Sidhu Moose Wala: ਯੂਟਿਊਬ 'ਤੇ ਛਾਇਆ 'ਟਿੱਬਿਆਂ ਦਾ ਪੁੱਤ', ਸਿੱਧੂ ਮੂਸੇਵਾਲਾ ਬਣੇ ਯੂਟਿਊਬ 'ਤੇ 20 ਮਿਲਿਅਨ ਸਬਸਕ੍ਰਾਈਬਰ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

ਗਾਇਕ ਸਿੱਧੂ ਮੂਸੇਵਾਲਾ ਦੇ ਫੈਨਜ਼ ਲਈ ਇੱਕ ਹੋਰ ਵੱਡੀ ਖੁਸ਼ਖਬਰੀ ਹੈ। ਹਾਲ ਹੀ 'ਚ ਸਿੱਧੂ ਮੂਸੇਵਾਲਾ ਦੇ ਨਾਮ 'ਤੇ ਇੱਕ ਹੋਰ ਰਿਕਾਰਡ ਬਣ ਗਿਆ ਹੈ। ਸਿੱਧੂ ਮੂਸੇਵਾਲਾ ਪੰਜਾਬ ਦੇ ਪਹਿਲੇ ਅਜਿਹੇ ਗਾਇਕ ਬਣ ਗਏ ਹਨ ਜਿਨ੍ਹਾਂ ਨੇ ਯੂਟਿਊਬ 'ਤੇ 20 ਮਿਲਿਅਨ ਤੋਂ ਵੱਧ ਸਬਸਕ੍ਰਾਈਬ ਹਾਸਿਲ ਕੀਤੇ ਹਨ।

Reported by: PTC Punjabi Desk | Edited by: Pushp Raj  |  April 10th 2023 06:12 PM |  Updated: April 10th 2023 06:12 PM

Sidhu Moose Wala: ਯੂਟਿਊਬ 'ਤੇ ਛਾਇਆ 'ਟਿੱਬਿਆਂ ਦਾ ਪੁੱਤ', ਸਿੱਧੂ ਮੂਸੇਵਾਲਾ ਬਣੇ ਯੂਟਿਊਬ 'ਤੇ 20 ਮਿਲਿਅਨ ਸਬਸਕ੍ਰਾਈਬਰ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ

 Sidhu Moose Wala get 20 million subscribers on YouTube : ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇਵਾਲਾ ਭਾਵੇਂ ਸਾਡੇ ਵਿਚਾਲੇ ਮੌਜੂਦ ਨਹੀਂ ਹਨ, ਪਰ ਅੱਜ ਵੀ ਸਿੱਧੂ ਦੇ ਫੈਨਜ਼ ਉਨ੍ਹਾਂ ਨੂੰ ਗੀਤਾਂ ਰਾਹੀਂ ਯਾਦ ਕਰਦੇ ਹਨ। ਹਾਲ ਹੀ ਵਿੱਚ ਸਿੱਧੂ ਮੂਸੇਵਾਲਾ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਸਿੱਧੂ ਮੂਸੇਵਾਲਾ ਪੰਜਾਬ ਦੇ ਪਹਿਲੇ ਅਜਿਹੇ ਗਾਇਕ ਬਣ ਗਏ ਹਨ ਜਿਨ੍ਹਾਂ ਨੇ ਯੂਟਿਊਬ 'ਤੇ 20 ਮਿਲਿਅਨ ਤੋਂ ਵੱਧ ਸਬਸਕ੍ਰਾਈਬ ਹਾਸਿਲ ਕੀਤੇ ਹਨ।  

ਦੱਸ ਦਈਏ ਕਿ ਆਪਣੇ ਗੀਤਾਂ ਰਾਹੀਂ ਕਈ ਬਿੱਲਬੋਰਡ 'ਤੇ ਛਾਉਣ ਵਾਲੇ ਸਿੱਧੂ ਮੂਸੇਵਾਲਾ ਦੇ ਨਾਮ ਉੱਤੇ ਇੱਕ ਹੋਰ ਨਵਾਂ ਰਿਕਾਰਡ ਬਣ ਗਿਆ ਹੈ। ਜੀ ਹਾਂ ਸਿੱਧੂ ਮੂਸੇਵਾਲਾ ਯੂਟਿਊਬ ਦੇ ਹੁਣ ਡਬਲ ਡਾਇਮੰਡ ਪਲੇਅ ਬਟਨ ਹਾਸਿਲ ਕਰਨ ਵਾਲੇ ਪਹਿਲੇ ਪੰਜਾਬੀ ਗਾਇਕ ਬਣ ਗਏ ਹਨ। 

