ਗਾਇਕਾ ਜੈਨੀ ਜੌਹਲ ਨੇ ਵੀ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ ‘ਬਲੈਕ ਡੇਅ’ ਗੀਤ ਗਾ ਕੇ ਗਾਇਕ ਨੂੰ ਦਿੱਤੀ ਸ਼ਰਧਾਂਜਲੀ, ਇਨਸਾਫ ਦੀ ਕੀਤੀ ਮੰਗ
ਸਿੱਧੂ ਮੂਸੇਵਾਲਾ (Sidhu Moose Wala) ਦੀ ਅੱਜ ਬਰਸੀ (Death Anniversary) ਹੈ । ਅੱਜ ਉਸ ਦੇ ਦਿਹਾਂਤ ਨੂੰ ਪੂਰਾ ਇੱਕ ਸਾਲ ਹੋ ਗਿਆ ਹੈ । ਉਨ੍ਹਾਂ ਦੀ ਪਹਿਲੀ ਬਰਸੀ ‘ਤੇ ਜਿੱਥੇ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਵੱਲੋਂ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਅਤੇ ਆਪੋ ਆਪਣੇ ਤਰੀਕੇ ਦੇ ਨਾਲ ਸ਼ਰਧਾਂਜਲੀ ਦਿੱਤੀ ਹੈ।
ਹੋਰ ਪੜ੍ਹੋ : ਪੰਜਾਬੀ ਮਾਡਲ ਅਤੇ ਅਦਾਕਾਰਾ ਰੁਮਾਨ ਅਹਿਮਦ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ‘ਚ ਟੇਕਿਆ ਮੱਥਾ, ਤਸਵੀਰਾਂ ਕੀਤੀਆਂ ਸਾਂਝੀਆਂ
ਗਾਇਕਾ ਜੈਨੀ ਜੌਹਲ ਨੇ ‘ਬਲੈਕ ਡੇਅ’ ਗੀਤ ਗਾ ਦਿੱਤੀ ਸ਼ਰਧਾਂਜਲੀ
ਗਾਇਕਾ ਜੈਨੀ ਜੌਹਲ ਨੇ ਵੀ ਮਰਹੂਮ ਸਿੱਧੂ ਮੂਸੇਵਾਲਾ ਨੂੰ ਉਨ੍ਹਾਂ ਦੀ ਪਹਿਲੀ ਬਰਸੀ ‘ਤੇ ਸ਼ਰਧਾਂਜਲੀ ਦਿੱਤੀ ਹੈ । ਗਾਇਕਾ ਨੇ ਆਪਣੇ ਬੋਲਾਂ ਰਾਹੀਂ ਸਿੱਧੂ ਮੂਸੇਵਾਲਾ ਨੂੰ ਯਾਦ ਕੀਤਾ ਹੈ । ਇਸ ਦੇ ਨਾਲ ਹੀ ਗਾਇਕ ਦੇ ਲਈ ਇਨਸਾਫ ਦੀ ਮੰਗ ਅਤੇ ਇਸ ਮਾਮਲੇ ‘ਚ ਦੋਸ਼ੀਆਂ ਨੂੰ ਸਖਤ ਸਜ਼ਾ ਦੇਣ ਦੀ ਵੀ ਮੰਗ ਕੀਤੀ ਹੈ ।
ਸੋਸ਼ਲ ਮੀਡੀਆ ‘ਤੇ ਜੈਨੀ ਜੌਹਲ ਦਾ ਇਹ ਵੀਡੀਓ ਤੇਜ਼ੀ ਦੇ ਨਾਲ ਵਾਇਰਲ ਹੋ ਰਿਹਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਜੈਨੀ ਜੌਹਲ ਨੇ ਸਿੱਧੂ ਮੂਸੇਵਾਲਾ ਲਈ ਗੀਤ ਲਿਖਿਆ ਸੀ। ‘ਲੈਟਰ ਟੂ ਸੀਐੱਮ ਨਾਂਅ ਦੇ ਟਾਈਟਲ ਹੇਠ ਆਏ ਇਸ ਗੀਤ ‘ਚ ਜੈਨੀ ਨੇ ਸਿੱਧੂ ਦੇ ਲਈ ਇਨਸਾਫ ਦੀ ਮੰਗ ਕੀਤੀ ਸੀ। ਪਰ ਇਸ ਗੀਤ ਨੂੰ ਯੂਟਿਊਬ ਤੋਂ ਹਟਾ ਦਿੱਤਾ ਗਿਆ ਸੀ ।
ਗਾਇਕ ਅੰਮ੍ਰਿਤ ਮਾਨ ਨੇ ਸਿੱਧੂ ਮੂਸੇਵਾਲਾ ਨੂੰ ਕੀਤਾ ਯਾਦ
ਗਾਇਕ ਅੰਮ੍ਰਿਤ ਮਾਨ ਨੇ ਵੀ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਸਿੱਧੂ ਮੂਸੇਵਾਲਾ ਦੀ ਇੱਕ ਤਸਵੀਰ ਸਾਂਝੀ ਕਰਦੇ ਹੋਏ ਉਸ ਨੂੰ ਯਾਦ ਕੀਤਾ ਹੈ । ਸਿੱਧੂ ਮੂਸੇਵਾਲਾ ਦੇ ਨਾਲ ਅੰਮ੍ਰਿਤ ਮਾਨ ਦੀ ਬਹੁਤ ਗੂੜ੍ਹੀ ਦੋਸਤੀ ਸੀ ।
ਅੰਮ੍ਰਿਤ ਮਾਨ ਅਤੇ ਸਿੱਧੂ ਮੂਸੇਵਾਲਾ ਨੇ ਇੱਕਠਿਆਂ ਗੀਤ ਵੀ ਕੀਤਾ ਸੀ । ‘ਬੰਬੀਹਾ ਬੋਲੇ’ ਨਾਂਅ ਦੇ ਟਾਈਟਲ ਹੇਠ ਆਏ ਇਸ ਗੀਤ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ ।
- PTC PUNJABI