ਕਿਉਂ ਪ੍ਰੀਤ ਹਰਪਾਲ ਪੈਦਲ ਹੀ ਨਿਕਲ ਪਏ ਬੇਟੇ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਲਈ, ਵੇਖੋ ਵੀਡੀਓ
ਖੇਤੀ ਬਿੱਲਾਂ (agriculture Bills) ਨੂੰ ਬੀਤੇ ਦਿਨੀਂ ਸਰਕਾਰ ਨੇ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ । ਜਿਸ ਤੋਂ ਬਾਅਦ ਜਿੱਥੇ ਕਿਸਾਨਾਂ (Farmers) ‘ਚ ਖੁਸ਼ੀ ਦੀ ਲਹਿਰ ਹੈ ।ਉੱਥੁ ਹੀ ਕਿਸਾਨ ਸੰਸਦ ‘ਚ ਇਨ੍ਹਾਂ ਬਿੱਲਾਂ ਨੂੰ ਵਾਪਸ ਹੋਣ ਦੀ ਉਡੀਕ ਕਰ ਰਹੇ ਹਨ । ਇਨ੍ਹਾਂ ਬਿੱਲਾਂ ਨੂੰ ਰੱਦ ਕਰਵਾਉਣ ਦੇ ਲਈ ਪੰਜਾਬ, ਹਰਿਆਣਾ ਅਤੇ ਯੂਪੀ ਦੇ ਕਿਸਾਨਾਂ ਦਾ ਵੱਡਾ ਯੋਗਦਾਨ ਰਿਹਾ ।ਜੋ ਆਪਣੀਆਂ ਮੰਗਾਂ ਨੂੰ ਲੈ ਕੇ ਸਰਹੱਦਾਂ ‘ਤੇ ਡਟੇ ਰਹੇ ।ਇਸ ਦੇ ਨਾਲ ਹੀ ਪੰਜਾਬੀ ਇੰਡਸਟਰੀ ਦੇ ਸਿਤਾਰਿਆਂ ਨੇ ਵੀ ਆਪਣਾ ਯੋਗਦਾਨ ਪਾਇਆ ।ਪ੍ਰੀਤ ਹਰਪਾਲ (Preet Harpal) ਨੇ ਵੀ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਸੀ ਕਿ ਇਹ ਖੇਤੀ ਬਿੱਲ ਰੱਦ ਹੋ ਜਾਣ ਤਾਂ ਉਹ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sachkhand Sri Harmandir Sahib) ‘ਚ ਪੈਦਲ ਜਾ ਕੇ ਮੱਥਾ ਟੇਕਣਗੇ ।
image From instagram
ਜਿਸ ਤੋਂ ਬਾਅਦ ਇਹ ਅਰਦਾਸ ਗੁਰੂ ਘਰ ‘ਚ ਕਬੂਲ ਹੋਈ ਤਾਂ ਗਾਇਕ ਇਸ ਅਰਦਾਸ ਦੇ ਪੂਰਾ ਹੋਣ ਤੋਂ ਬਾਅਦ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਦੇ ਲਈ ਪੈਦਲ ਆਪਣੇ ਪੁੱਤਰ ਦੇ ਨਾਲ ਨਿਕਲ ਪਏ ।
image From instagram
ਹੋਰ ਪੜ੍ਹੋ : ਕੈਂਸਰ ਦੇ ਨਾਲ ਜੂਝ ਰਹੀ ਕਿਰਣ ਖੇਰ ਇਲਾਜ ਤੋਂ ਬਾਅਦ ਕੰਮ ‘ਤੇ ਪਰਤੀ, ਵੀਡੀਓ ਸ਼ਿਲਪਾ ਸ਼ੈੱਟੀ ਨੇ ਕੀਤਾ ਸਾਂਝਾ
ਜਿਸ ਦੀਆਂ ਤਸਵੀਰਾਂ ਅਤੇ ਵੀਡੀਓ ਵਾਇਰਲ ਹੋ ਰਹੇ ਹਨ ।ਪ੍ਰੀਤ ਹਰਪਾਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਵੀ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਤੁਸੀਂ ਵੇਖ ਸਕਦੇ ਹੋ ਕਿ ਪ੍ਰੀਤ ਹਰਪਾਲ ਦੱਸ ਰਹੇ ਹਨ ਕਿ ਕਿਸ ਤਰ੍ਹਾਂ ਇਨ੍ਹਾਂ ਬਿੱਲਾਂ ਦੇ ਖਿਲਾਫ ਉਨ੍ਹਾਂ ਨੇ ਕੁਲ ਮਾਲਕ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਸੀ ।
View this post on Instagram
ਪ੍ਰੀਤ ਹਰਪਾਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਪ੍ਰੀਤ ਹਰਪਾਲ ਇੱਕ ਵਧੀਆ ਗਾਇਕ ਹੋਣ ਦੇ ਨਾਲ-ਨਾਲ ਵਧੀਆ ਲੇਖਣੀ ਦੇ ਵੀ ਮਾਲਕ ਹਨ । ਉਨ੍ਹਾਂ ਨੇ 'ਮਾਪੇ ਕਹਿੰਦੇ ਜੱਜ ਬਣਨਾ','ਲੱਗੇ ਨਿਰੀ ਅੱਤ ਗੋਰੀਏ',ਨਸ਼ੀਲੇ ਨੈਣ,ਤੇਰੀਆਂ ਅਦਾਵਾਂ ਸਣੇ ਕਈ ਹਿੱਟ ਗੀਤ ਉਨ੍ਹਾਂ ਨੇ ਗਾਏ ਹਨ ।ਪ੍ਰੀਤ ਹਰਪਾਲ ਜਿੰਨ੍ਹਾਂ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਗੀਤਾਂ ‘ਚ ਬੀਟ ਸੌਂਗ,ਸੈਡ ਸੌਂਗ ਸਣੇ ਹਰ ਤਰ੍ਹਾਂ ਦੇ ਗੀਤ ਸ਼ਾਮਿਲ ਹਨ । ਉਨ੍ਹਾਂ ਨੇ ਆਪਣੇ ਗੀਤਾਂ ‘ਚ ਹਮੇਸ਼ਾ ਕੋਈ ਨਾ ਕੋਈ ਸੁਨੇਹਾ ਦੇਣ ਦੀ ਕੋਸ਼ਿਸ਼ ਕੀਤੀ ਹੈ ।