ਸਿੰਘਾੜਿਆਂ ਵਿੱਚ ਹੁੰਦੇ ਹਨ ਕਈ ਜ਼ਰੂਰੀ ਤੱਤ, ਇਹ ਬਿਮਾਰੀਆਂ ਹੁੰਦੀਆਂ ਹਨ ਦੂਰ
ਸਿੰਘਾੜੇ ਵਿੱਚ ਵਿਟਾਮਿਨ ਬੀ, ਸੀ, ਪ੍ਰੋਟੀਨ, ਕਾਰਬੋਹਾਈਡਰੇਟ, ਆਇਰਨ, ਕੈਲਸ਼ੀਅਮ, ਮੈਗਨੀਸ਼ਿਅਮ, ਫਸਫੋਰਸ ਵਰਗੇ ਤੱਤ ਹੁੰਦੇ ਹਨ। ਇਸ ਨੂੰ ਕੱਚਾ ਜਾਂ ਉਬਾਲ ਕੇ ਖਾਣ ਨਾਲ ਸਰੀਰ ਨੂੰ ਸਾਰੇ ਜ਼ਰੂਰੀ ਤੱਤ ਮਿਲਣ ਦੇ ਨਾਲ ਇਮਿਊਨਿਟੀ ਵੀ ਵਧਦੀ ਹੈ। ਇਸ ਦਾ ਨਿਯਮਿਤ ਸੇਵਨ ਕਰਨ ਨਾਲ ਸਾਹ ਦੀਆਂ ਸਮੱਸਿਆਵਾਂ ਤੋਂ ਰਾਹਤ ਮਿਲਦੀ ਹੈ। ਅਜਿਹੇ ‘ਚ ਅਸਥਮਾ ਦੇ ਮਰੀਜ਼ਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ।
ਹੋਰ ਪੜ੍ਹੋ :
ਰਾਖੀ ਸਾਵੰਤ ਆਪਣੇ ਪਤੀ ਰਿਤੇਸ਼ ਨਾਲ ਇਸ ਸ਼ੋਅ ਵਿੱਚ ਆ ਸਕਦੀ ਹੈ ਨਜ਼ਰ
ਬਵਾਸੀਰ ਤੋਂ ਪੀੜਤ ਲੋਕਾਂ ਨੂੰ ਇਸ ਨੂੰ ਆਪਣੀ ਖੁਰਾਕ ਵਿੱਚ ਸ਼ਾਮਲ ਕਰਨਾ ਚਾਹੀਦਾ ਹੈ। ਇਸ ਦੇ ਸੇਵਨ ਨਾਲ ਇਸ ਬਿਮਾਰੀ ਤੋਂ ਛੁਟਕਾਰਾ ਮਿਲਦਾ ਹੈ। ਇਸ ਵਿਚ ਮੌਜੂਦ ਆਇਓਡੀਨ ਗਲ਼ੇ ਲਈ ਲਾਭਕਾਰੀ ਹੁੰਦਾ ਹੈ। ਇਸ ਦੇ ਸੇਵਨ ਨਾਲ ਥਾਇਰਾਇਡ ਗਲੈਂਡ ਸਹੀ ਤਰ੍ਹਾਂ ਕੰਮ ਕਰਦਾ ਹੈ। ਇਸ ਦੇ ਨਾਲ ਹੀ ਗਲ਼ੇ ਨਾਲ ਜੁੜੀਆਂ ਹੋਰ ਸਮੱਸਿਆਵਾਂ ਤੋਂ ਵੀ ਰਾਹਤ ਮਿਲਦੀ ਹੈ।
ਇਸ ਵਿਚ ਆਇਰਨ ਦੀ ਜ਼ਿਆਦਾ ਮਾਤਰਾ ਹੁੰਦੀ ਹੈ। ਅਜਿਹੇ ‘ਚ ਇਸ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਅਨੀਮੀਆ ਦੀ ਕਮੀ ਪੂਰੀ ਹੋਣ ‘ਚ ਮਦਦ ਮਿਲਦੀ ਹੈ। ਸਰੀਰ ਦੇ ਕਿਸੇ ਵੀ ਹਿੱਸੇ ਵਿਚ ਦਰਦ ਅਤੇ ਸੋਜ ਦੀ ਸਮੱਸਿਆ ਹੋਣ ‘ਤੇ ਸਿੰਘਾੜੇ ਨੂੰ ਪੀਸ ਕੇ ਤਿਆਰ ਪੇਸਟ ਲਗਾਉਣ ਨਾਲ ਰਾਹਤ ਮਿਲਦੀ ਹੈ।ਸਿੰਘਾੜੇ ਊਰਜਾ ਦਾ ਮੁੱਖ ਸਰੋਤ ਹਨ। ਇਸ ਦੇ ਸੇਵਨ ਨਾਲ ਥਕਾਵਟ, ਕਮਜ਼ੋਰੀ ਦੂਰ ਹੋ ਕੇ ਸਰੀਰ ‘ਚ ਊਰਜਾ ਦਾ ਸੰਚਾਰ ਹੁੰਦਾ ਹੈ। ਅਜਿਹੇ ‘ਚ ਇਸ ਨੂੰ ਖਾਸ ਤੌਰ ਤੇ ਵਰਤ ਦੌਰਾਨ ਖਾਧਾ ਜਾਂਦਾ ਹੈ।