Nigah Marda Ayi Ve: ਸਰਗੁਨ ਮਹਿਤਾ,ਗੁਰਨਾਮ ਭੁੱਲਰ ਸਟਾਰਰ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਭਲਕੇ ਹੋਵੇਗੀ ਰਿਲੀਜ਼, ਅਦਾਕਾਰਾ ਨੇ ਸ਼ੇਅਰ ਕੀਤੀ ਫਨੀ ਵੀਡੀਓ

ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਫ਼ਿਲਮ 'ਸੁਹਰਿਆਂ ਦਾ ਪਿੰਡ ਆ ਗਿਆ ਤੋਂ ਬਾਅਦ ਇੱਕ ਵਾਰ ਫਿਰ ਇੱਕਠੇ ਧਮਾਲਾਂ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੋਵੇਂ ਕਲਾਕਾਰਾਂ ਦੀ ਨਵੀਂ ਫਿਲਮ 'ਨਿਗਾਹ ਮਾਰਦਾ ਆਈ ਵੇ' ਭਲਕੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ। ਹਾਲ ਹੀ 'ਚ ਸਰਗੁਨ ਫ਼ਿਲਮ ਸੈੱਟ ਤੋਂ ਫਨੀ ਵੀਡੀਓ ਸ਼ੇਅਰ ਕੀਤੀ ਹੈ ਜਿਸ ਨੂੰ ਫੈਨਜ਼ ਬਹੁਤ ਪਸੰਦ ਕਰ ਰਹੇ ਹਨ।

Reported by: PTC Punjabi Desk | Edited by: Pushp Raj  |  March 16th 2023 01:47 PM |  Updated: March 16th 2023 02:30 PM

Nigah Marda Ayi Ve: ਸਰਗੁਨ ਮਹਿਤਾ,ਗੁਰਨਾਮ ਭੁੱਲਰ ਸਟਾਰਰ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਭਲਕੇ ਹੋਵੇਗੀ ਰਿਲੀਜ਼, ਅਦਾਕਾਰਾ ਨੇ ਸ਼ੇਅਰ ਕੀਤੀ ਫਨੀ ਵੀਡੀਓ

Nigah Marda Ayi Ve: ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਦੀ ਫ਼ਿਲਮ 'ਸੁਹਰਿਆਂ ਦਾ ਪਿੰਡ ਆ ਗਿਆ ਤੋਂ ਬਾਅਦ ਇੱਕ ਵਾਰ ਫਿਰ ਇੱਕਠੇ ਧਮਾਲਾਂ ਪਾਉਣ ਲਈ ਪੂਰੀ ਤਰ੍ਹਾਂ ਤਿਆਰ ਹੈ। ਦੱਸ ਦੇਈਏ ਕਿ ਦੋਵੇਂ ਕਲਾਕਾਰਾਂ ਦੀ ਨਵੀਂ ਫਿਲਮ 'ਨਿਗਾਹ ਮਾਰਦਾ ਆਈ ਵੇ' ਭਲਕੇ ਸਿਨੇਮਾਘਰਾਂ ਵਿੱਚ ਰਿਲੀਜ਼ ਹੋਣ ਲਈ ਪੂਰੀ ਤਰ੍ਹਾਂ ਤਿਆਰ ਹੈ, ਇਸ ਫ਼ਿਲਮ 'ਚ ਇੱਕ ਵਾਰ ਫਿਰ ਇਸ ਜੋੜੀ ਦੀ ਕੈਮਿਸਟਰੀ ਵੇਖਣ ਨੂੰ ਮਿਲੇਗੀ। 

ਦੱਸ ਦਈਏ ਕਿ ਸਰਗੁਨ ਮਹਿਤਾ ਤੇ ਗੁਰਨਾਮ ਭੁੱਲਰ ਦੀ ਇਹ ਜੋੜੀ ਪਹਿਲੀ ਵਾਰ ਫ਼ਿਲਮ 'ਸੁਰਖੀ ਬਿੰਦੀ' ਵਿੱਚ ਨਜ਼ਰ ਆਈ ਸੀ। ਇਸ ਤੋਂ ਬਾਅਦ ਫਿਲਮ 'ਸੁਹਰਿਆਂ ਦਾ ਪਿੰਡ ਆ ਗਿਆ' 'ਚ ਇਸ ਜੋੜੀ ਨੇ ਖੂਬ ਵਾਹੋ-ਵਾਹੀ ਬਟੋਰੀ। ਹੁਣ ਇੱਕ ਵਾਰ ਫਿਰ ਤੋਂ ਇਹ ਦਰਸ਼ਕਾਂ ਦੇ ਵਿੱਚ ਆਪਣੀ ਵੱਖਰੀ ਲਵ ਸਟੋਰੀ ਲੈ ਕੇ ਹਾਜ਼ਿਰ ਹੋਣ ਵਾਲੀ ਹੈ।

