ਦੇਖੋ ਵੀਡੀਓ : ਬੇਵਫਾਈਆਂ ਨੂੰ ਬਿਆਨ ਕਰ ਰਿਹਾ ਹੈ ਅਫਸਾਨਾ ਖ਼ਾਨ ਦਾ ਨਵਾਂ ਗੀਤ ‘ਤਿੱਤਲੀਆਂ’, ਦੇਖਣ ਨੂੰ ਮਿਲ ਰਹੀ ਹੈ ਸਰਗੁਣ ਮਹਿਤਾ ਤੇ ਹਾਰਡੀ ਸੰਧੂ ਦੀ ਸ਼ਾਨਦਾਰ ਅਦਾਕਾਰੀ
ਪੰਜਾਬੀ ਗਾਇਕਾ ਅਫਸਾਨਾ ਖ਼ਾਨ ਦਾ ਮੋਸਟ ਅਵੇਟਡ ਗੀਤ ‘Titliaan’ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋ ਚੁੱਕਿਆ ਹੈ । ਇਸ ਗੀਤ ਨੂੰ ਅਫਸਾਨਾ ਖ਼ਾਨ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਗਾਇਆ ਹੈ ।
ਇਸ ਗੀਤ ਦੇ ਰਾਹੀਂ ਹਾਰਡੀ ਸੰਧੂ ਤੇ ਸਰਗੁਣ ਮਹਿਤਾ ਪਹਿਲੀ ਵਾਰ ਇਕੱਠੇ ਕਿਸੇ ਗਾਣੇ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦੋਵਾਂ ਦੀ ਸ਼ਾਨਦਾਰ ਐਕਟਿੰਗ ਦੇਖਣ ਨੂੰ ਮਿਲ ਰਹੀ ਹੈ ।
ਜੇ ਗੱਲ ਕਰੀਏ ਇਸ ਗੀਤ ਦੇ ਬੋਲ ਜਾਨੀ ਨੇ ਲਿਖੇ ਨੇ ਤੇ ਮਿਊਜ਼ਿਕ Avvy Sra ਨੇ ਦਿੱਤਾ ਹੈ । ਗਾਣੇ ਦਾ ਕਮਾਲ ਦਾ ਵੀਡੀਓ ਅਰਵਿੰਦਰ ਖਹਿਰਾ ਨੇ ਤਿਆਰ ਕੀਤਾ ਹੈ । Desi Melodies ਦੇ ਆਫ਼ੀਸ਼ੀਅਲ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਹੈ । ਦਰਸ਼ਕਾਂ ਵੱਲੋਂ ਗਾਣੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਜੇ ਗੱਲ ਕਰੀਏ ਅਫਸਾਨਾ ਖ਼ਾਨ ਦੀ ਤਾਂ ਉਹ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ ।