ਗਾਇਕ ਮਨਕਿਰਤ ਔਲਖ ਨੇ ਸਾਂਝਾ ਕੀਤਾ ਪੁੱਤਰ ਦੇ ਨਾਲ ਕਿਊਟ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਬੇਟੇ ਦੇ ਨਾਲ ਜਿੰਮ ‘ਚ ਵਰਕ ਆਊਟ ਕਰਦੇ ਹੋਏ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ ।

Reported by: PTC Punjabi Desk | Edited by: Shaminder  |  July 19th 2023 06:30 PM |  Updated: July 19th 2023 06:29 PM

ਗਾਇਕ ਮਨਕਿਰਤ ਔਲਖ ਨੇ ਸਾਂਝਾ ਕੀਤਾ ਪੁੱਤਰ ਦੇ ਨਾਲ ਕਿਊਟ ਵੀਡੀਓ, ਫੈਨਸ ਨੂੰ ਆ ਰਿਹਾ ਪਸੰਦ

ਮਨਕਿਰਤ ਔਲਖ ਸੋਸ਼ਲ ਮੀਡੀਆ ‘ਤੇ ਆਪਣੇ ਬੇਟੇ ਦੇ ਨਾਲ ਵੀਡੀਓ ਸ਼ੇਅਰ ਕਰਦੇ ਰਹਿੰਦੇ ਹਨ । ਹੁਣ ਗਾਇਕ ਨੇ ਆਪਣੇ ਬੇਟੇ ਦੇ ਨਾਲ ਜਿੰਮ ‘ਚ ਵਰਕ ਆਊਟ ਕਰਦੇ ਹੋਏ ਦਾ ਇੱਕ ਵੀਡੀਓ ਸਾਂਝਾ ਕੀਤਾ ਹੈ । ਜਿਸ ‘ਚ ਗਾਇਕ ਜਿੰਮ ‘ਚ ਪਸੀਨਾ ਵਹਾਉਂਦੇ ਹੋਏ ਨਜ਼ਰ ਆ ਰਿਹਾ ਹੈ ।

ਹੋਰ ਪੜ੍ਹੋ ਇੰਦਰਜੀਤ ਨਿੱਕੂ ਨੇ ਹੇਟਰਜ਼ ਨੂੰ ਦਿੱਤਾ ਗੀਤ ‘ਸਟਿਲ ਆਈ ਰਾਈਜ਼’ ਦੇ ਰਾਹੀਂ ਜਵਾਬ

ਫੈਨਸ ਦੇ ਵੱਲੋਂ ਵੀ ਪਿਓ ਪੁੱਤਰ ਦੇ ਇਸ ਵੀਡੀਓ ‘ਤੇ ਖੂਬ ਪਿਆਰ ਲੁਟਾਇਆ ਜਾ ਰਿਹਾ ਹੈ ।

ਮਨਕਿਰਤ ਔਲਖ ਨੇ ਕੁਝ ਦਿਨ ਪਹਿਲਾਂ ਹੀ ਇਮਤਿਆਜ਼ ਔਲਖ ਦਾ ਪਹਿਲਾ ਜਨਮ ਦਿਨ ਮਨਾਇਆ ਸੀ । ਇਮਤਿਆਜ਼ ਔਲਖ ਦੇ ਪਹਿਲੇ ਜਨਮ ਦਿਨ ਸੈਲੀਬ੍ਰੇਸ਼ਨ ਦੇ ਮੌਕੇ ‘ਤੇ ਇੱਕ ਪਾਰਟੀ ਵੀ ਰੱਖੀ ਗਈ ਸੀ ।

ਜਿਸ ‘ਚ ਐਮੀ ਵਿਰਕ, ਜੱਸੀ ਗਿੱਲ ਸਣੇ ਕਈ ਸਿਤਾਰਿਆਂ ਨੇ ਸ਼ਿਰਕਤ ਕੀਤੀ ਸੀ । ਸੋਸ਼ਲ ਮੀਡੀਆ ‘ਤੇ ਇਹ ਵੀਡੀਓ ਕਾਫੀ ਵਾਇਰਲ ਹੋਇਆ ਸੀ ।

ਮਨਕਿਰਤ ਔਲਖ ਨੇ ਦਿੱਤੇ ਕਈ ਹਿੱਟ ਗੀਤ

ਮਨਕਿਰਤ ਔਲਖ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਜਿਸ ‘ਚ ‘ਕਦਰ’, ‘ਬਦਮਾਸ਼ੀ’, ‘ਗੈਂਗਲੈਂਡ’, ‘ਜੱਜ’, ‘ਵੈਲ’ ਸਣੇ ਕਈ ਹਿੱਟ ਗੀਤ ਇਸ ਹਿੱਟ ਲਿਸਟ ‘ਚ ਸ਼ਾਮਿਲ ਹਨ । 

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network