ਦੇਖੋ ਵੀਡੀਓ : ਕਿਸਾਨ ਧਰਨੇ ‘ਚ ਪਹੁੰਚ ਕੇ ਕਿਸਾਨਾਂ ਦਾ ਹੌਸਲਾ ਵਧਾਉਂਦੇ ਹੋਏ ਨਜ਼ਰ ਆਏ ਸਤਿੰਦਰ ਸਰਤਾਜ
ਕਿਸਾਨ ਖੇਤੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ‘ਤੇ ਧਰਨਾ ਪ੍ਰਦਰਸ਼ਨ ਕਰ ਰਹੇ ਹਨ । ਦੇਸ਼ ਤੋਂ ਲੈ ਕੇ ਵਿਦੇਸ਼ਾਂ ਚ ਵਸਦੇ ਪੰਜਾਬੀ ਪੂਰੇ ਜੋਸ਼ ਦੇ ਨਾਲ ਕਿਸਾਨਾਂ ਦਾ ਸਾਥ ਦੇ ਰਹੇ ਨੇ ।
ਹੋਰ ਪੜ੍ਹੋ : ਹਰਭਜਨ ਮਾਨ ਨੇ ‘ਸ਼੍ਰੋਮਣੀ ਗਾਇਕ’ ਪੁਰਸਕਾਰ ਨੂੰ ਕਹੀ ਨਾਂਹ, ਕਿਹਾ-‘ਮੇਰੇ ਜੀਵਨ ਦਾ ਹਰ ਸਾਹ ਕਿਸਾਨਾਂ ਦਾ ਕਰਜ਼ਦਾਰ ਹੈ’
ਅਜਿਹੇ ‘ਚ ਪੰਜਾਬੀ ਗਾਇਕ ਵੀ ਵੱਧ ਚੱੜ੍ਹ ਕੇ ਕਿਸਾਨਾਂ ਦਾ ਸਾਥ ਦੇ ਰਹੇ ਨੇ । ਪੰਜਾਬੀ ਸੂਫ਼ੀ ਗਾਇਕ ਸਤਿੰਦਰ ਸਰਤਾਜ ਵੀ ਕਿਸਾਨ ਪ੍ਰਦਰਸ਼ਨ ‘ਚ ਪਹੁੰਚੇ ਤੇ ਕਿਸਾਨਾਂ ਦੇ ਹੌਸਲੇ ਨੂੰ ਵਧਾਉਂਦੇ ਹੋਏ ਨਜ਼ਰ ਆਏ ।
ਉਨ੍ਹਾਂ ਨੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀਡੀਓ ਨੂੰ ਸ਼ੇਅਰ ਕਰਦੇ ਹੋਏ-‘ਆਹ ਦੇਖ ਕਲਾਵਾਂ ਕਲਾਵਾਂ ਚੜ੍ਹਦੀਆਂ ਨੇ ।
ਇਹ ਤਾਂ ਜੋਸ਼ ਦੇ ਕਲਮੇ ਪੜ੍ਹਦੀਆਂ ਨੇ’ । ਇਸ ਤੋਂ ਇਲਾਵਾ ਉਨ੍ਹਾਂ ਆਪਣੇ ਜਜ਼ਬਾਤ ਨੂੰ ਵੀ ਲਿਖਿਆ ਹੈ । ਇੱਕ ਲੱਖ ਤੋਂ ਵੱਧ ਲੋਕ ਇਸ ਵੀਡੀਓ ਨੂੰ ਦੇਖ ਚੁੱਕੇ ਨੇ ।
View this post on Instagram