ਗਾਇਕ ਦਿਲਜਾਨ ਦੇ ਅੰਤਿਮ ਸਸਕਾਰ ਮੌਕੇ ਸੰਗੀਤ ਜਗਤ ਦੀਆਂ ਨਾਮੀ ਹਸਤੀਆਂ ਨੇ ਦਿੱਤੀ ਸ਼ਰਧਾਂਜਲੀ
ਗਾਇਕ ਦਿਲਜਾਨ ਦਾ ਅੰਤਿਮ ਸਸਕਾਰ ਅੱਜ ਕਰ ਦਿੱਤਾ ਗਿਆ ਹੈ ।ਬੀਤੇ ਦਿਨੀਂ ਦਿਲਜਾਨ ਦਾ ਦਿਹਾਂਤ ਇੱਕ ਸੜਕ ਹਾਦਸੇ ‘ਚ ਹੋ ਗਿਆ ਸੀ । ਉਨ੍ਹਾਂ ਦਾ ਪਰਿਵਾਰ ਵਿਦੇਸ਼ ‘ਚ ਸੀ । ਜਿਸ ਕਾਰਨ ਉਨ੍ਹਾਂ ਦਾ ਅੰਤਮ ਸਸਕਾਰ ਨਹੀਂ ਸੀ ਕੀਤਾ ਗਿਆ । ਪਰ ਜਦੋਂ ਉਨ੍ਹਾਂ ਦਾ ਪਰਿਵਾਰ ਭਾਰਤ ਆਇਆ ਤਾਂ ਦਿਲਜਾਨ ਦਾ ਅੰਤਮ ਸਸਕਾਰ ਕਰ ਦਿੱਤਾ ਗਿਆ । ਹਰ ਕਿਸੇ ਨੇ ਨਮ ਅੱਖਾਂ ਦੇ ਨਾਲ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ।
ਹੋਰ ਪੜ੍ਹੋ : ਹਨੀ ਸਿੰਘ ਨੇ ਆਪਣੇ ਮਾਪਿਆਂ ਦੀ ਵੈਡਿੰਗ ਐਨੀਵਰਸਿਰੀ ਮਨਾਈ, ਤਸਵੀਰਾਂ ਕੀਤੀਆਂ ਸਾਂਝੀਆਂ
ਦੱਸ ਦੇਈਏ ਕਿ ਦਿਲਜਾਨ ਦੀ ਪਤਨੀ, ਧੀ ਤੇ ਭਰਾ ਕੈਨੇਡਾ ਵਿੱਚ ਸੀ, ਜੋ ਬੀਤੇ ਦਿਨ ਹੀ ਕਰਤਾਰਪੁਰ ਪੁੱਜੇ ਹਨ। ਉਨ੍ਹਾਂ ਦਾ ਜਨਮ ਜਲੰਧਰ ਦੇ ਕਰਤਾਰਪੁਰ ਵਿੱਚ ਇੱਕ ਮੱਧ ਵਰਗੀ ਪਰਿਵਾਰ ‘ਚ ਹੋਇਆ ਸੀ। ਮਾਸਟਰ ਸਲੀਮ ਦੇ ਪਿਤਾ ਉਸਤਾਦ ਪੂਰਨ ਸ਼ਾਹਕੋਟੀ ਨੇ ਦਿਲਜਾਨ ਨੂੰ ਸੰਗੀਤ ਸਿਖਾਇਆ ਸੀ।
ਉਹ ਪਟਿਆਲੇ ਘਰਾਣੇ ਨਾਲ ਸਬੰਧ ਰੱਖਦਾ ਸੀ। 2 ਅਪ੍ਰੈਲ ਨੂੰ ਦਿਲਜਾਨ ਦਾ ਨਵਾਂ ਗੀਤ ਰਿਲੀਜ਼ ਹੋਣਾ ਸੀ। ਇਸ ਸਬੰਧੀ ਹੀ ਉਹ ਅੰਮ੍ਰਿਤਸਰ ਗਿਆ ਸੀ ਤੇ ਵਾਪਸੀ ਤੇ ਇਹ ਹਾਦਸਾ ਵਾਪਰ ਗਿਆ।