ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਦੁੱਖੀ 20 ਸਾਲਾ ਨੌਜਵਾਨ ਨੇ ਜ਼ਹਿਰੀਲੀ ਚੀਜ਼ ਖਾ ਕੇ ਕੀਤੀ ਖੁਦਕੁਸ਼ੀ
ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨੇ ਹਰ ਕਿਸੇ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਬੀਤੀ 8 ਜੂਨ ਨੂੰ ਮਰਹੂਮ ਗਾਇਕ ਦਾ ਭੋਗ ਤੇ ਅੰਤਿਮ ਅਰਦਾਸ ਹੋਇਆ ਹੈ। ਸਿੱਧੂ ਮੂਸੇਵਾਲਾ ਦੀ ਬੇਵਕਤੀ ਮੌਤ ਨਾਲ ਉਨ੍ਹਾਂ ਦੇ ਸਾਥੀ ਕਲਾਕਾਰ ਤੇ ਫੈਨਜ਼ ਸਦਮੇ ਵਿੱਚ ਹਨ। ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਦੁਖੀ 20 ਸਾਲਾ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।
ਜਾਣਕਾਰੀ ਮੁਤਾਬਕ ਮ੍ਰਿਤਕ ਨੌਜਵਾਨ ਦੀ ਪਛਾਣ 20 ਸਾਲਾ ਜਸਵਿੰਦਰ ਸਿੰਘ ਵਸਨੀਕ ਡੇਰਾਬੱਸੀ ਵਜੋਂ ਹੋਈ ਹੈ। ਜਸਵਿੰਦਰ ਸਿੱਧੂ ਮੂਸੇਵਾਲਾ ਦੇ ਫੈਨ ਸੀ ਤੇ ਗਾਇਕ ਦੇ ਦੇਹਾਂਤ ਤੋਂ ਬਾਅਦ ਉਹ ਬੇਹੱਦ ਦੁੱਖੀ ਸੀ।
ਸਿੱਧੂ ਮੂਸੇਵਾਲਾ ਦੇ ਹੋਏ ਸ਼ਰਧਾਂਜ਼ਲੀ ਸਮਾਗਮ ਤੋਂ ਬਾਅਦ ਜਸਵਿੰਦਰ ਕਾਫੀ ਪਰੇਸ਼ਾਨ ਚੱਲ ਰਿਹਾ ਸੀ। ਪਰਿਵਾਰ ਵਾਲਿਆਂ ਦੇ ਮੁਤਾਬਕ ਮ੍ਰਿਤਕ ਜਸਵਿੰਦਰ ਸਿੰਘ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਭੋਗ ਤੋਂ ਬਾਅਦ ਪਰੇਸ਼ਾਨ ਸੀ। ਸਿੱਧੂ ਦਾ ਸ਼ਰਧਾਂਜਲੀ ਸਮਾਗਮ ਉਸਨੇ ਸਾਰਾ ਲਾਈਵ ਦੇਖਿਆ ਜਿਸ ਤੋਂ ਬਾਅਦ ਉਹ ਪਰੇਸ਼ਾਨ ਚੱਲ ਰਿਹਾ ਸੀ।
ਇਸ ਕਾਰਨ ਉਕਤ ਨੌਜਵਾਨ ਨੇ ਕੋਈ ਜ਼ਹਿਰੀਲੀ ਚੀਜ਼ ਖਾ ਕੇ ਆਪਣੇ ਆਪ ਨੂੰ ਖ਼ਤਮ ਕਰ ਲਿਆ ਹੈ। ਜਦੋਂ ਪਰਿਵਾਰਕ ਮੈਂਬਰਾਂ ਨੂੰ ਉਸ ਵੱਲੋਂ ਜ਼ਹਿਰੀਲੀ ਚੀਜ਼ ਖਾ ਲੈਣ ਬਾਰੇ ਪਤਾ ਲੱਗਾ ਤਾਂ ਉਸ ਨੂੰ ਤੁਰੰਤ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਇਥੋਂ ਡਾਕਟਰਾਂ ਨੇ ਉਸ ਨੂੰ ਚੰਡੀਗੜ੍ਹ ਰੈਫਰ ਦਿੱਤਾ। ਜਿੱਥੇ ਉਸ ਦੀ ਮੌਤ ਹੋ ਗਈ।
ਹੋਰ ਪੜ੍ਹੋ : ਖਾਲਸਾ ਏਡ ਦੇ ਆਗੂ ਰਵਿੰਦਰ ਸਿੰਘ ਨੇ ਸਿੱਧੂ ਮੂਸੇਵਾਲਾ ਦੇ ਮਾਤਾ-ਪਿਤਾ ਦੀ ਕੀਤੀ ਤਰੀਫ, ਲਿਖਿਆ ਭਾਵੁਕ ਕਰਨ ਵਾਲਾ ਨੋਟ
ਦੱਸ ਦਈਏ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਆਪਣੇ ਮਾਤਾ-ਪਿਤਾ ਦਾ ਇਕਲੌਤਾ ਪੁੱਤਰ ਸੀ। ਸੂਬਾ ਸਰਕਾਰ ਵੱਲੋਂ ਸੁਰੱਖਿਆ ਵਾਪਸ ਲੈਣ ਤੋਂ ਇੱਕ ਦਿਨ ਬਾਅਦ ਹੀ ਬੀਤੀ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ (Sidhu Moosewala) ਦਾ ਪੰਜਾਬ ਦੇ ਮਾਨਸਾ ਜ਼ਿਲ੍ਹੇ ਵਿੱਚ ਅਣਪਛਾਤੇ ਹਮਲਾਵਰਾਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਘਟਨਾ ਸਮੇਂ ਮੂਸੇਵਾਲਾ ਦੇ ਦੋਸਤ ਵੀ ਉਨ੍ਹਾਂ ਦੀ ਗੱਡੀ 'ਚ ਸਵਾਰ ਸਨ, ਜੋ ਹਮਲੇ 'ਚ ਜ਼ਖਮੀ ਹੋ ਗਏ। ਹਮਲਾਵਰਾਂ ਨੇ ਮੂਸੇਵਾਲਾ 'ਤੇ ਕਰੀਬ 30 ਰਾਊਂਡ ਫਾਇਰ ਕੀਤੇ, ਜਿਸ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ।