ਦੇਖੋ ਵੀਡੀਓ : ‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਗੀਤ ‘Viah Jatt Da’ ਆ ਰਿਹਾ ਹੈ ਹਰ ਇੱਕ ਨੂੰ ਪਸੰਦ, ਤਾਜ਼ਾ ਹੋ ਰਹੀਆਂ ਨੇ ਕਾਲਜ ਦੀਆਂ ਯਾਦਾਂ

Reported by: PTC Punjabi Desk | Edited by: Lajwinder kaur  |  September 08th 2021 05:00 PM |  Updated: September 08th 2021 05:00 PM

ਦੇਖੋ ਵੀਡੀਓ : ‘ਯਾਰ ਅਣਮੁੱਲੇ ਰਿਟਰਨਜ਼’ ਦਾ ਨਵਾਂ ਗੀਤ ‘Viah Jatt Da’ ਆ ਰਿਹਾ ਹੈ ਹਰ ਇੱਕ ਨੂੰ ਪਸੰਦ, ਤਾਜ਼ਾ ਹੋ ਰਹੀਆਂ ਨੇ ਕਾਲਜ ਦੀਆਂ ਯਾਦਾਂ

ਪਿਛਲੇ ਕਰੀਬ ਡੇਢ ਸਾਲ ਤੋਂ ਬੰਦ ਪਏ ਸਿਨੇਮੇ ਘਰਾਂ ‘ਚ ਰੌਣਕਾਂ ਮੁੜ ਤੋਂ ਪਰਤਣੀਆਂ ਸ਼ੁਰੂ ਹੋ ਗਈਆਂ ਨੇ। ਜੀ ਹਾਂ ਜਿਸਦੇ ਚੱਲਦੇ ਇੱਕ ਤੋਂ ਬਾਅਦ ਇੱਕ ਪੰਜਾਬੀ ਫ਼ਿਲਮ ਸਿਨੇਮਾ ਘਰਾਂ ਦੀ ਰੌਣਕ ਬਣ ਰਹੀ ਹੈ। ਜੀ ਹਾਂ ਇਸ ਹਫਤੇ ਰਿਲੀਜ਼ ਹੋਣ ਜਾ ਰਹੀ ਹੈ ਦੋਸਤੀ ਦੇ ਅਹਿਸਾਸ ਨੂੰ ਬਿਆਨ ਕਰਨ ਵਾਲੀ ਫ਼ਿਲਮ ‘ਯਾਰ ਅਣਮੁੱਲੇ ਰਿਟਰਨਜ਼’ । ਫਿਲਹਾਲ ਦਰਸ਼ਕ ਫ਼ਿਲਮ ਦੇ ਗੀਤਾਂ ਨੂੰ ਇਨਜੁਆਏ ਕਰ ਰਹੇ ਨੇ। ਫ਼ਿਲਮ ਦਾ ਇੱਕ ਹੋਰ ਨਵਾਂ ਗੀਤ ਦਰਸ਼ਕਾਂ ਦੀ ਕਚਹਿਰੀ ‘ਚ ਹਾਜ਼ਿਰ ਹੋ ਗਿਆ ਹੈ।

inside image of new song from movie yaar anmulle returns

ਹੋਰ ਪੜ੍ਹੋ : ਸ਼ਾਹਿਦ ਕਪੂਰ ਨੇ ਪਤਨੀ ਮੀਰਾ ਨੂੰ ਰੋਮਾਂਟਿਕ ਅੰਦਾਜ਼ ਦੇ ਨਾਲ ਦਿੱਤੀ ਜਨਮਦਿਨ ਦੀ ਵਧਾਈ, ਪ੍ਰਸ਼ੰਸਕ ਤੇ ਕਲਾਕਾਰ ਵੀ ਕਰ ਰਹੇ ਨੇ ਮੀਰਾ ਰਾਜਪੂਤ ਨੂੰ ਵਿਸ਼