ਸਿੱਧੂ ਮੂਸੇਵਾਲਾ ਦੇ ਯੂਟਿਊਬ ਉੱਤੇ 20 ਮਿਲੀਅਨ ਫਾਲੋਅਰਸ ਪੂਰੇ ਹੋ ਗਏ ਹਨ। 20 ਮਿਲੀਅਨ ਫਾਲੋਅਰਸ ਦਾ ਅੰਕੜਾ ਪਾਰ ਕਰਨ ਤੋਂ ਬਾਅਦ ਯੂਟਿਊਬ ਵੱਲੋਂ ਸਿੱਧੂ ਮੂਸੇਵਾਲਾ ਨੂੰ ਡਬਲ ਡਾਇਮੰਡ ਪਲੇਅ ਬਟਨ ਮਿਲੇਗਾ। ਜਿੱਥੇ ਇੱਕ ਪਾਸੇ  ਇਹ ਖ਼ਬਰ ਸੁਨਣ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਫੈਨਜ਼ ਬੇਹੱਦ ਖੁਸ਼ ਹਨ, ਉਥੇ ਹੀ ਉਹ ਉਦਾਸ ਵੀ ਹਨ ਕਿ ਉਨ੍ਹਾਂ ਦਾ ਹਰਮਨ ਪਿਆਰਾ ਗਾਇਕ ਇਹ ਅਵਾਰਡ ਹਾਸਿਲ ਕਰਨ ਲਈ ਉਨ੍ਹਾਂ ਦੇ ਵਿਚਾਲੇ ਮੌਜੂਦ ਨਹੀਂ ਹੈ। 

ਹੁਣ ਤੱਕ, ਸਿੱਧੂ ਮੂਸੇਵਾਲਾ ਦੇ ਯੂਟਿਊਬ ਉੱਤੇ ਲਗਭਗ 20 ਮਿਲੀਅਨ ਤੋਂਂ ਵੱਧ ਸਬਸਕ੍ਰਾਈਬਰ ਹਨ। ਜ਼ਿਕਰਯੋਗ ਹੈ ਕਿ ਸਿੱਧੂ ਦਾ ਯੂਟਿਊਬ ਅਕਾਊਂਟ ਕਿਸੇ ਵੀ ਪੰਜਾਬੀ ਕਲਾਕਾਰ ਦਾ ਸਭ ਤੋਂ ਵੱਧ ਸਬਸਕ੍ਰਾਈਬ ਕੀਤਾ ਗਿਆ ਚੈਨਲ ਹੈ। ਇਸ ਤੋਂ ਇਲਾਵਾ, ਉਹ ਦੇਸ਼ ਵਿੱਚ ਸਭ ਤੋਂ ਵੱਧ ਸਬਸਕ੍ਰਾਈਬਰ ਹਾਸਿਲ ਕਰਨ ਵਾਲੇ ਪਹਿਲੇ ਸੁਤੰਤਰ ਕਲਾਕਾਰਾਂ ਵਿੱਚੋਂ ਇੱਕ ਸਨ।

ਸਿੱਧੂ ਮੂਸੇ ਵਾਲਾ ਦੇ ਯੂਟਿਊਬ ਅਕਾਊਂਟ 'ਤੇ ਉਨ੍ਹਾਂ ਦਾ ਨਵਾਂ ਗੀਤ 'Mera Na' ਰਿਲੀਜ਼ ਹੋਇਆ ਹੈ। ਇਹ ਗੀਤ ਰਿਲੀਜ਼ ਹੋਣ ਦੇ ਕੁਝ ਹੀ ਮਿੰਟਾਂ 'ਚ ਵਾਇਰਲ ਹੋ ਗਿਆ। ਇਸ ਗੀਤ ਨੂੰ ਮਹਿਜ਼ 15 ਮਿੰਟਾਂ ਵਿੱਚ ਤਕਰੀਬਨ 1 ਮਿਲਿਅਨ ਤੋਂ ਵੱਧ ਵਿਊਜ਼ ਮਿਲੇ ਹਨ। ਦੱਸ ਦਈਏ ਕਿ ਇਹ ਗੀਤ ਸਿੱਧੂ ਦੀ ਮੌਤ ਤੋਂ ਬਾਅਦ ਰਿਲੀਜ਼ ਹੋਇਆ ਉਨ੍ਹਾਂ ਦਾ ਤੀਜਾ ਗੀਤ ਹੈ। 

ਹੋਰ ਪੜ੍ਹੋ: Baisakhi 2023: ਵਿਸਾਖੀ ਦੇ ਮੌਕੇ 'ਤੇ ਸਿੱਖ ਸ਼ਰਧਾਲੂਆਂ ਨੂੰ ਪਾਕਿਸਤਾਨ ਦੀ ਵੱਡੀ ਸੌਗਾਤ, ਸਿੱਖ ਸ਼ਰਧਾਲੂਆਂ ਲਈ ਜਾਰੀ ਕੀਤੇ ਗਏ 2856 ਵੀਜ਼ੇ

ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦਾ 29 ਮਈ ਨੂੰ ਦਿਹਾਂਤ ਹੋ ਗਿਆ ਸੀ ਅਤੇ ਉਦੋਂ ਤੋਂ ਦੁਨੀਆ ਭਰ ਵਿੱਚ ਉਨ੍ਹਾਂ ਦੇ ਮਾਤਾ-ਪਿਤਾ ਅਤੇ ਫੈਨਜ਼ ਮਰਹੂਮ ਗਾਇਕ ਲਈ ਇਨਸਾਫ ਦੀ ਮੰਗ ਕਰ ਰਹੇ ਹਨ। ਸਿੱਧੂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਨਸਾਫ਼ ਦੀ ਮੰਗ ਕਰਨ ਦੀ ਲੜਾਈ ਵਿੱਚ ਉਨ੍ਹਾਂ ਦੇ ਫੈਨਜ਼ ਦਾ ਭਰਪੂਰ ਸਮਰਥਨ ਮਿਲਿਆ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network