ਅੱਜ ਹੈ ਅਦਾਕਾਰਾ ਉਪਾਸਨਾ ਸਿੰਘ ਦੀ ਵੈਡਿੰਗ ਐਨੀਵਰਸਿਰੀ, ਆਪਣੇ ਪਤੀ ਨੀਰਜ ਭਾਰਦਵਾਜ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕਰਕੇ ਕੀਤਾ ਵਿਸ਼

Reported by: PTC Punjabi Desk | Edited by: Lajwinder kaur  |  November 15th 2021 02:58 PM |  Updated: November 15th 2021 02:26 PM

ਅੱਜ ਹੈ ਅਦਾਕਾਰਾ ਉਪਾਸਨਾ ਸਿੰਘ ਦੀ ਵੈਡਿੰਗ ਐਨੀਵਰਸਿਰੀ, ਆਪਣੇ ਪਤੀ ਨੀਰਜ ਭਾਰਦਵਾਜ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕਰਕੇ ਕੀਤਾ ਵਿਸ਼

ਪਾਲੀਵੁੱਡ ਅਤੇ ਬਾਲੀਵੁੱਡ ਜਗਤ ਦੀ ਨਾਮੀ ਅਦਾਕਾਰਾ ਉਪਾਸਨਾ ਸਿੰਘ Upasana Singh ਸੋਸ਼ਲ਼ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਆਪਣੀ ਤਸਵੀਰਾਂ ਸ਼ੇਅਰ ਕਰਦੀ ਰਹਿੰਦੀ ਹੈ। ਅੱਜ ਉਨ੍ਹਾਂ ਦੇ ਵਿਆਹ ਦੀ ਵਰ੍ਹੇਗੰਢ (marriage anniversary) ਹੈ ਇਸ ਖ਼ਾਸ ਮੌਕੇ ਉਨ੍ਹਾਂ ਨੇ ਆਪਣੇ ਪਤੀ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ।

ਹੋਰ ਪੜ੍ਹੋ : Prithviraj Teaser: ਅਕਸ਼ੇ ਕੁਮਾਰ ਅਤੇ ਮਾਨੁਸ਼ੀ ਛਿੱਲਰ ਦੀ ਫ਼ਿਲਮ 'ਪ੍ਰਿਥਵੀਰਾਜ' ਦਾ ਸ਼ਾਨਦਾਰ ਟੀਜ਼ਰ ਹੋਇਆ ਰਿਲੀਜ਼, ਜਾਣੋ ਕਿਸ ਦਿਨ ਰਿਲੀਜ਼ ਹੋਣ ਜਾ ਰਹੀ ਹੈ ਫ਼ਿਲਮ

upasana singh image From instagram

ਉਨ੍ਹਾਂ ਨੇ ਤਸਵੀਰ ਸ਼ੇਅਰ ਕਰਦੇ ਹੋਏ ਲਿਖਿਆ ਹੈ- ‘ਦੋਸਤੋ ਅੱਜ ਕੇ ਦਿਨ babbu aur babby ਕੀ ਸ਼ਾਦੀ ਹੁਈ ਥੀ’। ਇਸ ਪੋਸਟ ਉੱਤੇ ਨਾਮੀ ਡਾਇਰੈਕਟਰ ਸਮੀਪ ਕੰਗ ਨੇ ਕਮੈਂਟ ਕਰਕੇ ਜੋੜੀ ਨੂੰ ਮੁਬਾਰਕਬਾਦ ਦਿੱਤੀ ਹੈ। ਇਸ ਤੋਂ ਇਲਾਵਾ ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਹਨ।

ਹੋਰ ਪੜ੍ਹੋ : ਅਦਾਕਾਰਾ ਨਿਸ਼ਾ ਬਾਨੋ ਅਤੇ ਗਾਇਕ ਸਮੀਰ ਮਾਹੀ ਵਿਆਹ ਦੇ ਬੰਧਨ ‘ਚ ਬੱਝੇ, ਤਸਵੀਰਾਂ ਕੀਤੀਆਂ ਸਾਂਝੀਆਂ ਸੋਸ਼ਲ ਮੀਡੀਆ ਉੱਤੇ ਵਧਾਈ ਵਾਲੇ ਮੈਸੇਜਾਂ ਦਾ ਲੱਗਿਆ ਤਾਂਤਾ

