ਯੁਵਿਕਾ ਚੌਧਰੀ ਤੇ ਪ੍ਰਿੰਸ ਨਰੂਲਾ ਨੇ ‘ਖਿਆਲ ਰੱਖਿਆ ਕਰ’ ਗੀਤ ‘ਤੇ ਬਣਾਇਆ ਪਿਆਰਾ ਜਿਹਾ ਵੀਡੀਓ, ਸੋਸ਼ਲ ਮੀਡੀਆ ‘ਤੇ ਹੋਇਆ ਵਾਇਰਲ
ਬਾਲੀਵੁੱਡ ਤੇ ਪਾਲੀਵੁੱਡ ਐਕਟਰੈੱਸ ਯੁਵਿਕਾ ਚੌਧਰੀ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੀ ਹੈ । ਉਨ੍ਹਾਂ ਨੇ ਆਪਣੇ ਪਤੀ ਪ੍ਰਿੰਸ ਨਰੂਲਾ ਦੇ ਨਾਲ ਕਿਊਟ ਜਿਹਾ ਵੀਡੀਓ ਦਰਸ਼ਕਾਂ ਦੇ ਨਾਲ ਸ਼ੇਅਰ ਕੀਤਾ ਹੈ ।
ਹੋਰ ਪੜ੍ਹੋ: ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਗਾਇਕ ਕੰਠ ਕਲੇਰ ਲੈ ਕੇ ਆ ਰਹੇ ਨੇ ਨਵਾਂ ਗੀਤ ‘ਉਦਾਸ’, ਪੋਸਟਰ ਛਾਇਆ ਸੋਸ਼ਲ ਮੀਡੀਆ ‘ਤੇ
ਇਸ ਵੀਡੀਓ ਚ ਦੋਵੇਂ ਜਣੇ ਓਪਨ ਜੀਪ ਚ ਦਿਖਾਈ ਦੇ ਰਹੇ ਨੇ। ਦੋਵਾਂ ਨੇਹਾ ਕੱਕੜ ਦੇ ਗੀਤ ਖਿਆਲ ਰੱਖਿਆ ਕਰ ਉੱਤੇ ਮਸਤੀ ਕਰਦੇ ਹੋਏ ਦਿਖਾਈ ਦੇ ਰਹੇ ਨੇ । ਦੋਵੇਂ ਜਣੇ ਇਸ ਵੀਡੀਓ ਚ ਬਹੁਤ ਹੀ ਪਿਆਰੇ ਦਿਖਾਈ ਦੇ ਰਹੇ ਨੇ । ਦਰਸ਼ਕਾਂ ਨੂੰ ਪਤੀ-ਪਤਨੀ ਦਾ ਇਹ ਅੰਦਾਜ਼ ਕਾਫੀ ਪਸੰਦ ਆ ਰਿਹਾ ਹੈ । ਸੋਸ਼ਲ ਮੀਡੀਆ ਉੱਤੇ ਇਸ ਵੀਡੀਓ ਨੂੰ ਖੂਬ ਸ਼ੇਅਰ ਕੀਤਾ ਜਾ ਰਿਹਾ ਹੈ।
ਟੀਵੀ ਜਗਤ ਦੀ ਚਰਚਿਤ ਜੋੜੀ ਯੁਵਿਕਾ ਤੇ ਪ੍ਰਿੰਸ ਨੇ ਦੋ-ਤਿੰਨ ਸਾਲ ਤੱਕ ਇੱਕ-ਦੂਜੇ ਨੂੰ ਡੇਟ ਕਰਦੇ ਹੋਏ ਸਾਲ 2018 ‘ਚ ਵਿਆਹ ਕਰਵਾ ਲਿਆ ਸੀ । ਦੋਵੇਂ ਹੈਪਲੀ ਮੈਰਿਡ ਲਾਈਫ ਬਿਤਾ ਰਹੇ ਨੇ । ਦੋਵੇਂ ਅਕਸਰ ਹੀ ਸੋਸ਼ਲ ਮੀਡੀਆ ਉੱਤੇ ਆਪਣੀ ਮਸਤੀ ਵਾਲੀ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ।
View this post on Instagram