ਹਿਮਾਂਸ਼ੀ ਖੁਰਾਣਾ ਨੇ ਬਿਖੇਰੇ ਆਪਣੀਆਂ ਅਦਾਵਾਂ ਦੇ ਜਲਵੇ, ਵੇਖੋ ਵੀਡੀਓ
ਹਿਮਾਂਸ਼ੀ ਖੁਰਾਣਾ (Himanshi Khurana )ਨੇ ਇੱਕ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਦਿਲਰਾਜ ਗਰੇਵਾਲ ਦੇ ਗੀਤ ‘ਛੱਲਾ’ ‘ਤੇ ਆਪਣੀਆਂ ਅਦਾਵਾਂ ਦੇ ਜਲਵੇ ਬਿਖੇਰਦੀ ਹੋਈ ਨਜ਼ਰ ਆ ਰਹੀ ਹੈ । ਸੋਸ਼ਲ ਮੀਡੀਆ ‘ਤੇ ਇਸ ਵੀਡੀਓ ਨੂੰ ਪਸੰਦ ਕੀਤਾ ਜਾ ਰਿਹਾ ਹੈ । ਇਸ ਵੀਡੀਓ ‘ਚ ਹਿਮਾਂਸ਼ੀ ਖੁਰਾਣਾ ਬਹੁਤ ਹੀ ਖੂਬਸੂਰਤ ਨਜ਼ਰ ਆ ਰਹੀ ਹੈ ਅਤੇ ਉਸ ਦੇ ਇਸ ਵੀਡੀਓ ‘ਤੇ ਪ੍ਰਸ਼ੰਸਕਾਂ ਦੇ ਵੱਲੋਂ ਵੀ ਲਗਾਤਾਰ ਕਮੈਂਟਸ ਕੀਤੇ ਜਾ ਰਹੇ ਹਨ ।
image From instagram
ਹੋਰ ਪੜ੍ਹੋ : ਇਸ ਤਰੀਕੇ ਨਾਲ ਕਰੋ ਅੱਖਾਂ ਦੀ ਦੇਖਭਾਲ, ਕਈ ਬੀਮਾਰੀਆਂ ਰਹਿਣਗੀਆਂ ਦੂਰ
ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਹਾਲ ਹੀ ‘ਚ ਅਦਾਕਾਰਾ ਗਿੱਪੀ ਗਰੇਵਾਲ ਦੀ ਫ਼ਿਲਮ ‘ਸ਼ਾਵਾ ਨੀ ਗਿਰਧਾਰੀ ਲਾਲ’ ‘ਚ ਨਜ਼ਰ ਆਈ ਸੀ । ਇਸ ਤੋਂ ਇਲਾਵਾ ਹਿਮਾਂਸ਼ੀ ਖੁਰਾਣਾ ਏਨੀਂ ਦਿਨੀਂ ਪੀਟੀਸੀ ਪੰਜਾਬੀ ਦੇ ਰਿਆਲਟੀ ਸ਼ੋਅ ਮਿਸ ਪੀਟੀਸੀ ਪੰਜਾਬੀ ੨੦੨੨ ‘ਚ ਬਤੌਰ ਜੱਜ ਵੀ ਸ਼ਿਰਕਤ ਕਰ ਰਹੀ ਹੈ ।
image From instagram
ਹਿਮਾਂਸ਼ੀ ਖੁਰਾਣਾ ਦਾ ਸਬੰਧ ਪੰਜਾਬ ਦੇ ਕੀਰਤਪੁਰ ਸਾਹਿਬ ਨਾਲ ਹੈ । ਉਸ ਨੇ ਬਤੌਰ ਮਾਡਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਬਿੱਗ ਬੌਸ ‘ਚ ਜਾ ਕੇ ਉਸ ਨੇ ਖੂਬ ਸੁਰਖੀਆ ਵਟੋਰੀਆਂ ਸਨ । ਇਸ ਸ਼ੋਅ ‘ਚ ਆਸਿਮ ਰਿਆਜ਼ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਗਿਆ ਸੀ । ਬਿੱਗ ਬੌਸ ਚੋਂ ਬਾਹਰ ਆਉਣ ਤੋਂ ਬਾਅਦ ਵੀ ਇਸ ਜੋੜੀ ਨੇ ਖੂਬ ਸੁਰਖੀਆਂ ਵਟੋਰੀਆਂ ਸਨ ਅਤੇ ਇੱਕਠਿਆਂ ਕਈ ਪ੍ਰੋਜੈਕਟ ‘ਚ ਕੰਮ ਕੀਤਾ ਸੀ ।
View this post on Instagram