ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਖਾਲਸਾ ਏਡ ਦੇ ਨਾਲ ਰਲ ਕੇ ਹੜ੍ਹ ਪੀੜਤਾਂ ਦੀ ਮਦਦ ਕਰਦੇ ਆਏ ਨਜ਼ਰ, ਵੀਡੀਓ ਵਾਇਰਲ
ਪੰਜਾਬ ‘ਚ ਹੜ੍ਹਾਂ (Punjab Flood) ਕਾਰਨ ਜਾਨ ਮਾਲ ਦਾ ਵੱਡਾ ਨੁਕਸਾਨ ਹੋਇਆ ਹੈ ।ਲੱਖਾਂ ਏਕੜ ‘ਚ ਖੜੀ ਕਿਸਾਨਾਂ ਦੀ ਫਸਲ ਤਬਾਹ ਹੋ ਚੁੱਕੀ ਹੈ, ਉੱਥੇ ਹੀ ਕਈ ਲੋਕਾਂ ਦੇ ਘਰ ਵੀ ਹੜ੍ਹਾਂ ਦੀ ਲਪੇਟ ‘ਚ ਆ ਕੇ ਢਹਿ ਚੁੱਕੇ ਹਨ। ਇਸ ਤੋਂ ਇਲਾਵਾ ਕਈ ਲੋਕਾਂ ਦਾ ਸਭ ਕੁਝ ਹੜ੍ਹਾਂ ਦੇ ਵਹਾਅ ‘ਚ ਵਹਿ ਚੁੱਕਿਆ ਹੈ । ਅਜਿਹੇ ‘ਚ ਕਈ ਲੋਕ ਹੜ੍ਹ ਪੀੜ੍ਹਤਾਂ ਦੀ ਮਦਦ ਦੇ ਲਈ ਅੱਗੇ ਆ ਚੁੱਕੇ ਹਨ।
ਹੋਰ ਪੜ੍ਹੋ : ਮੁਸਕਾਨ ਗਰੇਵਾਲ ਦੇ ਪਤੀ ਦਾ ਅੱਜ ਹੈ ਜਨਮ ਦਿਨ, ਗਿੱਪੀ ਗਰੇਵਾਲ ਦੀ ਭਤੀਜੀ ਹੈ ਮੁਸਕਾਨ ਗਰੇਵਾਲ
ਕਈ ਸੈਲੀਬ੍ਰੇਟੀਜ਼ ਵੀ ਹੜ੍ਹ ਪੀੜ੍ਹਤਾਂ ਦੀ ਮਦਦ ਕਰ ਰਹੇ ਹਨ । ਜਿਸ ‘ਚ ਸਭ ਤੋਂ ਪਹਿਲਾਂ ਨਾਂਅ ਆਉਂਦਾ ਬਾਲੀਵੁੱਡ ਅਦਾਕਾਰ ਰਣਦੀਪ ਹੁੱਡਾ ਦਾ।ਜੋ ਖਾਲਸਾ ਏਡ ਦੇ ਨਾਲ ਮਿਲ ਕੇ ਪੰਜਾਬ ‘ਚ ਸੇਵਾਵਾਂ ਨਿਭਾ ਰਹੇ ਹਨ ।
ਸਿੱਧੂ ਮੂਸੇਵਾਲਾ ਦੇ ਪਿਤਾ ਵੀ ਪਹੁੰਚੇ ਹੜ੍ਹ ਪੀੜ੍ਹਤਾਂ ਦੀ ਮਦਦ ਲਈ
ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ (Balkaur Sidhu) ਵੀ ਹੜ੍ਹ ਪੀੜ੍ਹਤਾਂ ਦੀ ਮਦਦ ਦੇ ਲਈ ਪਹੁੰਚੇ ਹਨ । ਜਿਸ ਦਾ ਇੱਕ ਵੀਡੀਓ ਖਾਲਸਾ ਏਡ ਦੇ ਵੱਲੋਂ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ ।ਬਲਕੌਰ ਸਿੱਧੂ ਨੇ ਹੜ੍ਹ ਪੀੜ੍ਹਤਾਂ ਦੀ ਮਦਦ ਦੇ ਲਈ ਅੱਗੇ ਆਉਣ ਦੇ ਲਈ ਲੋਕਾਂ ਦਾ ਸ਼ੁਕਰੀਆ ਅਦਾ ਵੀ ਕੀਤਾ ਹੈ ਕਿ ਇਸ ਔਖੇ ਵੇਲੇ ਸਭ ਇੱਕ ਦੂਜੇ ਦਾ ਸਾਥ ਦੇ ਰਹੇ ਹਨ ।
ਇਸ ਦੇ ਨਾਲ ਹੀ ਉਨ੍ਹਾਂ ਨੇ ਸੇਵਾ ਦੇ ਲਈ ਸਮਾਨ ਭੇਜਣ ਵਾਲਿਆਂ ਨੂੰ ਵੀ ਅਪੀਲ ਕੀਤੀ ਹੈ ਕਿ ਸਮਾਨ ਭੇਜਣ ਵਾਲੇ ਖਾਲਸਾ ਏਡ ਦੇ ਨਾਲ ਸੰਪਰਕ ਕਰਕੇ ਭੇਜ ਸਕਦੇ ਨੇ । ਕਿਉਂਕਿ ਕਈ ਥਾਵਾਂ ‘ਤੇ ਸਮਾਨ ਦੀ ਜ਼ਰੂਰਤ ਨਹੀਂ ਹੈ ਅਤੇ ਉੱਥੇ ਸਮਾਨ ਪਹੁੰਚ ਰਿਹਾ ਹੈ ਅਤੇ ਜਿੱਥੇ ਜ਼ਰੂਰਤ ਹੈ, ਉੱਥੋਂ ਤੱਕ ਸਮਾਨ ਨਹੀਂ ਪਹੁੰਚ ਪਾ ਰਿਹਾ ।
- PTC PUNJABI