ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਬਿਆਨ’

Reported by: PTC Punjabi Desk | Edited by: Shaminder  |  November 26th 2021 03:20 PM |  Updated: November 26th 2021 03:25 PM

ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਬਿਆਨ’

ਪੀਟੀਸੀ ਪੰਜਾਬੀ ‘ਤੇ ਹਰ ਸ਼ੁੱਕਰਵਾਰ ਨੂੰ ਤੁਹਾਨੂੰ ਪੀਟੀਸੀ ਬਾਕਸ ਆਫ਼ਿਸ (PTC Box Office) ਦੀ ਨਵੀਂ ਫ਼ਿਲਮ ਵਿਖਾਈ ਜਾਂਦੀ ਹੈ । ਇਸ ਵਾਰ ਤੁਹਾਨੂੰ ਬਹੁਤ ਹੀ ਦਿਲਚਸਪ ਵਿਸ਼ੇ ‘ਤੇ ਫ਼ਿਲਮ ‘ਬਿਆਨ’ (Byaan) ਵਿਖਾਈ ਜਾਵੇਗੀ । ਜੋ ਇੱਕ ਅਜਿਹੇ ਸ਼ਖਸ ਦੇ ਆਲੇ ਦੁਆਲੇ ਘੁੰਮਦੀ ਹੈ । ਜੋ ਕਿ ਬਹੁਤ ਹੀ ਈਮਾਨਦਾਰ ਹੁੰਦਾ ਹੈ । ਪਰ ਉਸ ਦੀ ਇਹ ਈਮਾਨਦਾਰੀ ਉਸ ਦੇ ਦਫ਼ਤਰ ਵਾਲਿਆਂ ਨੂੰ ਚੰਗੀ ਨਹੀਂ ਲੱਗਦੀ । ਦਫ਼ਤਰ ‘ਚ ਕੁਝ ਅਜਿਹਾ ਹੁੰਦਾ ਹੈ ਕਿ ਉਹ ਕਿ ਉਸ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਂਦਾ ਹੈ ।

ptc box office

ਹੋਰ ਪੜ੍ਹੋ : ਸੁਨੰਦਾ ਸ਼ਰਮਾ ਦਾ ਡਾਂਸ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ

ਇਸ ਦੇ ਬਾਵਜੂਦ ਉਹ ਕਦੇ ਵੀ ਝੂਠ ਦਾ ਸਹਾਰਾ ਨਹੀਂ ਲੈਂਦਾ ਅਤੇ ਘਰ ਆ ਕੇ ਆਪਣੇ ਫੋਟੋਗ੍ਰਾਫੀ ਦੇ ਸ਼ੌਂਕ ਨੂੰ ਪੂਰਾ ਕਰਦਾ ਹੈ । ਇਸ ਦੇ ਨਾਲ ਹੀ ਉਹ ਆਪਣੀ ਪਤਨੀ ਦੀਆਂ ਬਹੁਤ ਹੀ ਖੂਬਸੂਰਤ ਤਸਵੀਰਾਂ ਵੀ ਖਿੱਚਦਾ ਹੈ । ਪਰ ਇਸੇ ਦੌਰਾਨ ਕੁਝ ਅਜਿਹਾ ਹੋ ਜਾਂਦਾ ਹੈ ਕਿ ਉਸ ਦੀ ਪਤਨੀ ਵੀ ਉਸ ‘ਤੇ ਸ਼ੱਕ ਕਰਨ ਲੱਗ ਜਾਂਦੀ ਹੈ ਅਤੇ ਦੋਵਾਂ ਦੀ ਜ਼ਿੰਦਗੀ ‘ਚ ਭੂਚਾਲ ਜਿਹਾ ਆ ਜਾਂਦਾ ਹੈ ।

PTC box-office

ਆਖਿਰ ਅਜਿਹਾ ਕੀ ਹੁੰਦਾ ਹੈ ਇਸ ਸ਼ਖਸ ਦੇ ਨਾਲ ਅਤੇ ਕਿਉਂ ਨੌਕਰੀ ਛੱਡਣ ਤੋਂ ਬਾਅਦ ਉਸ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈਂਦਾ ਹੈ । ਇਨ੍ਹਾਂ ਸਭ ਸਵਾਲਾਂ ਦਾ ਜਵਾਬ ਤੁਹਾਨੂੰ ਮਿਲੇਗਾ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਬਿਆਨ’ ‘ਚ ।ਫ਼ਿਲਮ ਦੀ ਮੁੱਖ ਭੂਮਿਕਾ ‘ਚ ਵਿਪਿਨ ਕੁਮਾਰ, ਈਸ਼ਾ ਪਾਂਡੇ ਅਤੇ ਰਿਆਂਸ਼ ਤਨੇਜਾ ਦਿਖਾਈ ਦੇਣਗੇ । ਰਵੀ ਤਨੇਜਾ ਦੀ ਇਸ ਫ਼ਿਲਮ ਨੂੰ ਰਾਜੀਵ ਕੁਮਾਰ ਨੇ ਡਾਇਰੈਕਟ ਕੀਤਾ ਹੈ । ਇਸ ਫ਼ਿਲਮ ਦਾ ਪ੍ਰਸਾਰਣ 26 ਨਵੰਬਰ, ਦਿਨ ਸ਼ੁੱਕਰਵਾਰ, ਸ਼ਾਮ 6:30 ਵਜੇ ਕੀਤਾ ਜਾਵੇਗਾ ।ਦੱਸ ਦਈਏ ਕਿ ਪੀਟੀਸੀ ਪੰਜਾਬੀ ‘ਤੇ ਹਰ ਵਾਰ ਤੁਹਾਨੂੰ ਇੱਕ ਨਵੀਂ ਕਹਾਣੀ ਦੇ ਨਾਲ ਰੁਬਰੂ ਕਰਵਾਇਆ ਜਾਂਦਾ ਹੈ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network