ਸਰਦੂਲ ਸਿਕੰਦਰ ਨੂੰ ਕੀਤਾ ਗਿਆ ਸਪੁਰਦ-ਏ-ਖਾਕ, ਗੁਰਦਾਸ ਮਾਨ ਸਮੇਤ ਵੱਡੀਆਂ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਪ੍ਰਸਿੱਧ ਪੰਜਾਬੀ ਗਾਇਕ ਸਰਦੂਲ ਸਿਕੰਦਰ ਨੂੰ ਅੱਜ ਉਨ੍ਹਾਂ ਦੇ ਜੱਦੀ ਪਿੰਡ ਖੇੜੀ ਨੌਧ ਸਿੰਘ ਵਿਖੇ ਸਪੁਰਦ-ਏ-ਖਾਕ ਕੀਤਾ ਗਿਆ। ਉਨ੍ਹਾਂ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਪੰਜਾਬ ਦੇ ਨਾਮਵਰ ਗਾਇਕ ਤੇ ਸਿਆਸੀ ਹਸਤੀਆਂ ਪਹੁੰਚੀਆਂ। ਇਸ ਮੌਕੇ ਪੰਜਾਬੀ ਗਾਇਕ ਗੁਰਦਾਸ ਮਾਨ ਵੀ ਪਹੁੰਚੇ ਹਨ। ਪਿੰਡ ਦੇ ਸਰਪੰਚ ਰੁਪਿੰਦਰ ਰਮਲਾ ਨੇ ਸਰਦੂਲ ਸਿਕੰਦਰ ਨੂੰ ਸਪੁਰਦ-ਏ-ਖ਼ਾਕ ਕਰਨ ਲਈ ਜ਼ਮੀਨ ਦਿੱਤੀ ਹੈ ।
Image from Sonia mann's instagram
ਹੋਰ ਪੜ੍ਹੋ :
ਗੁਰਕਿਰਪਾਲ ਸੁਰਾਪੁਰੀ ਦਾ ਹੈ ਅੱਜ ਜਨਮ ਦਿਨ, ਇਸ ਤਰ੍ਹਾਂ ਹੋਈ ਸੀ ਮਿਊਜ਼ਿਕ ਇੰਡਸਟਰੀ ਵਿੱਚ ਐਂਟਰੀ
ਸਰਪੰਚ ਦਾ ਕਹਿਣਾ ਹੈ ਕਿ ਸਰਦੂਲ ਸਿਕੰਦਰ ਨੇ ਉਹਨਾਂ ਦੇ ਪਿੰਡ ਦਾ ਨਾਂਅ ਪੂਰੇ ਵਿਸ਼ਵ ਵਿੱਚ ਚਮਕਾਇਆ ਹੈ । ਇਸ ਪਿੰਡ ਵਿੱਚ ਉਹਨਾਂ ਦੀ ਸਮਾਧ ਬਣਾਈ ਜਾਵੇਗੀ । ਜਿਸ ਲਈ ਉਹਨਾਂ ਵੱਲੋਂ ਜ਼ਮੀਨ ਦਿੱਤੀ ਜਾ ਰਹੀ ਹੈ । ਤੁਹਾਨੂੰ ਦੱਸ ਦਿੰਦੇ ਹਾਂ ਕਿ ਸਰਦੂਲ ਸਿਕੰਦਰ ਦਾ ਬੀਤੇ ਦਿਨ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਸੀ ।
Image from karamjit anmol's instagram
ਉਹਨਾਂ ਦਾ ਪਿਛਲੇ ਡੇਢ ਮਹੀਨੇ ਤੋਂ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਸੀ ।15 ਜਨਵਰੀ 1961 ਨੂੰ ਪਿੰਡ ਖੇੜੀ ਨੌਧ ਸਿੰਘ ਵਿੱਚ ਉੱਘੇ ਤਬਲਾਵਾਦਕ ਸਾਗਰ ਮਸਤਾਨਾ ਦੇ ਘਰ ਜਨਮੇ ਸਰਦੂਲ ਨੂੰ ਗਾਇਕੀ ਵਿਰਾਸਤ ਵਿੱਚ ਮਿਲੀ ਸੀ ।