ਜੀ ਹਾਂ ਵਿਆਹ ਜੱਟ ਦਾ ‘Viah Jatt Da’ ਦੇ ਟਾਈਟਲ ਹੇਠ ਰਿਲੀਜ਼ ਹੋਇਆ ਗੀਤ ਹਰ ਇੱਕ  ਨੂੰ ਖੂਬ ਪਸੰਦ ਆ ਰਿਹਾ ਹੈ। ਹਰ ਇੱਕ ਇਨਸਾਨ ਆਪਣੀ ਕਾਲਜ ਸਮੇਂ ਦੀਆਂ ਜੁੜੀਆਂ ਯਾਦਾਂ ਨੂੰ ਯਾਦ ਕਰ ਰਿਹਾ ਹੈ। ਇਸ ਗੀਤ ਨੂੰ ਗਾਇਕ ਨਿੰਜਾ ਨੇ ਆਪਣੀ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ। ਇਸ ਗੀਤ ਦੇ ਬੋਲ Sarab Ghumaan ਨੇ ਲਿਖੇ ਨੇ ਤੇ ਮਿਊਜ਼ਿਕ ਗੁਰਮੀਤ ਸਿੰਘ ਨੇ ਦਿੱਤਾ ਹੈ। ਇਸ ਗੀਤ ਨੂੰ ਫ਼ਿਲਮ ਦੇ ਕਲਾਕਾਰ ਹਰੀਸ਼ ਵਰਮਾ, ਪ੍ਰਭ ਗਿੱਲ ਤੇ ਯੁਵਰਾਜ ਹੰਸ ਤੋਂ ਇਲਾਵਾ ਨਿਕੀਤ ਕੌਰ ਢਿੱਲੋਂ, Jesleen Slaich, ਨਵਪ੍ਰੀਤ ਉੱਤੇ ਫਿਲਮਾਇਆ ਗਿਆ ਹੈ।

inside image of new song from movie yaar anmulle returns

ਹੋਰ ਪੜ੍ਹੋ : ਯੁਵਰਾਜ ਹੰਸ ਨੇ ਆਪਣੇ ਪਰਿਵਾਰ ਦੇ ਨਾਲ ਖ਼ੂਬਸੂਰਤ ਤਸਵੀਰ ਸਾਂਝੀ ਕਰਦੇ ਹੋਏ ਪ੍ਰਸ਼ੰਸਕਾਂ ਨੂੰ ਦਿੱਤਾ ਇਹ ਖ਼ਾਸ ਸੁਨੇਹਾ

ਦੱਸ ਦਈਏ ਯਾਰ ਅਣਮੁੱਲੇ ਰਿਟਰਨਜ਼ 10 ਸਤੰਬਰ ਨੂੰ ਰਿਲੀਜ਼ ਹੋਣ ਜਾ ਰਹੀ ਹੈ। ਇਸ ਫ਼ਿਲਮ ਨੂੰ ਲੈ ਕੇ ਦਰਸ਼ਕ ਵੀ ਕਾਫੀ ਉਤਸੁਕ ਨੇ। ਸ਼੍ਰੀ ਫ਼ਿਲਮਸ ਅਤੇ ਜਰਨੈਲ ਘੁਮਾਣ ਦੀ ਪੇਸ਼ਕਸ਼ ਅਤੇ ਬੱਤਰਾ ਸ਼ੋਅਬਿੱਜ ਦੇ ਸਹਿਯੋਗ ਨਾਲ ਇਹ ਫ਼ਿਲਮ ਤਿਆਰ ਕੀਤੀ ਗਈ ਹੈ । ਇਸ ਫ਼ਿਲਮ ਦੀ ਕਹਾਣੀ ਗੁਰਜਿੰਦ ਮਾਨ ਨੇ ਲਿਖੀ ਹੈ ਤੇ ਨਿਰਦੇਸ਼ਨ ਹੈਰੀ ਭੱਟੀ ਨੇ ਕੀਤਾ ਹੈ । ਜਦਕਿ ਪ੍ਰੋਡਿਊਸਰ ਇੰਦਰਜੀਤ ਗਿੱਲ ਨੇ ਕੀਤਾ ਹੈ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network