ਵੈਡਿੰਗ ਐਨੀਵਰਸਰੀ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਬਾਅਦ ਗੁਰਬਖਸ਼ ਚਾਹਲ ਤੇ ਰੁਬੀਨਾ ਬਾਜਵਾ ਦਾ ਟਵਿੱਟਰ ਅਕਾਊਂਟ ਕਿਉਂ ਕੀਤਾ ਸਸਪੈਂਡ, ਪੜ੍ਹੋ ਪੂਰੀ ਖ਼ਬਰ

Reported by: PTC Punjabi Desk | Edited by: Shaminder  |  January 14th 2023 01:17 PM |  Updated: January 14th 2023 01:17 PM

ਵੈਡਿੰਗ ਐਨੀਵਰਸਰੀ ਦੀਆਂ ਤਸਵੀਰਾਂ ਸਾਂਝੀਆਂ ਕਰਨ ਤੋਂ ਬਾਅਦ ਗੁਰਬਖਸ਼ ਚਾਹਲ ਤੇ ਰੁਬੀਨਾ ਬਾਜਵਾ ਦਾ ਟਵਿੱਟਰ ਅਕਾਊਂਟ ਕਿਉਂ ਕੀਤਾ ਸਸਪੈਂਡ, ਪੜ੍ਹੋ ਪੂਰੀ ਖ਼ਬਰ

ਗੁਰਬਖਸ਼ ਚਾਹਲ (Gurbaksh Singh Chahal) ਤੇ ਰੁਬੀਨਾ ਬਾਜਵਾ (Rubina Bajwa) ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ ਅਤੇ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੇ ਕਰਦੇ ਰਹਿੰਦੇ ਹਨ । ਬੀਤੇ ਦਿਨ ਗੁਰਬਖਸ਼ ਚਾਹਲ ਨੇ ਆਪਣੇ ਵਿਆਹ ਦੀਆਂ ਕੁਝ ਤਸਵੀਰਾਂ ਆਪਣੇ ਟਵਿੱਟਰ ਅਕਾਊਂਟ ‘ਤੇ ਸਾਂਝੀਆਂ ਕੀਤੀਆਂ ਸਨ । ਇਨ੍ਹਾਂ ਤਸਵੀਰਾਂ ਨੂੰ ਸਾਂਝਾ ਕਰਦੇ ਹੋਏ ਗੁਰਬਖਸ਼ ਚਾਹਲ ਨੇ ਆਪਣੀ ਪਤਨੀ ਨੂੰ ਵਿਆਹ ਦੀ ਵਰੇ੍ਗੰਢ ਦੀਆਂ ਵਧਾਈਆਂ ਦਿੱਤੀਆਂ ਸਨ ।

Rubina and Neeru Bajwa-

ਹੋਰ ਪੜ੍ਹੋ : ਕਾਰਤਿਕ ਆਰੀਅਨ ਦੇ ਨਾਲ ਪੰਜਾਬ ਦੇ ਗੱਭਰੂ ਅਤੇ ਮੁਟਿਆਰਾਂ ਨੇ ਇਸ ਅੰਦਾਜ਼ ‘ਚ ਮਨਾਈ ਲੋਹੜੀ, ਵੇਖੋ ਵੀਡੀਓ

ਦਰਅਸਲ ਦੋਵਾਂ ਨੇ ਵਿਆਹ 7 ਜਨਵਰੀ 2022 ਨੂੰ ਕਰਵਾਇਆ ਸੀ । ਪਰ ਕੋਵਿਡ ਦੇ ਕਾਰਨ ਆਫੀਸ਼ੀਅਲ ਤੌਰ ‘ਤੇ ਦੋਵਾਂ ਨੇ 26 ਅਕਤੂਬਰ 2022 ਨੂੰ ਵਿਆਹ ਸਮਾਗਮ ਰੱਖਿਆ ਸੀ । ਜਿਸ ‘ਚ ਉਨ੍ਹਾਂ ਦੇ ਦੋਸਤ ਅਤੇ ਨਜ਼ਦੀਕੀ ਰਿਸ਼ਤੇਦਾਰ ਸ਼ਾਮਿਲ ਹੋਏ ਸਨ । ਇਸ ਵਿਆਹ ਸਮਾਗਮ ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈਆਂ ਸਨ ।

ਹੋਰ ਪੜ੍ਹੋ :  ਤਸਵੀਰ ‘ਚ ਨਜ਼ਰ ਆ ਰਿਹਾ ਬੱਚਾ ਹੈ ਪੰਜਾਬੀ ਇੰਡਸਟਰੀ ਦਾ ਮਸ਼ਹੂਰ ਸਿਤਾਰਾ, ਕੀ ਤੁਸੀਂ ਪਛਾਣਿਆ !

ਪਰ ਗੁਰਬਖਸ਼ ਚਾਹਲ ਨੇ ਜਿਉਂ ਹੀ ਆਪਣੇ ਵਿਆਹ ਦੀ ਵਰੇ੍ਗੰਢ ਦੀਆਂ ਵਧਾਈਆਂ ਦਿੱਤੀਆਂ ਤਾਂ ਉਨ੍ਹਾਂ ਦਾ ਟਵਿੱਟਰ ਅਕਾਊਂਟ ਸਸਪੈਂਡ (Twitter Suspend) ਕਰ ਦਿੱਤਾ ਗਿਆ ।ਗੁਰਬਖਸ਼ ਅਤੇ ਉਸਦੀ ਪਤਨੀ, ਰੁਬੀਨਾ ਦੇ ਖਾਤਿਆਂ ਨੂੰ ਅਣਪਛਾਤੇ ਕਾਰਨਾਂ ਕਰਕੇ ਮੁਅੱਤਲ ਕਰ ਦਿੱਤਾ। ਹਾਲਾਂਕਿ ਕੁਝ ਦਿਨਾਂ ਬਾਅਦ ਮੁੜ ਤੋਂ ਟਵਿੱਟਰ ਨੇ ਉਨ੍ਹਾਂ ਦੀਆਂ ਸੇਵਾਵਾਂ ਨੂੰ ਬਹਾਲ ਕਰ ਦਿੱਤਾ ।

Who is Gurbaksh Singh Chahal? Know all about Rubina Bajwa's husband

ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪੰਜਾਬੀ ਇੰਡਸਟਰੀ ਦੀਆਂ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਉਨ੍ਹਾਂ ਦੀ ਵੱਡੀ ਭੈਣ ਨੀਰੂ ਬਾਜਵਾ ਵੀ ਇੱਕ ਬਿਹਤਰੀਨ ਅਦਾਕਾਰਾ ਹੈ ਅਤੇ ਹੁਣ ਤੱਕ ਕਈ ਫ਼ਿਲਮਾਂ ‘ਚ ਕੰਮ ਕਰ ਚੁੱਕੀ ਹੈ ।

 

View this post on Instagram

 

A post shared by Rubina Bajwa (@rubina.bajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network