ਉਪਾਸਨਾ ਸਿੰਘ ਨੇ ਆਪਣੇ ਫ਼ਿਲਮੀ ਸਫ਼ਰ ਦੀ ਸ਼ੁਰੂਆਤ ਸਾਲ 1986 ਵਿੱਚ ਕੀਤੀ ਸੀ। ਉਨ੍ਹਾਂ ਨੇ ਫ਼ਿਲਮ ‘ਬਾਬੂਲ’ ਨਾਲ ਬਾਲੀਵੁੱਡ ਵਿੱਚ ਡੈਬਿਊ ਕੀਤਾ ਸੀ। ਉਹਨਾਂ ਨੇ ਹੁਣ ਤੱਕ ਲਗਭਗ 75 ਫਿਲਮਾਂ ਵਿੱਚ ਕੰਮ ਕੀਤਾ ਹੈ। ਉਪਾਸਨਾ ਨੇ ਕਈ ਬਾਲੀਵੁੱਡ ਫ਼ਿਲਮਾਂ ਦੇ ਨਾਲ ਪੰਜਾਬੀ ਫ਼ਿਲਮਾਂ 'ਚ ਵੀ ਕੰਮ ਕੀਤਾ ਹੈ। ਉਪਾਸਨਾ ਸਿੰਘ ਦਾ ਵਿਆਹ ਟੀਵੀ ਸੀਰੀਅਲ ਦੇ ਨਾਮੀ ਐਕਟਰ ਨੀਰਜ ਭਾਰਦਵਾਜ ਨਾਲ ਹੋਇਆ ਹੈ। ਹੁਸ਼ਿਆਰਪੁਰ ਪੰਜਾਬ ਦੀ ਰਹਿਣ ਵਾਲੀ ਉਪਾਸਨਾ ਨੇ ਅਭਿਨੇਤਾ ਨੀਰਜ ਭਾਰਦਵਾਜ Neeraj Bharadwaj ਨਾਲ ਟੀ ਵੀ ਸੀਰੀਅਲ ‘ਏ ਦਿਲ-ਏ-ਨਦਾਨ’ ‘ਚ ਇਕੱਠੇ ਕੰਮ ਕੀਤਾ ਸੀ। ਇਸ ਸਮੇਂ ਦੌਰਾਨ ਦੋਵਾਂ ਨੇ ਇਕ ਦੂਜੇ ਨੂੰ ਡੇਟ ਕਰਨਾ ਸ਼ੁਰੂ ਕਰ ਦਿੱਤਾ ਅਤੇ ਵਿਆਹ ਕਰਨ ਦਾ ਫੈਸਲਾ ਕੀਤਾ। ਦੋਵੇਂ ਹੈਪਲੀ ਮੈਰੀਡ ਲਾਈਫ ਬਿਤਾ ਰਹੇ ਹਨ। ਦੱਸ ਦਈਏ ਉਪਸਨਾ ਸਿੰਘ ਦੇ ਬੇਟੇ ਨਾਨਕ ਵੀ ਫ਼ਿਲਮ ‘ਭਾਈ ਜੀ ਕੁੱਟਣਗੇ’ ਦੇ ਨਾਲ ਅਦਾਕਾਰੀ ਦੇ ਖੇਤਰ ‘ਚ ਕਦਮ ਰੱਖਣ ਜਾ ਰਹੇ ਹਨ।

upasana singh

ਉਹ ਕਈ ਫ਼ਿਲਮ ਜਿਵੇਂ ‘ਮੈਂ ਪ੍ਰੇਮ ਕੀ ਦੀਵਾਨੀ ਹੂੰ, ‘ਮੁਝਸੇ ਸ਼ਾਦੀ ਕਰੋਗੀ’, ‘ਜੁਦਾਈ’ ਵਰਗੀਆਂ ਫਿਲਮਾਂ ‘ਚ ਕਮਾਲ ਦੇ ਕਿਰਦਾਰ ਨਿਭਾ ਚੁੱਕੀ ਹੈ, ਜਿਨ੍ਹਾਂ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ। ਇਸ ਤੋਂ ਇਲਾਵਾ ਉਹਨਾਂ ਨੇ ਕਈ ਟੀ ਵੀ ਸੀਰੀਅਲ ਵਿੱਚ ਵੀ ਕੰਮ ਕੀਤਾ। ਉਹ ਕਪਿਲ ਸ਼ਰਮਾ ਦੇ ਕਾਮੇਡੀ ਸ਼ੋਅ ‘ਚ ਵੀ ਨਜ਼ਰ ਆਈ ਸੀ। ਇਸ ਸ਼ੋਅ ਤੋਂ ਉਨ੍ਹਾਂ ਨੂੰ ਸਭ ਤੋਂ ਵੱਧ ਪ੍ਰਸਿੱਧੀ ਮਿਲੀ। ਇਸ ਸ਼ੋਅ ਵਿੱਚ ਉਹ ਪਿੰਕੀ ਭੂਆ ਦਾ ਰੋਲ ਅਦਾ ਕੀਤਾ ਸੀ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network