ਦੇਖੋ ਵੀਡੀਓ : ਯੋਗਰਾਜ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੀ ਕਾਮਯਾਬੀ ਤੇ ਖੁਸ਼ਹਾਲੀ ਦੇ ਲਈ ਕੀਤੀ ਅਰਦਾਸ, ਕਿਸਾਨ ਵੀਰਾਂ ਨੂੰ ਹੌਸਲਾ ਰੱਖਣ ਦੇ ਲਈ ਕਿਹਾ

Reported by: PTC Punjabi Desk | Edited by: Lajwinder kaur  |  October 01st 2020 10:21 AM |  Updated: October 01st 2020 10:22 AM

ਦੇਖੋ ਵੀਡੀਓ : ਯੋਗਰਾਜ ਸਿੰਘ ਨੇ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੀ ਕਾਮਯਾਬੀ ਤੇ ਖੁਸ਼ਹਾਲੀ ਦੇ ਲਈ ਕੀਤੀ ਅਰਦਾਸ, ਕਿਸਾਨ ਵੀਰਾਂ ਨੂੰ ਹੌਸਲਾ ਰੱਖਣ ਦੇ ਲਈ ਕਿਹਾ

ਪੰਜਾਬੀ ਫ਼ਿਲਮੀ ਜਗਤ ਦੇ ਦਿੱਗਜ ਐਕਟਰ ਯੋਗਰਾਜ ਸਿੰਘ ਜੋ ਕਿ ਕਿਸਾਨਾਂ ਦੇ ਹੱਕ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਹਨ । yograj singh

ਹੋਰ ਪੜ੍ਹੋ :ਕੋਰੋਨਾ ਕਾਲ ‘ਚ ਲੋਕਾਂ ਦੀ ਸੇਵਾ ਕਰਦੇ ਹੋਏ ਖਾਲਸਾ ਏਡ ਦੇ ਸੰਸਥਾਪਕ ਰਵੀ ਸਿੰਘ ਨੂੰ ਹੋਇਆ ਕੋਰੋਨਾ, ਜਲਦੀ ਸਿਹਤਮੰਦ ਹੋਣ ਲਈ ਲੋਕ ਕਰ ਰਹੇ ਨੇ ਦੁਆਵਾਂ

ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ । ਇਸ ਵੀਡੀਓ ‘ਚ ਉਹ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਕਿਸਾਨਾਂ ਦੇ ਲਈ ਅਰਦਾਸ ਕੀਤੀ ਹੈ ।

sheed baba deep singh

ਵੀਡੀਓ ‘ਚ ਉਹ ਪੰਜਾਬ ਤੇ ਦੇਸ਼ ਦੇ ਕਿਸਾਨ ਵੀਰਾਂ ਨੂੰ ਕਹਿੰਦੇ ਹੋਏ ਨਜ਼ਰ ਆ ਰਹੇ ਨੇ, ਕਿ ਹੌਸਲਾ ਰੱਖਣਾ, ਡਰਨਾ ਨਹੀਂ । ਉਨ੍ਹਾਂ ਨੇ ਕਿਹਾ ਕਿ ਆਪਣੇ ਕਿਸਾਨ ਵੀਰਾਂ ਦੇ ਲਈ ਸ਼ਹੀਦ ਬਾਬਾ ਦੀਪ ਸਿੰਘ ਅੱਗੇ ਅਰਦਾਸ ਕਰ ਰਹੇ ਹਨ ।

yograj singh support to farmer

ਦੱਸ ਦਈਏ ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਬਿੱਲਾਂ ਦੇ ਖ਼ਿਲਾਫ ਕਿਸਾਨ ਲਗਾਤਾਰ ਰੋਸ ਪ੍ਰਦਰਸ਼ਨ ਕਰ ਰਹੇ ਹਨ । ਪੰਜਾਬੀ ਗਾਇਕ ਤੇ ਕਲਾਕਾਰ ਕਿਸਾਨਾਂ ਦੇ ਨਾਲ ਮੋਢੇ ਦੇ ਨਾਲ ਮੋਢਾ ਲਾ ਕੇ ਖੜ੍ਹੇ ਹੋਏ ਨੇ ।

Prayed for the welfare of Punjab farmers

ਪੰਜਾਬੀ ਗਾਇਕ ਵੀ ਰੋਸ ਪ੍ਰਦਰਸ਼ਨਾਂ ‘ਚ ਸ਼ਾਮਿਲ ਹੋ ਰਹੇ ਹਨ ਤੇ ਕੇਂਦਰ ਸਰਕਾਰ ਨੂੰ ਖੇਤੀ ਬਿੱਲ ਵਾਪਿਸ ਲੈਣ ਦਾ ਦਬਾਅ ਬਣਾ ਰਹੇ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network