ਅਦਾਕਾਰਾ ਸਰਗੁਨ ਮਹਿਤਾ ਨੇ ਆਪਣੇ ਅਧਿਕਾਰਿਤ ਇੰਸਟਾਗ੍ਰਾਮ ਅਕਾਊਂਟ ਉੱਤੇ ਆਪਣੀ ਨਵੀਂ ਫ਼ਿਲਮ ਫ਼ਿਲਮ 'ਨਿਗਾਹ ਮਾਰਦਾ ਆਈਂ ਵੇ' ਦੇ ਸੈੱਟ ਤੋਂ ਇੱਕ ਫਨੀ ਵੀਡੀਓ ਸ਼ੇਅਰ ਕੀਤੀ ਹੈ। ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਸਰਗੁਨ ਨੇ ਕੈਪਸ਼ਨ ਵਿੱਚ ਲਿਖਿਆ, "ਆਖ਼ਰੀ ਸ਼ਾਟ ???????? ...ਨਿਗਾਹ ਮਾਰਦਾ ਆਈਂ ਵੇ ❤️ ... ਭਲਕੇ ਤੁਹਾਡੇ ਨਜ਼ਦੀਕੀ ਸਿਨੇਮਾ ਘਰਾਂ 'ਚ ਆ ਰਹੀ ਹੈ ???????????? #nigahmardaayive #17thmarch2023"  
ਸਰਗੁਨ ਮਹਿਤਾ ਵੱਲੋਂ ਸ਼ੇਅਰ ਕੀਤੀ ਗਈ ਇਸ ਵੀਡੀਓ ਦੇ ਵਿੱਚ ਸਰਗੁਨ ਅਤੇ ਗੁਰਨਾਮ ਭੁੱਲਰ ਇੱਕਠੇ ਟਾਈਟਲ ਗੀਤ ਗਾਉਂਦੇ ਹੋਏ ਨਜ਼ਰ ਆ ਰਹੇ ਹਨ। ਇਸ ਦੌਰਾਨ ਫ਼ਿਲਮ ਟੀਮ ਦੇ ਬਾਕੀ ਮੈਂਬਰਸ ਵੀ ਮਸਤੀ ਕਰਦੇ , ਨੱਚਦੇ-ਟੱਪਦੇ ਅਤੇ ਖੁਸ਼ੀ ਮਨਾਉਂਦੇ ਹੋਏ ਵਿਖਾਈ ਦੇ ਰਹੇ ਹਨ। 
ਫ਼ਿਲਮ ਬਾਰੇ ਗੱਲ ਕੀਤੀ ਜਾਵੇ ਤਾਂ ਇਸ ਨੂੰ ਰੁਪਿੰਦਰ ਇੰਦਰਜੀਤ ਨੇ ਲਿਖਿਆ ਅਤੇ ਨਿਰਦੇਸ਼ਿਤ ਕੀਤਾ ਹੈ। ਇਹ ਫ਼ਿਲਮ ਇਸੇ ਸਾਲ 17 ਮਾਰਚ ਨੂੰ ਸਿਨੇਮਾ ਘਰਾਂ ਵਿੱਚ ਰਿਲੀਜ਼ ਹੋਵੇਗੀ। ਫੈਨਜ਼ ਇਸ ਫ਼ਿਲਮ ਦੀ ਇਸ ਬੀਟੀਐਸ ਵੀਡੀਓ ਨੂੰ ਬਹੁਤ ਪਸੰਦ ਕਰ ਰਹੇ ਹਨ। ਵੱਡੀ ਗਿਣਤੀ 'ਚ ਇਸ ਆਨ ਸਕ੍ਰੀਨ ਸਟਾਰ ਜੋੜੀ ਦੇ ਫੈਨਜ਼ ਨੇ ਕਿਹਾ ਕਿ ਉਹ ਇਸ ਫ਼ਿਲਮ ਦੇ ਜਲਦ ਰਿਲੀਜ਼ ਉਡੀਕ ਕਰ ਰਹੇ ਹਨ ਤੇ ਉਹ ਇਸ ਨੂੰ ਵੇਖਣ ਬਹੁਤ ਉਤਸ਼ਾਹਿਤ ਹਨ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network