ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਰਚਿਆ ਇਤਿਹਾਸ, ਅਦਾਕਾਰਾ ਪ੍ਰੀਤੀ ਜਿੰਟਾ ਨੇ ਟਵੀਟ ਕਰਕੇ ਦਿੱਤੀ ਵਧਾਈ

Reported by: PTC Punjabi Desk | Edited by: Lajwinder kaur  |  August 02nd 2021 12:58 PM |  Updated: August 02nd 2021 12:58 PM

ਮਹਿਲਾ ਹਾਕੀ ਟੀਮ ਨੇ ਟੋਕੀਓ ਓਲੰਪਿਕ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਰਚਿਆ ਇਤਿਹਾਸ, ਅਦਾਕਾਰਾ ਪ੍ਰੀਤੀ ਜਿੰਟਾ ਨੇ ਟਵੀਟ ਕਰਕੇ ਦਿੱਤੀ ਵਧਾਈ

ਦੇਸ਼ ਦੀਆਂ ਧੀਆਂ ਟੋਕੀਓ ਓਲੰਪਿਕ ‘ਚ ਕਾਮਯਾਬੀ ਦੇ ਝੱਡੇ ਗੱਡ ਰਹੀਆਂ ਨੇ। ਇੱਕ ਵਾਰ ਫਿਰ ਤੋਂ ਧੀਆਂ ਨੇ ਮਾਣ ਵਧਾਉਂਦੇ ਹੋਏ ਨਵਾਂ ਇਤਿਹਾਸ ਰਚ ਦਿੱਤਾ ਹੈ।

female indian hocky team image source-instagram

ਹੋਰ ਪੜ੍ਹੋ : ਗਾਇਕ ਹੈਪੀ ਰਾਏਕੋਟੀ ਨੇ ਆਪਣੇ ਨਵੇਂ ਗੀਤ ‘Zinda Han Mai’ ਦਾ ਫਰਸਟ ਲੁੱਕ ਕੀਤਾ ਸ਼ੇਅਰ

ਹੋਰ ਪੜ੍ਹੋ : ਅਦਾਕਾਰਾ ਅੰਮ੍ਰਿਤਾ ਰਾਓ ਨੇ ਆਪਣੇ 9 ਮਹੀਨਿਆਂ ਦੇ ਪੁੱਤਰ ਵੀਰ ਅਤੇ ਪਤੀ ਅਨਮੋਲ ਨਾਲ ਪਹਿਲੀ ਪਰਿਵਾਰਕ ਤਸਵੀਰ ਕੀਤੀ ਸਾਂਝੀ

indain hockey team image source-instagram

ਅੱਜ ਦੇ ਦਿਨ ਮਹਿਲਾ ਹਾਕੀ ਟੀਮ ਨੇ ਟੋਕੀਓ ਵਿੱਚ ਇਤਿਹਾਸ ਰਚ ਦਿੱਤਾ ਹੈ। ਮਹਿਲਾ ਹਾਕੀ ਟੀਮ ਨੇ ਕੁਆਰਟਰ ਫਾਈਨਲ ਵਿੱਚ ਆਸਟਰੇਲੀਆ ਨੂੰ ਹਰਾ ਕੇ ਸੈਮੀਫਾਈਨਲ ਵਿੱਚ ਥਾਂ ਬਣਾਈ ਹੈ। ਓਲੰਪਿਕ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਮਹਿਲਾਵਾਂ ਸੈਮੀਫਾਈਨਲ ਖੇਡਣਗੀਆਂ।

inside image of indan women hockey team image source-instagram

ਰਾਣੀ ਰਾਮਪਾਲ ਦੀ ਟੀਮ ਨੇ ਆਸਟਰੇਲੀਆ ਨੂੰ 1-0 ਨਾਲ ਹਰਾ ਕੇ ਸੈਮੀਫਾਈਨਲ ਵਿੱਚ ਆਪਣੀ ਜਗ੍ਹਾ ਪੱਕੀ ਕਰ ਲਈ। ਇਸ ਸ਼ਾਨਦਾਰ ਜਿੱਤ 'ਤੇ ਬਾਲੀਵੁੱਡ ਤੋਂ ਵਧਾਈ ਸੰਦੇਸ਼ ਆਉਣੇ ਸ਼ੁਰੂ ਹੋ ਗਏ ਹਨ। ਅਦਾਕਾਰਾ ਪ੍ਰੀਤੀ ਜਿੰਟਾ ਤੋਂ ਲੈ ਕੇ ਤਾਪਸੀ ਪੰਨੂ ਨੇ ਇਸ ਜਿੱਤ 'ਤੇ ਖੁਸ਼ੀ ਜ਼ਾਹਿਰ ਕਰਦਿਆਂ ਟਵੀਟ ਕੀਤਾ ਹੈ।

inside image of preeti zinda congratulation men and women hocky team

ਅਦਾਕਾਰਾ ਪ੍ਰੀਤੀ ਜਿੰਟਾ ਨੇ ਟਵੀਟ ਕਰਦੇ ਹੋਏ ਭਾਰਤੀ ਮਹਿਲਾ ਟੀਮ ਦੇ ਨਾਲ ਪੁਰਸ਼ ਦੀ ਹਾਕੀ ਟੀਮ ਨੂੰ ਵਧਾਈਆਂ ਦਿੱਤੀਆਂ ਨੇ। ਉਨ੍ਹਾਂ ਨੇ ਅੱਗੇ ਲਿਖਿਆ ਹੈ- Here’s wishing them all the very best & hope to see history being written in Blue? #Olympics2020  #JaiHind??

#GoForGold #Tokyo2020’ । ਤਾਪਸੀ ਪੰਨੂ ਨੇ ਵੀ ਟਵੀਟ ਕਰਕੇ ਭਾਰਤੀ ਹਾਕੀ ਮਹਿਲਾ ਟੀਮ ਨੂੰ ਵਧਾਈ ਦਿੱਤੀ ਹੈ।

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network