‘ਬੇਸ਼ਰਮ ਰੰਗ’ ਗੀਤ ‘ਤੇ ਅਦਾਕਾਰਾ ਸ਼ਰਧਾ ਆਰੀਆ ਨੇ ਆਪਣੀ ਗਰਲ ਗੈਂਗ ਦੇ ਨਾਲ ਕੀਤੀ ਖੂਬ ਮਸਤੀ, ਵੇਖੋ ਵੀਡੀਓ
ਸ਼ਰਧਾ ਆਰੀਆ (Shraddha Arya) ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ । ਹੁਣ ਉਸ ਦਾ ਇੱਕ ਹੋਰ ਵੀਡੀਓ ਵਾਇਰਲ (Video Viral) ਹੋ ਰਿਹਾ ਹੈ । ਇਸ ਵੀਡੀਓ ‘ਚ ਸ਼ਰਧਾ ਆਰੀਆ ਆਪਣੀ ਗਰਲ ਗੈਂਗ ਦੇ ਨਾਲ ‘ਬੇਸ਼ਰਮ ਰੰਗ’ ਗੀਤ ‘ਤੇ ਡਾਂਸ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਵੀਡੀਓ ਨੂੰ ਪ੍ਰਸ਼ੰਸਕਾਂ ਦੇ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ਅਤੇ ਇਸ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਰਿਐਕਸ਼ਨ ਦਿੱਤੇ ਜਾ ਰਹੇ ਹਨ ।
Image Source : Instagram
ਹੋਰ ਪੜ੍ਹੋ : ਨੇਹਾ ਕੱਕੜ ਨੇ ਪਹਿਲੀ ਵਾਰ ਬਣਾਇਆ ਪੀਜ਼ਾ, ਸੋਸ਼ਲ ਮੀਡੀਆ ‘ਤੇ ਲੋਕਾਂ ਨੇ ਦਿੱਤੇ ਇਸ ਤਰ੍ਹਾਂ ਦੇ ਰਿਐਕਸ਼ਨ
ਸ਼ਰਧਾ ਆਰੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਅਨੇਕਾਂ ਹੀ ਟੀਵੀ ਸੀਰੀਅਲਸ ‘ਚ ਕੰਮ ਕਰ ਚੁੱਕੀ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਕੁੰਡਲੀ ਭਾਗਿਆ ਅਦਾਕਾਰਾ ਆਪਣੀਆਂ ਸਹੇਲੀਆਂ ਦੇ ਨਾਲ ਇਸ ਗੀਤ ‘ਤੇ ਖੂਬ ਮਸਤੀ ਕਰਦੀ ਹੋਈ ਨਜ਼ਰ ਆ ਰਹੀ ਹੈ ।
ਹੋਰ ਪੜ੍ਹੋ : ਗੀਤਕਾਰ ਸਵਰਨ ਸੀਵੀਆ ਦੇ ਦਿਹਾਂਤ ‘ਤੇ ਦਰਸ਼ਨ ਔਲਖ, ਹਰਜੀਤ ਹਰਮਨ ਨੇ ਜਤਾਇਆ ਦੁੱਖ
ਦੱਸ ਦਈਏ ਕਿ ‘ਬੇਸ਼ਰਮ ਰੰਗ’ ਗੀਤ ਬਾਲੀਵੁੱਡ ਫ਼ਿਲਮ ‘ਪਠਾਨ’ ਦਾ ਗੀਤ ਹੈ ।ਪਰ ਇਹ ਫ਼ਿਲਮ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਚੁੱਕੀ ਹੈ । ਕਿਉਂਕਿ ਇਸ ਫ਼ਿਲਮ ਦਾ ਗੀਤ ‘ਬੇਸ਼ਰਮ ਰੰਗ’ ਨੂੰ ਲੈ ਕੇ ਵਿਵਾਦ ਵੱਧਦਾ ਜਾ ਰਿਹਾ ਹੈ । ਜਿਸ ਤੋਂ ਬਾਅਦ ਬਾਈਕਾਟ ‘ਪਠਾਨ’ ਹਰ ਪਾਸੇ ਟ੍ਰੈਂਡ ਕਰ ਰਿਹਾ ਹੈ ।
image From insagram
ਵੀਡੀਓ ਨੂੰ ਸਾਂਝਾ ਕਰਦੇ ਹੋਏ ਅਦਾਕਾਰਾ ਸ਼ਰਧਾ ਆਰੀਆ ਨੇ ਲਿਖਿਆ ਕਿ ‘ਪੂਰੀ ਤਰ੍ਹਾਂ ਮਨੋਰੰਜਨ ਦੇ ਲਈ’। ਸ਼ਰਧਾ ਆਰੀਆ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਟੀਵੀ ਸੀਰੀਅਲਸ ‘ਚ ਕੰਮ ਕੀਤਾ ਹੈ ।
View this post on Instagram