‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਗੀਤ 'ਮੇਰਾ ਜੀ' ਪ੍ਰਭ ਗਿੱਲ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

Reported by: PTC Punjabi Desk | Edited by: Lajwinder kaur  |  March 02nd 2020 03:30 PM |  Updated: March 02nd 2020 03:30 PM

‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਗੀਤ 'ਮੇਰਾ ਜੀ' ਪ੍ਰਭ ਗਿੱਲ ਦੀ ਆਵਾਜ਼ 'ਚ ਹੋਇਆ ਰਿਲੀਜ਼, ਦੇਖੋ ਵੀਡੀਓ

ਕਾਲਜ ਦੀ ਸਟੂਡੈਂਟਸ ਲਾਈਫ਼ ਨੂੰ ਬਿਆਨ ਕਰਦੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ ਜਿਸਦਾ ਦਰਸ਼ਕਾਂ ਵੱਲੋਂ ਹੀ ਬੜੀ ਬੇਸਬਰੀ ਦੇ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਹੈ । ਜਿਸਦੇ ਚੱਲਦੇ ਫ਼ਿਲਮ ਦਾ ਇੱਕ ਹੋਰ ਗੀਤ ਰਿਲੀਜ਼ ਹੋ ਚੁੱਕਿਆ ਹੈ। ‘ਮੇਰਾ ਜੀ’  (Mera Jee) ਟਾਈਟਲ ਹੇਠ ਰਿਲੀਜ਼ ਹੋਇਆ ਇਹ ਗੀਤ ਰੋਮਾਂਟਿਕ ਜ਼ੌਨਰ ਦਾ ਹੈ, ਜਿਸ ਨੂੰ ਪ੍ਰਭ ਗਿੱਲ ਨੇ ਆਪਣੀ ਮਿੱਠੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

ਹੋਰ ਵੇਖੋ:‘ਵਿਦੇਸ਼ ਜਾਣ ਲਈ ਕਿਉਂ ਮਜਬੂਰ ਹੈ ਪੰਜਾਬ ਦਾ ਨੌਜਵਾਨ’ ਇਸ ਦਰਦ ਨੂੰ ਬਿਆਨ ਕਰ ਰਿਹਾ ਹੈ ‘ਚੱਲ ਮੇਰਾ ਪੁੱਤ 2’ ਨਵਾਂ ਗੀਤ ‘ਮਜਬੂਰੀ’, ਦੇਖੋ ਵੀਡੀਓ

ਇਸ ਗੀਤ ‘ਚ ਪ੍ਰਭ ਗਿੱਲ ਨੇ ਨਵੇਂ-ਨਵੇਂ ਹੋਏ ਇਸ਼ਕ ਦੇ ਸਰੂਰ ਨੂੰ ਬਿਆਨ ਕੀਤਾ ਹੈ ।  ਜੇ ਗੱਲ ਕਰੀਏ ਗੀਤ ਦੇ ਬੋਲਾਂ ਦੀ ਤਾਂ ਸਰਬ ਘੁੰਮਣ (Sarab Ghumaan) ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ । ਪਿਆਰ ਵਾਲੇ ਇਸ ਗੀਤ ਨੂੰ ਸਪੀਡ ਰਿਕਾਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਗਿਆ ਹੈ । ਇਸ ਗੀਤ ਨੂੰ ਦਰਸ਼ਕਾਂ ਵੱਲੋਂ ਚੰਗਾ ਹੁੰਗਾਰਾ ਮਿਲ ਰਿਹਾ ਹੈ ।

ਜੇ ਗੱਲ ਕਰੀਏ ਯਾਰ ਅਣਮੁੱਲੇ ਰਿਟਰਨਜ਼ ਜਿਹੜੀ ਕਿ ਮਲਟੀ ਸਟਾਰਰ ਫ਼ਿਲਮ ਹੈ, ਇਸ ਫ਼ਿਲਮ ‘ਚ ਹਰੀਸ਼ ਵਰਮਾ, ਪ੍ਰਭ ਗਿੱਲ, ਯੁਵਰਾਜ ਹੰਸ ਤੋਂ ਇਲਾਵਾ Jesleen Slaich, ਨਿਕੀਤ ਕੌਰ ਢਿੱਲੋਂ, ਨਵਪ੍ਰੀਤ ਅਹਿਮ ਭੂਮਿਕਾ ‘ਚ ਨਜ਼ਰ ਆਉਣਗੇ । ਇਹ ਫ਼ਿਲਮ ਸਾਲ 2013 'ਚ ਆਈ ਸੁਪਰ ਹਿੱਟ ਫ਼ਿਲਮ 'ਯਾਰ ਅਣਮੁੱਲੇ' ਦਾ ਸਿਕਵਲ ਹੈ । ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਯਾਰ ਅਣਮੁੱਲੇ ਰਿਟਰਨਜ਼ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ । ਦੋਸਤੀ ਤੇ ਪਿਆਰ ਦੇ ਜਜ਼ਬਾਤਾਂ ਦੇ ਨਾਲ ਭਰੀ ਇਹ ਫ਼ਿਲਮ 27 ਮਾਰਚ ਨੂੰ ਸਿਨੇਮਾ ਘਰਾਂ ‘ਚ ਰਿਲੀਜ਼ ਹੋਣ ਜਾ ਰਹੀ ਹੈ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network