ਮਾਂ ਨੂੰ ਯਾਦ ਕਰ ਭਾਵੁਕ ਹੋਈ ਜਸਵਿੰਦਰ ਬਰਾੜ, ਤਸਵੀਰ ਕੀਤੀ ਸਾਂਝੀ

ਬੀਤੇ ਦਿਨੀਂ ਗਾਇਕਾ ਜਸਵਿੰਦਰ ਬਰਾੜ ਦੀ ਮਾਂ ਦੀ ਬਰਸੀ ਸੀ । ਇਸ ਮੌਕੇ ‘ਤੇ ਗਾਇਕਾ ਮਾਂ ਨੂੰ ਯਾਦ ਕਰਕੇ ਭਾਵੁਕ ਹੋ ਗਈ ਅਤੇ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੀ ਇੱਕ ਤਸਵੀਰ ਵੀ ਸਾਂਝੀ ਕੀਤੀ ਹੈ ।

Reported by: PTC Punjabi Desk | Edited by: Shaminder  |  May 05th 2023 11:37 AM |  Updated: May 05th 2023 11:37 AM

ਮਾਂ ਨੂੰ ਯਾਦ ਕਰ ਭਾਵੁਕ ਹੋਈ ਜਸਵਿੰਦਰ ਬਰਾੜ, ਤਸਵੀਰ ਕੀਤੀ ਸਾਂਝੀ

ਗਾਇਕਾ ਜਸਵਿੰਦਰ ਬਰਾੜ (Jaswinder Brar) ਆਪਣੀ ਮਾਂ ਨੂੰ ਯਾਦ ਕਰਕੇ ਭਾਵੁਕ ਹੋ ਗਈ ਹੈ ।  ਗਾਇਕਾ ਦੀ ਮਾਂ ਦਾ ਦਿਹਾਂਤ 2012 ‘ਚ ਹੋ ਗਿਆ ਸੀ । ਬੀਤੇ ਦਿਨੀਂ ਉਨ੍ਹਾਂ ਦੀ ਮਾਂ ਦੀ ਬਰਸੀ ਸੀ ਅਤੇ ਮਾਂ ਨੂੰ ਯਾਦ ਕਰਕੇ ਗਾਇਕਾ ਭਾਵੁਕ ਹੋ ਗਈ । 

ਹੋਰ ਪੜ੍ਹੋ : ਏਕਮ ਗਰੇਵਾਲ ਦੇ ਜਨਮ ਦਿਨ ‘ਤੇ ਮਾਂ ਰਵਨੀਤ ਗਰੇਵਾਲ ਅਤੇ ਪਿਤਾ ਗਿੱਪੀ ਗਰੇਵਾਲ ਨੇ ਦਿੱਤੀ ਵਧਾਈ

ਜਸਵਿੰਦਰ ਬਰਾੜ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ

ਜਸਵਿੰਦਰ ਬਰਾੜ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ ਅਤੇ ਇੱਕ ਤੋਂ ਬਾਅਦ ਇੱਕ ਹਿੱਟ ਗੀਤ ਦੇ ਰਹੇ ਹਨ । ਉਨ੍ਹਾਂ ਨੂੰ ਅਖਾੜਿਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ ਆਪਣੀ ਬੁਲੰਦ ਆਵਾਜ਼ ਅਤੇ ਲੰਮੀ ਹੇਕ ਦੀ ਹਰ ਥਾਂ ‘ਤੇ ਚਰਚਾ ਹੁੰਦੀ ਰਹਿੰਦੀ ਹੈ ।

ਜਸਵਿੰਦਰ ਬਰਾੜ ਦੀ ਨਿੱਜੀ ਜ਼ਿੰਦਗੀ ਦੀ ਗੱਲ ਕਰੀਏ ਤਾਂ ਉਨ੍ਹਾਂ ਨੂੰ ਕਈ ਤਰ੍ਹਾਂ ਦੀਆਂ ਪਰਿਵਾਰਕ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪਿਆ ।2020 ‘ਚ ਉਨ੍ਹਾਂ ਦੇ ਪੁੱਤਰ ਦੀ ਕਿਡਨੀ ਦੀ ਸਰਜਰੀ ਹੋਈ ਸੀ ।  ਗਾਇਕਾ ਇੱਕ ਧੀ ਅਤੇ ਇੱਕ ਪੁੱਤਰ ਦੀ ਮਾਂ ਹੈ । 

ਜਸਵਿੰਦਰ ਬਰਾੜ ਨੇ ਸਮਾਜ ਨੂੰ ਗੀਤਾਂ ਰਾਹੀਂ ਦਿੱਤੀ ਸੇਧ

ਗਾਇਕਾ ਜਸਵਿੰਦਰ ਬਰਾੜ ਨੇ ਹਮੇਸ਼ਾ ਹੀ ਆਪਣੇ ਗੀਤਾਂ ਰਾਹੀਂ ਸਮਾਜ ਨੂੰ ਸੇਧ ਦੇਣ ਦੀ ਕੋਸ਼ਿਸ਼ ਕੀਤੀ ਹੈ । ਉਨ੍ਹਾਂ ਨੇ ਆਪਣੇ ਗੀਤਾਂ ‘ਚ ਹਮੇਸ਼ਾ ਹੀ ਕੋਈ ਨਾ ਸੁਨੇਹਾ ਦਿੱਤਾ ਹੈ । ਇਹੀ ਕਾਰਨ ਹੈ ਕਿ ਉਨ੍ਹਾਂ ਦੇ ਗੀਤਾਂ ਨੂੰ ਸਰੋਤਿਆਂ ਦੇ ਵੱਲੋਂ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ । 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network