ਸਿੱਧੂ ਮੂਸੇਵਾਲਾ ਦੇ ਪਿਤਾ ਜੀ ਦਾ ਵੀਡੀਓ ਹੋਇਆ ਵਾਇਰਲ, ਕਿਹਾ ‘ਮੈਨੂੰ ਸੋਸ਼ਲ ਮੀਡੀਆ ‘ਤੇ ਕੀਤਾ ਜਾ ਰਿਹਾ ਬਦਨਾਮ’
ਸਿੱਧੂ ਮੂਸੇਵਾਲਾ (Sidhu Moose wala) ਦੇ ਪਿਤਾ ਬਲਕੌਰ ਸਿੰਘ ਸਿੱਧੂ ਦਾ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ । ਜਿਸ ‘ਚ ਉਹ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਸੋਸ਼ਲ ਮੀਡੀਆ ‘ਤੇ ਬਦਨਾਮ ਕਰਨ ਦੀ ਸਾਜ਼ਿਸ਼ ਕੀਤੀ ਜਾ ਰਹੀ ਹੈ ਅਤੇ ਘਿਨੌਣੀਆਂ ਹਰਕਤਾਂ ਕੀਤੀਆਂ ਜਾ ਰਹੀਆਂ ਹਨ । ਉਹ ਇਸ ਵੀਡੀਓ ‘ਚ ਕਹਿੰਦੇ ਹੋਏ ਸੁਣਾਈ ਦੇ ਰਹੇ ਹਨ ਕਿ ਉਨ੍ਹਾਂ ਨੂੰ ਵੱਡੀ ਗਿਣਤੀ ‘ਚ ਲੋਕ ਮਿਲਣ ਦੇ ਲਈ ਆਉਂਦੇ ਹਨ, ਪਰ ਉਨ੍ਹਾਂ ਦੀਆਂ ਗਲਤ ਤਰ੍ਹਾਂ ਦੀਆਂ ਤਸਵੀਰਾਂ ਪਾ ਕੇ ਸੋਸ਼ਲ ਮੀਡੀਆ ‘ਤੇ ਉਨ੍ਹਾਂ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ ।
ਹੋਰ ਪੜ੍ਹੋ : ਦੇਬੀਨਾ ਅਤੇ ਗੁਰਮੀਤ ਚੌਧਰੀ ਦੀਆਂ ਪਰਿਵਾਰ ਦੇ ਨਾਲ ਕਿਊਟ ਤਸਵੀਰਾਂ ਹੋ ਰਹੀਆਂ ਵਾਇਰਲ
ਬਲਕੌਰ ਸਿੱਧੂ ਦੀਆਂ ਇਨ੍ਹਾਂ ਤਸਵੀਰਾਂ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਖੂਬ ਰਿਐਕਸ਼ਨ ਦਿੱਤੇ ਜਾ ਰਹੇ ਹਨ ਅਤੇ ਉਨ੍ਹਾਂ ਦਾ ਸਾਥ ਦੇਣ ਦੀ ਗੱਲ ਆਖੀ ਜਾ ਰਹੀ ਹੈ । ਇਸ ਤੋਂ ਇਲਾਵਾ ਸਿੱਧੂ ਮੂਸੇਵਾਲਾ ਦੀ ਮਾਂ ਨੇ ਵੀ ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕ ਦੇ ਵੱਲੋਂ ਲਿਖੇ ਕੁਝ ਸਵਾਲਾਂ ਨੂੰ ਸ਼ੇਅਰ ਕੀਤਾ ਹੈ ।
ਸਿੱਧੂ ਮੂਸੇਵਾਲਾ ਸੀ ਮਾਪਿਆਂ ਦਾ ਇਕਲੌਤਾ ਪੁੱਤਰ
ਸਿੱਧੂ ਮੂਸੇਵਾਲਾ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ ਅਤੇ ਉਸ ਨੇ ਆਪਣੀ ਮਿਹਨਤ ਦੇ ਨਾਲ ਕੁਝ ਕੁ ਸਾਲਾਂ ‘ਚ ਹੀ ਆਪਣੀ ਖ਼ਾਸ ਪਛਾਣ ਬਣਾ ਲਈ ਸੀ । ਪਰ ਕੁਝ ਲੋਕਾਂ ਨੂੰ ਉਸ ਦੀ ਤਰੱਕੀ ਬਰਦਾਸ਼ਤ ਨਹੀਂ ਸੀ ਅਤੇ ਬੀਤੇ ਸਾਲ 29 ਮਈ ਨੂੰ ਕੁਝ ਹਥਿਆਰਬੰਦ ਲੋਕਾਂ ਨੇ ਉਸ ਦਾ ਕਤਲ ਕਰ ਦਿੱਤਾ ਸੀ ।
ਸਿੱਧੂ ਮੂਸੇਵਾਲਾ ਨੇ ਆਪਣੇ ਕੁਝ ਕੁ ਸਾਲਾਂ ਦੇ ਮਿਊਜ਼ਿਕ ਕਰੀਅਰ ਦੇ ਦੌਰਾਨ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਸਨ । ਉਸ ਦੇ ਮਾਪੇ ਅੱਜ ਵੀ ਇਨਸਾਫ ਦੀ ਉਡੀਕ ‘ਚ ਹਨ ।
- PTC PUNJABI