ਤਸਵੀਰਾਂ ‘ਚ ਨਜ਼ਰ ਆ ਰਹੀ ਇਹ ਬੱਚੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ !
ਬਾਲੀਵੁੱਡ ਸਿਤਾਰਿਆਂ (Bollywood Stars) ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਅੱਜ ਅਸੀਂ ਤੁਹਾਨੂੰ ਬਾਲੀਵੁੱਡ ਦੀ ਇੱਕ ਅਜਿਹੀ ਹੀ ਅਦਾਕਾਰਾ ਦੇ ਬਾਰੇ ਦੱਸਣ ਜਾ ਰਹੇ ਹਾਂ। ਜਿਸ ਨੇ ਆਪਣੀਆਂ ਫ਼ਿਲਮਾਂ ਦੇ ਨਾਲ ਦਰਸ਼ਕਾਂ ਦਾ ਦਿਲ ਜਿੱਤਿਆ ਹੈ ।
ਹੋਰ ਪੜ੍ਹੋ : ਕੈਂਸਰ ਤੋਂ ਬਾਅਦ ਅਦਾਕਾਰਾ ਕਿਰਣ ਖੇਰ ਕੋਰੋਨਾ ਵਾਇਰਸ ਦੀ ਲਪੇਟ ‘ਚ ਆਈ , ਟਵੀਟ ਕਰਕੇ ਦਿੱਤੀ ਜਾਣਕਾਰੀ
ਅੱਜ ਅਸੀਂ ਤੁਹਾਨੂੰ ਇਸ ਅਦਾਕਾਰਾ ਦੇ ਬਚਪਨ ਦੀ ਇੱਕ ਤਸਵੀਰ ਵਿਖਾਉਣ ਜਾ ਰਹੇ ਹਾਂ । ਇਸ ਤਸਵੀਰ ਨੂੰ ਅਦਾਕਾਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।
ਹੋਰ ਪੜ੍ਹੋ : ਜੈਜ਼ੀ ਬੀ ਨੇ ਆਪਣੀ ਧੀ ਦੇ ਨਾਲ ਸਾਂਝਾ ਕੀਤਾ ਵੀਡੀਓ, ਕਈ ਸਾਲ ਪਹਿਲਾਂ ‘ਰੈਂਬੋ’ ਗੀਤ ‘ਚ ਧੀ ਆਈ ਸੀ ਨਜ਼ਰ
ਵਿਵਾਦਿਤ ਬਿਆਨਾਂ ਕਰਕੇ ਮਸ਼ਹੂਰ ਹੈ ਅਦਾਕਾਰਾ
ਤਸਵੀਰ ‘ਚ ਨਜ਼ਰ ਆ ਰਹੀ ਹੈ ਇਹ ਬੱਚੀ ਬਾਲੀਵੁੱਡ ਦੀਆਂ ਕਈ ਹਿੱਟ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਉਹ ਹਰ ਮੁੱਦੇ ‘ਤੇ ਅਕਸਰ ਆਪਣੀ ਰਾਇ ਰੱਖਦੀ ਹੋਈ ਨਜ਼ਰ ਆਉਂਦੀ ਹੈ । ਹੁਣ ਤੁਸੀਂ ਸਮਝ ਹੀ ਗਏ ਹੋਵੋਗੇ ਕਿ ਮੈਂ ਕਿਸ ਦੀ ਗੱਲ ਕਰਨ ਜਾ ਰਹੀ ਹਾਂ । ਨਹੀਂ ਸਮਝੇ ਤਾਂ ਅਸੀਂ ਤੁਹਾਨੂੰ ਇੱਕ ਹੋਰ ਹਿੰਟ ਦਿੰਦੇ ਹਾਂ । ਇਸ ਅਦਾਕਾਰਾ ਨੇ ਕੁਝ ਸਮਾਂ ਪਹਿਲਾਂ ਪੰਜਾਬੀ ਗਾਇਕ ਦੇ ਨਾਲ ਫ਼ਿਲਮ ਵੀ ਕੀਤੀ ਸੀ ।
ਜੇ ਹਾਲੇ ਵੀ ਨਹੀਂ ਸਮਝੇ ਤਾਂ ਅਸੀਂ ਹੀ ਤੁਹਾਨੂੰ ਦੱਸ ਦਿੰਦੇ ਹਾਂ । ਅਸੀਂ ਗੱਲ ਕਰ ਰਹੇ ਹਾਂ ਅਦਾਕਾਰਾ ਕੰਗਨਾ ਰਣੌਤ ਦੀ । ਜਿਸ ਨੇ ਆਪਣੀ ਇੰਸਟਾਗ੍ਰਾਮ ਸਟੋਰੀ ‘ਚ ਆਪਣੀਆਂ ਦੋ ਤਸਵੀਰਾਂ ਸਾਂਝੀਆਂ ਕੀਤੀਆਂ ਹਨ । ਇਨ੍ਹਾਂ ਤਸਵੀਰਾਂ ‘ਚ ਅਦਾਕਾਰਾ ਖੇਤਾਂ ‘ਚ ਬੈਠੀ ਹੋਈ ਨਜ਼ਰ ਆ ਰਹੀ ਹੈ । ਜਦੋਂਕਿ ਇੱਕ ਹੋਰ ਤਸਵੀਰ ‘ਚ ਉਹ ਸਕੂਲ ਦੀ ਡਰੈੱਸ ‘ਚ ਨਜ਼ਰ ਆ ਰਹੀ ਹੈ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਪਸੰਦ ਕੀਤਾ ਜਾ ਰਿਹਾ ਹੈ ।
- PTC PUNJABI