ਅੱਜ ਹੈ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਦਾ ਬਰਥਡੇਅ, ਗਾਇਕ ਨੇ ਪਿਆਰਾ ਜਿਹਾ ਵੀਡੀਓ ਪੋਸਟ ਕਰਕੇ ਆਪਣੇ ਪੁੱਤਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

Reported by: PTC Punjabi Desk | Edited by: Lajwinder kaur  |  November 03rd 2021 10:29 AM |  Updated: November 03rd 2021 10:31 AM

ਅੱਜ ਹੈ ਗਿੱਪੀ ਗਰੇਵਾਲ ਦੇ ਪੁੱਤਰ ਗੁਰਬਾਜ਼ ਦਾ ਬਰਥਡੇਅ, ਗਾਇਕ ਨੇ ਪਿਆਰਾ ਜਿਹਾ ਵੀਡੀਓ ਪੋਸਟ ਕਰਕੇ ਆਪਣੇ ਪੁੱਤਰ ਨੂੰ ਦਿੱਤੀ ਜਨਮ ਦਿਨ ਦੀ ਵਧਾਈ

ਪੰਜਾਬੀ ਮਿਊਜ਼ਿਕ ਜਗਤ ਨਾਮੀ ਗਾਇਕ ਅਤੇ ਸੁਪਰ ਡੁਪਰ ਹਿੱਟ ਐਕਟਰ ਗਿੱਪੀ ਗਰੇਵਾਲ (Gippy Grewal) ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਜਦੋਂ ਕੋਈ ਇਨਸਾਨ ਪਿਤਾ ਬਣਦਾ ਹੈ ਤਾਂ ਉਹ ਅਹਿਸਾਸ ਬਹੁਤ ਹੀ ਖ਼ਾਸ ਹੁੰਦਾ ਹੈ । ਅਜਿਹੀ ਹੀ ਖੁਸ਼ੀ ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਸਾਲ 2019 ‘ਚ ਦੁਬਾਰਾ ਤੋਂ ਮਹਿਸੂਸ ਕੀਤੀ ਸੀ, ਜਦੋਂ ਉਹ ਤੀਜੀ ਵਾਰ ਪਿਤਾ ਬਣੇ ਸੀ। ਅੱਜ ਉਨ੍ਹਾਂ ਦੇ ਪੁੱਤਰ ਗੁਰਬਾਜ਼ ਗਰੇਵਾਲ ਦਾ ਬਰਥਡੇਅ ਹੈ।

Gurbaaz

ਹੋਰ ਪੜ੍ਹੋ : ‘Phull Gende Da’ ਗੀਤ ਪੰਜਾਬੀ ਗਾਇਕ ਅਮਰਿੰਦਰ ਗਿੱਲ ਅਤੇ ਪਾਕਿਸਤਾਨੀ ਸੂਫ਼ੀ ਗਾਇਕਾ ਸਨਮ ਮਾਰਵੀ ਦੀ ਆਵਾਜ਼ ‘ਚ ਹੋਇਆ ਰਿਲੀਜ਼, ਦਰਸ਼ਕਾਂ ਵੱਲੋਂ ਮਿਲ ਰਿਹਾ ਹੈ ਭਰਵਾਂ ਹੁੰਗਾਰਾ, ਦੇਖੋ ਵੀਡੀਓ

ਗੁਰਬਾਜ਼ ਗਰੇਵਾਲ ਜੋ ਕਿ ਅੱਜ ਦੋ ਸਾਲ ਦਾ ਹੋ ਗਿਆ ਹੈ। ਪਿਤਾ ਗਿੱਪੀ ਗਰੇਵਾਲ ਨੇ ਪਿਆਰਾ ਜਿਹਾ ਵੀਡੀਓ ਪੋਸਟ ਕਰਕੇ ਗੁਰਬਾਜ਼ ਨੂੰ ਜਨਮਦਿਨ ਦੀ ਵਧਾਈ ਦਿੱਤੀ ਹੈ। ਇਸ ਵੀਡੀਓ ‘ਚ ਗੁਰਬਾਜ਼ ਦੇ ਪਹਿਲੇ ਜਨਮਦਿਨ 'ਤੇ ਕਰਵਾਏ ਫੋਟੋ ਸ਼ੂਟ ਵਾਲੀਆਂ ਤਸਵੀਰਾਂ ਦੇਖਣ ਨੂੰ ਮਿਲ ਰਹੀਆਂ ਹਨ। ਪ੍ਰਸ਼ੰਸਕ ਅਤੇ ਕਲਾਕਾਰ ਵੀ ਕਮੈਂਟ ਕਰਕੇ ਗੁਰਬਾਜ਼ ਨੂੰ ਬਰਥਡੇਅ ਵਿਸ਼ ਕਰ ਰਹੇ ਹਨ।

