ਤੁਰਕੀ ਤੇ ਸੀਰੀਆ 'ਚ ਹੋਈ ਤਬਾਹੀ 'ਤੇ ਪੰਜਾਬੀ ਕਲਾਕਾਰਾਂ ਨੇ ਵੀ ਜਤਾਇਆ ਦੁੱਖ, ਪੋਸਟ ਸ਼ੇਅਰ ਕਰ ਕਹੀ ਇਹ ਗੱਲ
Turkey-Syria Earthquake: ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਭੂਚਾਲ ਵਿੱਚ ਜਾਨ ਗਵਾਉਣ ਵਾਲਿਆਂ ਦੀ ਗਿਣਤੀ ਦਾ ਅੰਕੜਾਂ ਵੱਧਦਾ ਹੀ ਜਾ ਰਿਹਾ ਹੈ। ਹੁਣ ਤੱਕ 4300 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਪੂਰੀ ਦੁਨੀਆ 'ਚ ਲੋਕ ਇਸ ਸਮੇਂ ਤੁਰਕੀ ਤੇ ਸੀਰੀਆ 'ਚ ਹੋਈ ਤਬਾਹੀ ਦੇ ਪੀੜਤਾਂ ਲਈ ਪ੍ਰਾਰਥਨਾ ਕਰ ਰਹੇ ਹਨ। ਬਾਲੀਵੁੱਡ ਦੇ ਕਲਾਕਾਰਾਂ ਤੋਂ ਇਲਾਵਾ ਪੰਜਾਬੀ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਦੱਖ ਜਤਾਇਆ ਹੈ।
image source: Instagram
ਗੈਰੀ ਸੰਧੂ ਨੇ ਵੀ ਤੁਰਕੀ ਤੇ ਸੀਰੀਆ ਦੇ ਲੋਕਾਂ ਲਈ ਕੀਤੀ ਪ੍ਰਾਥਨਾ
ਗਾਇਕ ਗੈਰੀ ਸੰਧੂ ਤੇ ਨੇ ਵੀ ਤੁਰਕੀ ਤੇ ਸੀਰੀਆ 'ਚ ਹੋਈ ਤਬਾਹੀ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਨੇ ਆਪਣੇ ਇੰਸਟਾ ਸਟੋਰੀ ਵਿੱਚ ਪੋਸਟ ਸ਼ੇਅਰ ਕੀਤੀ ਹੈ, ਜਿਸ ਵਿੱਚ ਉਨ੍ਹਾਂ ਨੇ ਨਿਊਜ਼ ਦਾ ਲਿੰਕ ਸ਼ੇਅਰ ਕੀਤਾ ਹੈ, ਜਿਸ ਵਿੱਚ ਤੁਰਕੀ ਤੇ ਸੀਰੀਆ ਦੀ ਖਬਰ ਹੈ। ਇਸ ਖਬਰ ਨੂੰ ਸ਼ੇਅਰ ਕਰਦਿਆਂ ਗੈਰੀ ਨੇ ਕੈਪਸ਼ਨ 'ਚ ਲਿਖਿਆ, 'ਵਾਹਿਗੁਰੂ ਮਿਹਰ ਕਰੀਂ।'
image source: Instagram
ਪੰਜਾਬੀ ਅਦਾਕਾਰਾ ਸੋਨਮ ਬਾਜਵਾ ਦੀ ਪੋਸਟ
ਸੋਨਮ ਬਾਜਵਾ ਨੇ ਵੀ ਆਪਣੇ ਇੰਸਟਾਗ੍ਰਾਮ ਦੀ ਸਟੋਰੀ 'ਚ ਪੋਸਟ ਸ਼ੇਅਰ ਕਰ ਲਿਖਿਆ, 'ਪ੍ਰੇਅਰ ਫਾਰ ਸੀਰੀਆ ਐਂਡ ਤੁਰਕੀ।'
image source: Instagram
ਬਾਲੀਵੁੱਡ ਕਲਾਕਾਰਾਂ ਨੇ ਵੀ ਜਤਾਇਆ ਦੁੱਖ
ਤੁਰਕੀ ਅਤੇ ਸੀਰੀਆ ਲਈ ਬਾਲੀਵੁੱਡ ਕਲਾਕਾਰਾਂ ਨੇ ਵੀ ਪੋਸਟ ਪਾ ਕੇ ਦੁੱਖ ਜਤਾਇਆ ਹੈ। ਅਦਾਕਾਰਾ ਸ਼ਿਲਪਾ ਸ਼ੈੱਟੀ, ਰਾਜਕੁਮਾਰ ਰਾਓ ਆਦਿ ਕਈ ਕਲਾਕਾਰਾਂ ਨੇ ਸੋਸ਼ਲ ਮੀਡੀਆ ਉੱਤੇ ਤੁਰਕੀ ਅਤੇ ਸੀਰੀਆ ਦੇ ਲੋਕਾਂ ਲਈ ਪ੍ਰਾਥਨਾ ਕੀਤੀ ਹੈ।
image source: Instagram
ਤੁਰਕੀ ਵਿੱਚ 7 ਦਿਨਾਂ ਦਾ ਰਾਸ਼ਟਰੀ ਸੋਗ
ਤੁਰਕੀ ਅਤੇ ਸੀਰੀਆ ਵਿੱਚ ਸੋਮਵਾਰ ਨੂੰ ਆਏ ਭੂਚਾਲ ਵਿੱਚ ਜਾਨ-ਮਾਲ ਦਾ ਭਾਰੀ ਨੁਕਸਾਨ ਹੋਇਆ ਹੈ। ਇਸ ਤਬਾਹੀ ਤੋਂ ਬਾਅਦ ਤੁਰਕੀ ਦੇ ਰਾਸ਼ਟਰਪਤੀ ਰੇਸੇਪ ਤਇਪ ਏਰਦੋਗਨ ਨੇ ਦੇਸ਼ ਵਿੱਚ 7 ਦਿਨਾਂ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਹੈ।