱਚ ਹਿੱਸਾ ਲੈ ਸਕਣ। 

ਪਾਕਿਸਤਾਨ ਹਾਈ ਕਮਿਸ਼ਨ ਨੇ ਸਿੱਖ ਸ਼ਰਧਾਲੂਆਂ ਲਈ ਵੀਜ਼ਾ ਕੀਤੇ ਜਾਰੀ 

ਪਾਕਿਸਤਾਨ ਹਾਈ ਕਮਿਸ਼ਨ ਨੇ ਬੀਤੇ ਦਿਨੀਂ ਆਪਣੇ ਅਧਿਕਾਰਿਤ ਸੋਸ਼ਲ ਮੀਡੀਆ ਅਕਾਊਂਟ ਉੱਤੇ ਇੱਕ ਟਵੀਟ ਪੋਸਟ ਕੀਤਾ ਹੈ। ਇਸ ਟਵੀਟ ਵਿੱਚ ਉਨ੍ਹਾਂ ਵੱਲੋਂ ਵਿਸਾਖੀ ਮੌਕੇ ਪਾਕਿਸਤਾਨ ਜਾਣ ਦੇ ਚਾਹਵਾਨ ਭਾਰਤ ਦੇ ਸਿੱਖ ਸ਼ਰਧਾਲੂਆਂ ਨੂੰ 2,843 ਵੀਜ਼ਾ ਜਾਰੀ ਕੀਤੇ ਜਾਣ ਬਾਰੇ ਜਾਣਕਾਰੀ ਸਾਂਝੀ ਕੀਤੀ ਗਈ ਹੈ। ਜਿਸ ਨਾਲ ਉਹ 13 ਤੋਂ 22 ਅਪ੍ਰੈਲ ਤਕ ਪਾਕਿਸਤਾਨ ਵਿਚ ਹੋਣ ਵਾਲੇ ਸਾਲਾਨਾ ਵਿਸਾਖੀ ਜਸ਼ਨਾਂ ਵਿਚ ਹਿੱਸਾ ਲੈ ਸਕਣਗੇ। 

ਦੱਸਣਯੋਗ ਹੈ ਕਿ ਹਰ ਸਾਲ ਦੁਨੀਆਂ ਭਰ ਤੋਂ ਹਜ਼ਾਰਾਂ ਸਿੱਖ ਸ਼ਰਧਾਲੂ ਪਾਕਿਸਤਾਨ ਵਿੱਚ ਵਿਸਾਖੀ ਮਨਾਉਣ ਲਈ ਇਕੱਠੇ ਹੁੰਦੇ ਹਨ, ਜਿਨ੍ਹਾਂ 'ਚ ਹਸਨ ਅਬਦਾਲ ਵਿਖੇ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਅਤੇ ਲਾਹੌਰ ਵਿੱਚ ਗੁਰਦੁਆਰਾ ਸ੍ਰੀ ਡੇਰਾ ਸਾਹਿਬ ਸ਼ਾਮਲ ਹਨ। 

ਭਾਰਤ ’ਚ ਪਾਕਿਸਤਾਨ ਹਾਈ ਕਮਿਸ਼ਨ ਨੇ ਟਵੀਟ ਵਿੱਚ ਦੱਸਿਆ ਕਿ, ‘‘ਵਿਸਾਖੀ ਦੇ ਮੌਕੇ ’ਤੇ @PakinIndiaਨੇ ਭਾਰਤ ਤੋਂ ਸਿੱਖ ਸ਼ਰਧਾਲੂਆਂ ਨੂੰ 13 ਤੋਂ 22 ਅਪ੍ਰੈਲ 2024 ਤਕ ਪਾਕਿਸਤਾਨ ’ਚ ਹੋਣ ਵਾਲੇ ਸਾਲਾਨਾ ਤਿਉਹਾਰ ’ਚ ਹਿੱਸਾ ਲੈਣ ਲਈ 2843 ਵੀਜ਼ਾ ਜਾਰੀ ਕੀਤੇ ਹਨ।’’ 

ਇਸ ਤੋਂ ਪਹਿਲਾਂ ਬੀਤੇ ਸਾਲ ਨਵੰਬਰ ਵਿੱਚ ਪਾਕਿਸਤਾਨ ਹਾਈ ਕਮਿਸ਼ਨ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਭਾਰਤ ਤੋਂ ਆਏ ਸਿੱਖ ਸ਼ਰਧਾਲੂਆਂ ਨੂੰ ਲਗਭਗ 3,000 ਵੀਜ਼ਾ ਜਾਰੀ ਕੀਤੇ ਸਨ। 

ਹੋਰ ਪੜ੍ਹੋ : ਬਿਨੂੰ ਢਿੱਲੋਂ ਨੇ ਆਪਣੀ ਆਉਣ ਵਾਲੀ ਨਵੀਂ ਫਿਲਮ 'ਖੁਸ਼ਖਬਰੀ' ਦੀ ਸ਼ੂਟਿੰਗ ਕੀਤੀ ਸ਼ੁਰੂ, ਅਦਾਕਾਰ ਨੇ ਪੋਸਟ ਕੀਤੀ ਸਾਂਝੀ 

ਇਨ੍ਹਾਂ ਧਾਰਿਮਕ ਸਥਾਨਾਂ ਦੇ ਦਰਸ਼ਨ ਕਰ ਸਕਣਗੇ ਸ਼ਰਧਾਲੂ 

ਪਾਕਿਸਤਾਨ ਹਾਈ ਕਮਿਸ਼ਨ ਨੇ ਇੱਕ ਪ੍ਰੈਸ ਬਿਆਨ 'ਚ ਕਿਹਾ ਕਿ ਵੀਜ਼ਾ ਜਾਰੀ ਕਰਨਾ ਧਾਰਮਕ ਅਸਥਾਨਾਂ ਦੀ ਯਾਤਰਾ ’ਤੇ 1974 ਦੇ ਪਾਕਿਸਤਾਨ-ਭਾਰਤ ਪ੍ਰੋਟੋਕੋਲ ਦੇ ਢਾਂਚੇ ਦੇ ਤਹਿਤ ਆਉਂਦਾ ਹੈ। ਇਸ ਯਾਤਰਾ ਦੇ ਦੌਰਾਨ ਸ਼ਰਧਾਲੂ ਡੇਰਾ ਸਾਹਿਬ, ਪੰਜਾ ਸਾਹਿਬ, ਨਨਕਾਣਾ ਸਾਹਿਬ ਅਤੇ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰ ਸਕਣਗੇ। ਇਸ ਮੌਕੇ ਅਪਣੇ ਵਿਚਾਰ ਪ੍ਰਗਟ ਕਰਦਿਆਂ ਏਜਾਜ਼ ਖਾਨ ਨੇ ਸ਼ਰਧਾਲੂਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿਤੀਆਂ ਅਤੇ ਉਨ੍ਹਾਂ ਦੀ ਸੁਰੱਖਿਅਤ ਯਾਤਰਾ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ। 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network