gippy grewal post unseen pics of gurbaaz

ਹੋਰ ਪੜ੍ਹੋ : ਹਾਸਿਆਂ ਦੇ ਰੰਗਾਂ ਨਾਲ ਭਰਿਆ ‘Paani Ch Madhaani’ ਦਾ ਟ੍ਰੇਲਰ ਹੋਇਆ ਰਿਲੀਜ਼, ਜਿੱਤੀ ਹੋਈ ਲਾਟਰੀ ਨੇ ਪਾਇਆ ਗਿੱਪੀ ਗਰੇਵਾਲ ਨੂੰ ਭੰਬਲਭੂਸੇ ‘ਚ, ਕੀ ਇੰਗਲੈਂਡ ‘ਚ ਗਿੱਪੀ ਦੀ ਟੀਮ ਲੱਭ ਪਾਏਗੀ ਗੁੰਮੀ ਹੋਈ ਲਾਟਰੀ ਨੂੰ?

ਦੱਸ ਦਈਏ ਗੁਰਬਾਜ਼ ਗਰੇਵਾਲ  (Gurbaaz Grewal) ਨੂੰ ਵੀ ਸੋਸ਼ਲ ਮੀਡੀਆ ਉੱਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾਂਦਾ ਹੈ। ਗਿੱਪੀ ਗਰੇਵਾਲ ਅਕਸਰ ਹੀ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਗੁਰਬਾਜ਼ ਦੀਆਂ ਤਸਵੀਰਾਂ ਅਤੇ ਵੀਡੀਓਜ਼ ਪੋਸਟ ਕਰਦੇ ਰਹਿੰਦੇ ਨੇ। ਗੁਰਬਾਜ਼ ਆਪਣੇ ਵੱਡੇ ਭਰਾ ਸ਼ਿੰਦਾ ਗਰੇਵਾਲ ਦੀ ਗੀਤ ‘ਚ ਵੀ ਅਦਾਕਾਰੀ ਕਰਦਾ ਹੋਇਆ ਨਜ਼ਰ ਆਇਆ ਸੀ। ਪਿਛਲੇ ਸਾਲ ਗੁਰਬਾਜ਼ ਅਤੇ ਬਾਲੀਵੁੱਡ ਐਕਟਰ ਅਮਿਰ ਖ਼ਾਨ ਦੇ ਨਾਲ ਵੀ ਤਸਵੀਰਾਂ ਸਾਹਮਣੇ ਆਇਆਂ ਸੀ। ਜੋ ਕਿ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋਇਆਂ ਸਨ। ਜੇ ਗੱਲ ਕਰੀਏ ਗਿੱਪੀ ਗਰੇਵਾਲ ਦੇ ਵਰਕ ਫਰੰਟ ਦੀ ਤਾਂ ਉਹ ਏਨੀਂ ਦਿਨੀਂ ਆਪਣੀ ਆਉਣ ਵਾਲੀ ਫ਼ਿਲਮ 'ਪਾਣੀ 'ਚ ਮਧਾਣੀ' 'ਚ ਬਿਜ਼ੀ ਚੱਲ ਰਹੇ ਹਨ। ਇਹ ਫ਼ਿਲਮ ਇਸ ਹਫਤੇ ਰਿਲੀਜ਼ ਹੋਣ ਜਾ ਰਹੀ ਹੈ। ਲਗਪਗ 10 ਸਾਲਾਂ ਬਾਅਦ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਸਿਲਵਰ ਸਕਰੀਨ ਸ਼ੇਅਰ ਕਰਦੇ ਹੋਏ ਨਜ਼ਰ ਆਉਣਗੇ।

 

View this post on Instagram

 

A post shared by ????? ?????? (@gippygrewal)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network