SGPC ਨੇ ਗੁਰਦੁਆਰਾ ਸਾਹਿਬ 'ਚ ਖਿਡੌਣਾ ਜਹਾਜ਼ ਚੜ੍ਹਾਉਣ 'ਤੇ ਲਾਈ ਪਾਬੰਦੀ, ਜਾਣੋ ਕਿਉਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਗੁਰਦੁਆਰਿਆਂ ਵਿੱਚ ਵਿਦੇਸ਼ ਜਾਣ ਲਈ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ ਜਾਂ ਹੋਰ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

Reported by: PTC Punjabi Desk | Edited by: Pushp Raj  |  August 17th 2023 01:23 PM |  Updated: August 17th 2023 01:41 PM

SGPC ਨੇ ਗੁਰਦੁਆਰਾ ਸਾਹਿਬ 'ਚ ਖਿਡੌਣਾ ਜਹਾਜ਼ ਚੜ੍ਹਾਉਣ 'ਤੇ ਲਾਈ ਪਾਬੰਦੀ, ਜਾਣੋ ਕਿਉਂ

SGPC on Toy Plane At Gurdwara sahib :ਹੁਣ ਸਿੱਖ ਸ਼ਰਧਾਲੂ ਵਿਦੇਸ਼ ਜਾਣ ਦੀ ਸੁੱਖਣਾ ਮੰਗਣ ਜਾਂ ਪੂਰਾ ਕਰਨ ਤੋਂ ਬਾਅਦ ਗੁਰਦੁਆਰਿਆਂ 'ਚ ਖਿਡੌਣੇ ਵਾਲੇ ਜਹਾਜ਼ ਚੜ੍ਹਾਵੇ ਵਜੋਂ ਭੇਂਟ ਨਹੀਂ ਕਰ ਸਕਣਗੇ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕੁਝ ਸਮਾਂ ਪਹਿਲਾਂ ਕੁਝ ਸ਼ਰਧਾਲੂਆਂ ਨੇ ਵਿਦੇਸ਼ ਜਾਣ ਦਾ ਪ੍ਰਣ ਕਰਦਿਆਂ ਖਿਡੌਣੇ ਦਾ ਜਹਾਜ਼ ਚੜ੍ਹਾਇਆ ਸੀ। ਜਿਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਇਸ ਦਾ ਸਖ਼ਤ ਨੋਟਿਸ ਲਿਆ ਗਿਆ। ਹੁਣ SGPC ਗੁਰਦੁਆਰਿਆਂ ਵਿੱਚ ਖਿਡੌਣਿਆਂ ਦੇ ਜਹਾਜ਼ ਚੜ੍ਹਾਉਣ ਦੀ ਭੇਂਟ ਪ੍ਰਥਾ ਨੂੰ ਖਤਮ ਕਰਨ ਜਾ ਰਹੀ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਹਦਾਇਤਾਂ 'ਤੇ ਵੱਡਾ ਫੈਸਲਾ ਲਿਆ ਹੈ। ਦੱਸ ਦੇਈਏ ਕਿ ਗੁਰਦੁਆਰਿਆਂ ਵਿੱਚ ਵਿਦੇਸ਼ ਜਾਣ ਲਈ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਸ੍ਰੀ ਹਰਿਮੰਦਰ ਸਾਹਿਬ ਅਤੇ ਹੋਰ ਗੁਰਦੁਆਰਿਆਂ ਵਿੱਚ ਹਵਾਈ ਜਹਾਜ ਜਾਂ ਹੋਰ ਖਿਡੌਣੇ ਚੜ੍ਹਾਉਣ ਦੀ ਪ੍ਰਥਾ ਨੂੰ ਰੋਕਣ ਲਈ ਸੇਵਾਦਾਰਾਂ ਨੂੰ ਹਦਾਇਤਾਂ ਵੀ ਦਿੱਤੀਆਂ ਜਾ ਰਹੀਆਂ ਹਨ ਅਤੇ ਲੋਕਾਂ ਨੂੰ ਇਸ ਸਬੰਧੀ ਜਾਗਰੂਕ ਵੀ ਕੀਤਾ ਜਾਵੇਗਾ।

 ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਰਘਬੀਰ ਸਿੰਘ ਨਾਲ ਮੁਲਾਕਾਤ ਦੌਰਾਨ ਦੇਸ਼ ਵਿੱਚ ਹੋ ਰਹੇ ਫਿਰਕੂ ਦੰਗਿਆਂ ਬਾਰੇ ਚਰਚਾ ਕੀਤੀ ਗਈ ਤੇ ਨਾਲ ਹੀ ਪੰਜਾਬ ਤੋਂ ਬਾਹਰ ਜਾਣ ਵਾਲੇ ਨੌਜਵਾਨਾਂ ਬਾਰੇ ਵੀ ਵਿਚਾਰ ਕੀਤਾ ਗਿਆ, ਜੋ ਗੁਰਦੁਆਰਿਆਂ ਵਿਚ ਜਹਾਜ਼ ਚੜ੍ਹਾਉਂਦੇ ਹਨ।

ਇਸ ਦੌਰਾਨ ਵਿਦੇਸ਼ ਜਾਣ ਅਤੇ ਵੀਜ਼ਾ ਲਗਵਾਉਣ ਲਈ ਗੁਰਦੁਆਰਿਆਂ ਵਿੱਚ ਖਿਡੌਣੇ ਜਹਾਜ਼ ਚੜ੍ਹਾਉਣ ਦੀ ਪ੍ਰਥਾ ਨੂੰ ਬੰਦ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ। ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਮੁਲਾਜ਼ਮਾਂ ਤੇ ਸੇਵਾਦਾਰਾਂ ਨੂੰ ਅਜਿਹੀਆਂ ਪ੍ਰਥਾਵਾਂ ਨੂੰ ਰੋਕਣ ਲਈ ਸਖ਼ਤ ਹਦਾਇਤ ਕੀਤੀ ਹੈ।

ਦਰਅਸਲ, ਜਲੰਧਰ ਦੇ ਇੱਕ ਗੁਰਦੁਆਰੇ ਵਿੱਚ ਲੋਕ ਵਿਦੇਸ਼ ਜਾਣ ਲਈ ਖਿਡੌਣੇ ਦਾ ਜਹਾਜ਼ ਚੜ੍ਹਾਉਂਦੇ ਹਨ। ਇਹ ਰੁਝਾਨ ਇੰਨਾ ਵੱਧ ਗਿਆ ਹੈ ਕਿ ਇਸ ਗੁਰਦੁਆਰਾ ਸਾਹਿਬ ਨੂੰ ਹਵਾਈ ਜਹਾਜ਼ ਵਾਲਾ ਗੁਰਦੁਆਰਾ ਵਜੋਂ ਜਾਣਿਆ ਜਾਣ ਲੱਗਾ ਹੈ। ਇਹ ਰੁਝਾਨ ਹੁਣ ਸ੍ਰੀ ਹਰਿਮੰਦਰ ਸਾਹਿਬ ਵਿੱਚ ਵੀ ਸ਼ੁਰੂ ਹੋ ਗਿਆ ਹੈ। ਪਿਛਲੇ ਦਿਨੀਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਖਿਡੌਣੇ ਦੇ ਜਹਾਜ਼ ਨੂੰ ਭੇਂਟ ਕਰਨ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਈਆਂ ਸਨ। ਇਸ ਸਬੰਧੀ ਸਿੱਖ ਪੰਥ ਅੰਦਰ ਕਾਫੀ ਬਹਿਸ ਸ਼ੁਰੂ ਹੋ ਗਈ। ਅਕਾਲ ਤਖ਼ਤ ਦੇ ਜਥੇਦਾਰ ਨੇ ਇਸ ਦਾ ਗੰਭੀਰ ਨੋਟਿਸ ਲੈਂਦਿਆਂ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਨਾਲ ਮੀਟਿੰਗ ਵੀ ਕੀਤੀ ਹੈ ਤਾਂ ਜੋ ਅਜਿਹੀ ਪ੍ਰਥਾ ਨੂੰ ਰੋਕਿਆ ਜਾ ਸਕੇ।

ਹੋਰ ਪੜ੍ਹੋ: Dharmendra: ਈਸ਼ਾ ਦਿਓਲ ਅਤੇ ਸੰਨੀ ਦਿਓਲ ਨੂੰ ਇਕੱਠੇ ਦੇਖ ਭਾਵੁਕ ਹੋਏ ਧਰਮਿੰਦਰ! ਇੰਝ ਦਿੱਤਾ ਰਿਐਕਸ਼ਨ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਹਦਾਇਤਾਂ ਮਿਲਣ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਦੇ ਮੈਨੇਜਰ ਭਗਵੰਤ ਸਿੰਘ ਨੇ ਮੁਲਾਜ਼ਮਾਂ ਤੇ ਸੇਵਾਦਾਰਾਂ ਨੂੰ ਇਸ ਪ੍ਰਥਾ ਨੂੰ ਰੋਕਣ ਲਈ ਸਖ਼ਤ ਹਦਾਇਤਾਂ ਦਿੱਤੀਆਂ ਹਨ। ਸ਼੍ਰੋਮਣੀ ਕਮੇਟੀ ਵੱਲੋਂ ਇਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਮੁਹਿੰਮ ਸ਼ੁਰੂ ਕਰਨ ਦੀ ਵੀ ਯੋਜਨਾ ਬਣਾਈ ਗਈ ਹੈ। ਸ਼੍ਰੋਮਣੀ ਕਮੇਟੀ ਦੇ ਕਾਨੂੰਨੀ ਮਾਮਲਿਆਂ ਵਿੱਚ ਸਲਾਹਕਾਰ ਅਤੇ ਸਾਬਕਾ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਨੇ ਕਿਹਾ ਕਿ ਸਿੱਖ ਧਰਮ ਵਿੱਚ ਸਿਰਫ਼ ਅਰਦਾਸ ਹੀ ਪ੍ਰਚਲਿਤ ਹੈ। ਸੁੱਖਣਾ ਪੂਰੀ ਕਰਨ 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network