Watch Video: ਜਾਨ ਜੋਖ਼ਮ 'ਚ ਪਾ ਹੜ੍ਹ ਪੀੜਤਾਂ ਦੀ ਮਦਦ ਕਰਦੇ ਨਜ਼ਰ ਆਏ ਅਨਮੋਲ ਕਵਾਤਰਾ, ਵੀਡੀਓ ਵੇਖ ਲੋਕ ਕਰ ਰਹੇ ਤਰੀਫਾਂ
Anmol Kwatra helping flood victims: ਮਸ਼ਹੂਰ ਸਮਾਜ ਸੇਵੀ ਅਨਮੋਲ ਕਵਾਤਰਾ ਅਕਸਰ ਲੋੜਵੰਦ ਲੋਕਾਂ ਦੀ ਮਦਦ ਕਰਨ ਨੂੰ ਲੈ ਕੇ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਮੁੜ ਅਨਮੋਲ ਕਵਾਤਰਾ ਸੁਰਖੀਆਂ 'ਚ ਛਾਏ ਹੋਏ ਹਨ। ਸਮਾਜ ਸੇਵੀ ਅਨਮੋਲ ਕਵਾਤਰਾ ਪੰਜਾਬ 'ਚ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ ਤੇ ਉਨ੍ਹਾਂ ਦੀ ਵੀਡੀਓ ਲਗਾਤਾਰ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।ਇਸ ਵੀਡੀਓ ਨੂੰ ਦੇਖ ਹਰ ਕੋਈ ਅਨਮੋਲ ਦੀ ਤਾਰੀਫ ਕਰ ਰਿਹਾ ਹੈ ।
ਅਨਮੋਲ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਹਰ ਕੋਈ ਵੀਡੀਓ ਨੂੰ ਦੇਖ ਆਪਣੇ ਆਪ ਨੂੰ ਅਨਮੋਲ ਦੀ ਤਾਰੀਫ ਕਰਨ ਤੋਂ ਰੋਕ ਨਹੀਂ ਪਾ ਰਿਹਾ ਹੈ। ਵੀਡੀਓ 'ਚ ਅਨਮੋਲ ਨੂੰ ਹੜ੍ਹ ਪੀੜਤਾਂ ਦੀ ਮਦਦ ਕਰਦੇ ਦੇਖਿਆ ਜਾ ਸਕਦਾ ਹੈ।
ਇਸ ਵੀਡੀਓ 'ਚ ਤੁਸੀਂ ਦੇਖ ਸਕਦੇ ਹੋ ਕਿ ਅਨਮੋਲ ਕਿਵੇਂ ਸਿਰ 'ਤੇ ਖਾਣ ਪੀਣ ਦੀ ਸਪਲਾਈ ਵਾਲਾ ਬਕਸਾ ਚੁੱਕ ਕੇ ਪਾਣੀ 'ਚ ਤੁਰੇ ਜਾ ਰਹੇ ਹਨ। ਇਸ ਵੀਡੀਓ 'ਚ ਅਨਮੋਲ ਦੀ ਸਾਦਗੀ ਨੇ ਹਰ ਕਿਸੇ ਦਾ ਦਿਲ ਜਿੱਤ ਲਿਆ ਹੈ।
ਹੋਰ ਪੜ੍ਹੋ: Arvind Kumar Death: 'ਲਾਪਤਾਗੰਜ' ਫੇਮ ਅਦਾਕਾਰ ਅਰਵਿੰਦ ਕੁਮਾਰ ਦਾ ਹੋਇਆ ਦਿਹਾਂਤ, ਦਿਲ ਦਾ ਦੌਰਾ ਪੈਣ ਕਾਰਨ ਗਈ ਜਾਨ
ਦੱਸ ਦਈਏ ਕਿ ਜਿੱਥੇ ਇੱਕ ਪਾਸੇ ਪੰਜਾਬੀ ਇੰਡਸਟਰੀ ਕਲਾਕਾਰਾਂ ਹੜ੍ਹ ਪੀੜਤਾਂ ਦੀ ਮਦਦ ਕਰ ਰਹੇ ਹਨ, ਉੱਥੇ ਹੀ ਅਨਮੋਲ ਕਵਾਤਰਾ ਤੇ ਹੋਰ ਕਈ ਸਮਾਜ ਸੇਵੀ ਹੜ੍ਹ ਪੀੜਤਾਂ ਦੀ ਮਦਦ ਲਈ ਇੱਕਜੁੱਟ ਹੋ ਕੇ ਕੰਮ ਕਰ ਰਹੇ ਹਨ। ਦੱਸ ਦਈਏ ਕਿ ਪੰਜਾਬ 'ਚ ਇਸ ਵਾਰ ਲਗਾਤਾਰ ਮੀਂਹ ਪੈਣ ਕਾਰਨ ਹੜ੍ਹ ਵਰਗੀ ਸਥਿਤੀ ਬਣੀ ਹੋਈ ਸੀ। ਕਈ ਇਲਾਕੇ ਤਾਂ ਪੂਰੀ ਤਰ੍ਹਾਂ ਪਾਣੀ 'ਚ ਡੁੱਬ ਗਏ ਹਨ।
- PTC PUNJABI