ਹਰਭਜਨ ਮਾਨ ਐਬਟਸਫੋਰਡ ਸਥਿਤ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ‘ਚ ਹੋਏ ਨਤਮਸਤਕ, ਸਰਬੱਤ ਦੇ ਭਲੇ ਲਈ ਕੀਤੀ ਅਰਦਾਸ
ਹਰਭਜਨ ਮਾਨ (Harbhajan Mann) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਪ੍ਰਸ਼ੰਸਕਾਂ ਦੇ ਨਾਲ ਆਪਣੇ ਆਉਣ ਵਾਲੇ ਪ੍ਰੋਜੈਕਟਸ ਅਤੇ ਨਿੱਜੀ ਜ਼ਿੰਦਗੀ ਨੂੰ ਲੈ ਕੇ ਗੱਲਾਂ ਸਾਂਝੀਆਂ ਕਰਦੇ ਰਹਿੰਦੇ ਹਨ । ਹੁਣ ਉਨ੍ਹਾਂ ਨੇ ਪ੍ਰਸ਼ੰਸਕਾਂ ਦੇ ਵਿਦੇਸ਼ ‘ਚ ਸਥਿਤ ਸਭ ਤੋਂ ਪੁਰਾਣੇ ਗੁਰਦੁਆਰਾ ਸਾਹਿਬ ਦੇ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ ।ਉਹ ਗੁਰਦੁਆਰਾ ਸਾਹਿਬ ‘ਚ ਨਤਮਸਤਕ ਹੋਏ ਅਤੇ ਸਰਬੱਤ ਦੇ ਭਲੇ ਦੇ ਲਈ ਅਰਦਾਸ ਕੀਤੀ ।
ਹੋਰ ਪੜ੍ਹੋ : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੱਧੂ ਇਨਸਾਫ਼ ਲਈ ਕੱਢਣ ਜਾ ਰਹੇ ਰੋਸ ਮਾਰਚ, ਇਸ ਦਿਨ ਪਹੁੰਚਣਗੇ ਜਲੰਧਰ
26 ਫਰਵਰੀ 1911 ‘ਚ ਇਤਿਹਾਸਿਕ ਅਸਥਾਨ ਐਲਾਨਿਆ ਗਿਆ
ਹਰਭਜਨ ਮਾਨ ਨੇ ਇਸ ਗੁਰਦੁਆਰਾ ਸਾਹਿਬ ‘ਚ ਮੱਥਾ ਟੇਕਣ ਤੋਂ ਬਾਅਦ ਇਸ ਗੁਰਦੁਆਰਾ ਸਾਹਿਬ ਦੇ ਇਤਿਹਾਸ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ । ਵੀਡੀਓ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਕੈਪਸ਼ਨ ‘ਚ ਗੁਰਦੁਆਰਾ ਸਾਹਿਬ ਦੇ ਬਾਰੇ ਦੱਸਿਆ ਹੈ । ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ‘ਤੇ ਕੈਪਸ਼ਨ ‘ਚ ਲਿਖਿਆ ‘ਇਹ ਗੁਰਦੁਆਰਾ ਸਾਹਿਬ ਦਾ ਬਹੁਤ ਹੀ ਅਮੀਰ ਇਤਿਹਾਸ ਹੈ।
ਐਬਟਸਫੋਰਡ, ਬ੍ਰਿਟਿਸ਼ ਕੋਲੰਬੀਆ ‘ਚ ਸਥਿਤ ਇਹ ਗੁਰਦੁਆਰਾ ਸਾਹਿਬ ਉੱਤਰੀ ਅਮਰੀਕਾ ਦਾ ਸਭ ਤੋਂ ਪੁਰਾਣਾ ਅਤੇ ਮੌਜੂਦਾ ਗੁਰਦੁਆਰਾ ਸਾਹਿਬ ਹੈ । ਜਿਸ ਨੂੰ ਇੱਕ ਰਾਸ਼ਟਰੀ ਇਤਿਹਾਸਕ ਸਾਈਟ ਹੈ, ਜਿਸ ਨੂੰ 26 ਫਰਵਰੀ 1911 ‘ਚ ਰਾਸ਼ਟਰੀ ਇਤਿਹਾਸਕ ਅਸਥਾਨ ਵਜੋਂ ਐਲਾਨਿਆ ਗਿਆ ਹੈ । ਇਸ ਦੀ ਸਥਾਪਨਾ 112 ਸਾਲ ਪਹਿਲਾਂ ਕੀਤੀ ਗਈ ਸੀ’।
ਹਰਭਜਨ ਮਾਨ ਦਾ ਵਰਕ ਫਰੰਟ
ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਆਪਣੀ ਸਾਫ਼ ਸੁਥਰੀ ਗਾਇਕੀ ਦੇ ਲਈ ਜਾਣੇ ਜਾਂਦੇ ਹਰਭਜਨ ਮਾਨ ਦੇ ਗੀਤਾਂ ਨੂੰ ਸਮਾਜ ਦਾ ਹਰ ਵਰਗ ਪਸੰਦ ਕਰਦਾ ਹੈ । ਭਾਵੇਂ ਉਹ ਬਜ਼ੁਰਗ ਹੋਣ, ਬੱਚੇ ਹੋਣ ਜਾਂ ਫਿਰ ਜਵਾਨ…ਹਰ ਕੋਈ ਉਨ੍ਹਾਂ ਦੇ ਗੀਤਾਂ ਨੂੰ ਪਸੰਦ ਕਰਦਾ ਹੈ । ਪਿਛਲੇ ਕਈ ਸਾਲਾਂ ਤੋਂ ਉਹ ਇੰਡਸਟਰੀ ‘ਚ ਸਰਗਰਮ ਹਨ ਅਤੇ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਦੇ ਆ ਰਹੇ ਹਨ ।
- PTC PUNJABI