ਮਸ਼ਹੂਰ ਗਾਇਕ ਰਾਹਤ ਫਤਿਹ ਅਲੀ ਖ਼ਾਨ ਨੇ ਸਿੱਧੂ ਮੂਸੇਵਾਲਾ ਨੂੰ ਲਾਈਵ ਸ਼ੋਅ ਦੌਰਾਨ ਦਿੱਤੀ ਸ਼ਰਧਾਂਜਲੀ, ਵੇਖੋ ਵੀਡੀਓ
Rahat Fateh Ali Khan pays tribute to Sidhu Moose Wala: ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦਿਹਾਂਤ ਨੂੰ ਇੱਕ ਸਾਲ ਪੂਰਾ ਹੋ ਗਿਆ ਹੈ। ਮੂਸੇਵਾਲਾ ਨੂੰ ਦੁਨੀਆ ਤੋਂ ਗਏ ਭਾਵੇਂ ਇੱਕ ਸਾਲ ਹੋ ਗਿਆ, ਪਰ ਉਹ ਆਪਣੇ ਗੀਤਾਂ ਰਾਹੀਂ ਆਪਣੇ ਚਾਹੁਣ ਵਾਲਿਆਂ ਦੇ ਦਿਲਾਂ 'ਚ ਅੱਜ ਵੀ ਜ਼ਿੰਦਾ ਹਨ। ਸਿੱਧੂ ਦੇ ਨਾਂਅ ਦਾ ਚਰਚਾ ਦੇਸ਼ ਹੀ ਨਹੀਂ ਸਗੋਂ ਵਿਦੇਸ਼ ਵਿੱਚ ਵੀ ਹੁੰਦਾ ਹੈ।
ਇਸ ਤੋਂ ਇਲ਼ਾਵਾ ਕਈ ਕਲਾਕਾਰ ਅਕਸਰ ਆਪਣੇ ਲਾਈਵ ਸ਼ੋਅਜ ਦੌਰਾਨ ਸਿੱਧੂ ਨੂੰ ਸ਼ਰਧਾਂਜਲੀ ਦਿੰਦੇ ਹੋਏ ਦਿਖਾਈ ਦਿੰਦੇ ਹਨ। ਹਾਲ ਹੀ ਵਿੱਚ ਪਾਕਿਸਤਾਨੀ ਸੂਫ਼ੀ ਗਾਇਕ ਰਾਹਤ ਫਤਹਿ ਅਲੀ ਖ਼ਾਨ ਨੇ ਆਪਣੇ ਲਾਈਵ ਸ਼ੋਅ ਦੌਰਾਨ ਮੂਸੇਵਾਲਾ ਨੂੰ ਸ਼ਰਧਾਂਜਲੀ ਭੇਂਟ ਕੀਤੀ।
#JusticeForSidhuMooseWala Rahat Fateh Ali Khan Tribute To #SidhuMooseWala 🕊️♥️@RFAKWorld pic.twitter.com/2fjWRM5wZu
— J.S (@chouhan_jasmeet) May 27, 2023
ਮਰਹੂਮ ਪੰਜਾਬੀ ਗਾਇਕ ਅਤੇ ਕਾਂਗਰਸੀ ਆਗੂ ਸਿੱਧੂ ਮੂਸੇਵਾਲਾ ਦੀ ਮੌਤ ਨੂੰ ਇੱਕ ਸਾਲ ਹੋਣ ਵਾਲਾ ਹੈ। ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਸਿੱਧੂ ਮੂਸੇਵਾਲਾ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਦੇ ਹੋਏ, ਪੰਜਾਬੀ ਸੂਫੀ ਗਾਇਕ ਰਾਹਤ ਫਤਿਹ ਅਲੀ ਖਾਨ ਨੇ ਆਪਣੇ ਲਾਈਵ ਕੰਸਰਟ ਦੌਰਾਨ ਉਨ੍ਹਾਂ ਨੂੰ ਇੱਕ ਕੱਵਾਲੀ ਸਮਰਪਿਤ ਕੀਤੀ।
ਜਾਣਕਾਰੀ ਲਈ ਦੱਸ ਦੇਈਏ ਕਿ 29 ਮਈ ਨੂੰ ਮੂਸੇਵਾਲਾ ਦੀ ਪਹਿਲੀ ਬਰਸੀ ਮੌਕੇ ਉਸ ਦੇ ਤਾਏ ਚਮਕੌਰ ਸਿੰਘ ਵੱਲੌਂ ਪਿੰਡ ਮੂਸਾ ਦੇ ਗੁਰਦੁਆਰਾ ਸਾਹਿਬ 'ਚ ਪਾਠ ਦੇ ਭੋਗ ਪਾਏ ਜਾਣ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਨਾਲ ਪਿੰਡ ;ਚ ਮੂਸੇਵਾਲਾ ਦੀ ਯਾਦ 'ਚ ਇੱਕ ਖੂਨਦਾਨ ਕੈਂਪ ਵੀ ਲਗਾਇਆ ਜਾਵੇਗਾ।
Father balkaur singhJi's message.#SidhuMoosewala #justiceforsidhumoosewala pic.twitter.com/Sr2NMkDNEY
— Reppin_MooseWala (@Punjabihitzz) May 27, 2023
ਇਸ ਤੋਂ ਇਲਾਵਾ ਸਿੱਦੂ ਦੇ ਪਿਤਾ ਬਲਕੌਰ ਸਿੰਘ ਨੇ ਇਹ ਵੀ ਜਾਣਕਾਰੀ ਦਿੱਤੀ ਕਿ ਮੂਸੇਵਾਲਾ ਦੀ ਯਾਦ ਵਿੱਚ ਮਾਨਸਾ ਦੇ ਗੁਰਦੁਆਰਾ ਚੌਕ ਤੋਂ ਬੱਸ ਅੱਡਾ ਚੌਕ ਤੱਕ ਮੂਸੇਵਾਲਾ ਨੂੰ ਇਨਸਾਫ ਦਿਵਾਉਣ ਲਈ ਰੋਸ ਮਾਰਚ ਵੀ ਕੱਢਿਆ ਜਾਵੇਗਾ। ਇਸ ਮੌਕੇ ਮੂਸੇਵਾਲਾ ਦੇ ਪ੍ਰਸ਼ੰਸਕਾਂ ਨੂੰ ਮੂਸਾ ਪਿੰਡ ਪੁੱਜਣ ਦੀ ਵੀ ਅਪੀਲ ਕੀਤੀ ਗਈ ਹੈ।
- PTC PUNJABI