ਦਿਲਜੀਤ ਦੋਸਾਂਝ ਦੀ ਫਿਲਮ ਜੱਟ ਐਂਡ ਜੂਲੀਅਟ 3 ਦੇ ਪ੍ਰਮੋਸ਼ਨਲ ਈਵੈਂਟ ਤੋਂ ਇੱਕ ਵੀਡੀਓ ਵਾਇਰਲ ਹੋ ਰਹੀ ਹੈ। ਜਿਸ ਵਿੱਚ ਦਿਲਜੀਤ ਦੋਸਾਂਝ ਪਹਿਲੀ ਵਾਰ ਆਪਣੇ ਟ੍ਰੋਲਰਸ ਤੇ ਨੈਗੇਟਿਵ ਕਮੈਂਟ ਕਰਨ ਵਾਲਿਆਂ ਨੂੰ ਬਹੁਤ ਹੀ ਚੰਗੇ ਤਰੀਕੇ ਨਾਲ ਜਵਾਬ ਦਿੰਦੇ ਨਜ਼ਰ ਆ ਰਹੇ ਹਨ। ਦਿਲਜੀਤ ਦੋਸਾਂਝ ਨੇ ਅੱਗੇ ਆਪਣੇ ਕਰੀਅਰ ਬਾਰੇ ਗੱਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸਫਲਤਾ ਤੇ ਸਟਾਰਡਮ ਰਾਤੋ-ਰਾਤ ਨਹੀਂ ਮਿਲਿਆ। ਇਸ ਦੇ ਲਈ ਉਨ੍ਹਾਂ ਨੇ ਕੜੀ ਮਿਹਨਤ ਤੇ ਸਬਰ ਕੀਤਾ ਹੈ। ਇਸ ਦੌਰਾਨ ਉਨ੍ਹਾਂ ਨੇ ਆਪਣੇ 22 ਸਾਲਾਂ ਦੇ ਸਟ੍ਰਗਲ ਬਾਰੇ ਵੀ ਕੀਤੀ ਹੈ।